ਜ਼ਬੂਰਾਂ ਦੀ ਪੋਥੀ 19
19
ਪਰਮੇਸ਼ੁਰ ਦੀ ਕਾਰੀਗਰੀ ਅਤੇ ਬਿਵਸਥਾ
ਸੁਰ ਪਤੀ ਲਈ, ਦਾਊਦ ਦਾ ਭਜਨ
1ਅਕਾਸ਼ ਪਰਮੇਸ਼ੁਰ ਦੀ ਮਹਿਮਾ ਦਾ ਵਰਨਣ ਕਰਦੇ
ਹਨ,
ਅਤੇ ਅੰਬਰ ਉਸ ਦੀ ਦਸਤਕਾਰੀ ਵਿਖਾਲਦਾ ਹੈ
2ਦਿਨ ਦਿਨ ਨਾਲ ਬੋਲੀ ਬੋਲਦਾ ਹੈ,
ਅਤੇ ਰਾਤ ਰਾਤ ਨੂੰ ਗਿਆਨ ਦੱਸਦੀ ਹੈ।
3ਉਨ੍ਹਾਂ ਦੀ ਨਾ ਕੋਈ ਬੋਲੀ ਹੈ ਨਾ ਸ਼ਬਦ ਹਨ,
ਨਾ ਉਨ੍ਹਾਂ ਦੀ ਅਵਾਜ਼ ਸੁਣੀਦੀ ਹੈ।
4ਸਾਰੀ ਧਰਤੀ ਵਿੱਚ ਉਨ੍ਹਾਂ ਦੀ ਤਾਰ ਪਹੁੰਚਦੀ ਹੈ,
ਅਤੇ ਸੰਸਾਰ ਦੀਆਂ ਹੱਦਾਂ ਤੀਕੁਰ ਉਨ੍ਹਾਂ ਦੇ ਬੋਲ।
ਉਨ੍ਹਾਂ ਵਿੱਚ ਉਸ ਨੇ ਸੂਰਜ ਲਈ ਡੇਰਾ ਲਾਇਆ ਹੈ,
5ਜਿਹੜਾ ਲਾੜੇ ਵਾਂਙੁ ਆਪਣੀ ਕੋਠੜੀ ਵਿੱਚੋਂ
ਨਿੱਕਲਦਾ ਹੈ।
ਅਤੇ ਸੂਰਮੇ ਵਾਂਙੁ ਚੱਕਰ ਵਿੱਚ ਦੌੜ ਲਾ ਕੇ
ਖੁਸ਼ ਹੁੰਦਾ ਹੈ।
6ਅਕਾਸ਼ਾਂ ਦੇ ਇੱਕ ਸਿਰੇ ਤੋਂ ਉਸ ਦਾ ਚੜ੍ਹਨਾ ਹੈ,
ਅਤੇ ਉਸ ਦਾ ਦੌਰ ਉਨ੍ਹਾਂ ਦੇ ਦੂਜੇ ਸਿਰੇ ਤੀਕੁਰ ਹੈ,
ਅਤੇ ਉਸ ਦੀ ਗਰਮੀ ਤੋਂ ਕੋਈ ਚੀਜ਼ ਲੁਕੀ ਨਹੀਂ
ਰਹਿੰਦੀ।।
7ਯਹੋਵਾਹ ਦੀ ਬਿਵਸਥਾ ਪੂਰੀ ਪੂਰੀ ਹੈ, ਉਹ ਜਾਨ ਨੂੰ
ਬਹਾਲ ਕਰਦੀ ਹੈ,
ਯਹੋਵਾਹ ਦੀ ਸਾਖੀ ਸੱਚੀ ਹੈ, ਉਹ ਭੋਲੇ ਨੂੰ ਬੁੱਧਵਾਨ
ਕਰਦੀ ਹੈ।
8ਯਹੋਵਾਹ ਦੇ ਫ਼ਰਮਾਨ ਸਿੱਧੇ ਹਨ, ਓਹ ਦਿਲ ਨੂੰ
ਅਨੰਦ ਕਰਦੇ ਹਨ,
ਯਹੋਵਾਹ ਦਾ ਹੁਕਮ ਨਿਰਮਲ ਹੈ, ਉਹ ਅੱਖੀਆਂ ਨੂੰ
ਚਾਨਣ ਦਿੰਦਾ ਹੈ।
9ਯਹੋਵਾਹ ਦਾ ਭੈ ਸ਼ੁੱਧ ਹੈ, ਉਹ ਸਦਾ ਤੀਕੁਰ ਕਾਇਮ
ਰਹਿੰਦਾ ਹੈ,
ਯਹੋਵਾਹ ਦੇ ਨਿਆਉਂ ਸਤ ਹਨ, ਓਹ ਨਿਰੇ ਪੁਰੇ
ਧਰਮ ਹਨ।
10ਓਹ ਸੋਨੇ ਨਾਲੋਂ ਸਗੋਂ ਬਹੁਤ ਕੁੰਦਨ ਸੋਨੇ ਨਾਲੋਂ ਮਨ
ਭਾਉਂਦੇ ਹਨ।।
ਅਤੇ ਸ਼ਹਿਤ ਅਤੇ ਮਖੀਲ ਦਿਆਂ ਚੋਇਆਂ ਨਾਲੋਂ
ਵੀ ਮਿੱਠੇ ਹਨ।।
11ਨਾਲੇ ਉਨ੍ਹਾਂ ਤੋਂ ਤੇਰਾ ਦਾਸ ਚਿਤਾਇਆ ਜਾਂਦਾ ਹੈ,
ਅਰ ਉਨ੍ਹਾਂ ਦੇ ਮੰਨਣ ਵਿੱਚ ਵੱਡਾ ਲਾਭ ਹੈ।।
12ਆਪਣੀਆਂ ਭੁੱਲਾਂ ਚੁੱਕਾਂ ਨੂੰ ਕੌਣ ਸਮਝ ਸਕਦਾ ਹੈ?
ਤੂੰ ਮੈਨੂੰ ਗੁੱਝੇ ਪਾਪਾਂ ਤੋਂ ਬਰੀ ਕਰ,
13ਨਾਲੇ ਆਪਣੇ ਦਾਸ ਨੂੰ ਹੰਕਾਰਾਂ ਤੋਂ ਰੋਕ ਰੱਖ,
ਓਹ ਮੇਰੇ ਉੱਤੇ ਹਕੂਮਤ ਨਾ ਕਰਨ,
ਤਾਂ ਮੈਂ ਪੂਰਾ ਉਤਰਾਂਗਾ,
ਅਤੇ ਵੱਡੇ ਅਪਰਾਧ ਤੋਂ ਬਰੀ ਠਹਿਰਾਂਗਾ।
14ਹੇ ਯਹੋਵਾਹ, ਮੇਰੀ ਚਟਾਨ ਅਰ ਮੇਰੇ ਛੁਡਾਉਣ ਵਾਲੇ,
ਮੇਰੇ ਮੂੰਹ ਦੀਆਂ ਗੱਲਾਂ ਅਤੇ ਮੇਰੇ ਮਨ ਦਾ ਵਿਚਾਰ,
ਤੇਰੇ ਹਜ਼ੂਰ ਮੰਨਣ ਜੋਗ ਹੋਵੇ।।
Currently Selected:
ਜ਼ਬੂਰਾਂ ਦੀ ਪੋਥੀ 19: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.