YouVersion Logo
Search Icon

ਜ਼ਬੂਰਾਂ ਦੀ ਪੋਥੀ 139:13-16

ਜ਼ਬੂਰਾਂ ਦੀ ਪੋਥੀ 139:13-16 PUNOVBSI

ਤੈਂ ਤਾਂ ਮੇਰੇ ਅੰਦਰਲੇ ਅੰਗ ਰਚੇ, ਤੈਂ ਮੇਰੀ ਮਾਂ ਦੀ ਕੁੱਖ ਵਿੱਚ ਮੈਨੂੰ ਢੱਕਿਆ। ਮੈਂ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਮੈਂ ਭਿਆਣਕ ਰੀਤੀ ਤੇ ਅਚਰਜ ਹਾਂ, ਤੇਰੇ ਕੰਮ ਅਚਰਜ ਹਨ, ਅਤੇ ਮੇਰੀ ਜਾਨ ਏਹ ਖੂਬ ਜਾਣਦੀ ਹੈ! ਮੇਰੀਆਂ ਹੱਡੀਆਂ ਤੈਥੋਂ ਲੁੱਕੀਆਂ ਨਹੀਂ ਸਨ, ਜਦ ਮੈਂ ਗੁਪਤ ਵਿੱਚ ਬਣਾਇਆ ਜਾਂਦਾ, ਅਤੇ ਧਰਤੀ ਦਿਆਂ ਹੇਠਲਿਆਂ ਥਾਂਵਾਂ ਵਿੱਚ ਮੇਰਾ ਕਸੀਦਾ ਕੱਢੀਦਾ ਸੀ। ਤੇਰੀਆਂ ਅੱਖਾਂ ਨੇ ਮੇਰੇ ਬੇਡੌਲ ਮਲਬੇ ਨੂੰ ਵੇਖਿਆ, ਅਤੇ ਤੇਰੀ ਪੋਥੀ ਵਿੱਚ ਓਹ ਸਭ ਲਿੱਖੇ ਗਏ, ਦਿਨ ਮਿਥੇ ਗਏ, ਜਦ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਸੀ ।