ਜ਼ਬੂਰਾਂ ਦੀ ਪੋਥੀ 29
29
ਯਹੋਵਾਹ ਦੀ ਅਵਾਜ਼
ਦਾਊਦ ਦਾ ਭਜਨ
1ਹੇ ਪਰਮੇਸ਼ੁਰ ਦੇ ਪੁੱਤ੍ਰੋ,#29:1 ਅਥਵਾ, (1) ਬਲਵੰਤਾਂ ਦੇ ਪੁੱਤ੍ਰੋ, (2) ਦੇਵਤਿਆਂ ਦੇ ਪੁੱਤ੍ਰੋ । ਮੰਨੋ,
ਮਹਿਮਾ ਅਰ ਸਮਰੱਥਾ ਯਹੋਵਾਹ ਦੀ ਮੰਨੋ।
2ਮਹਿਮਾ ਯਹੋਵਾਹ ਦੇ ਨਾਮ ਦੀ ਮੰਨੋ,
ਪਵਿੱਤਰ ਬਸਤਰ ਵਿੱਚ#29:2 ਅਥਵਾ, ਪਵਿੱਤਰਤਾਈ ਦੀ ਸਜ਼ਾਵਟ । ਯਹੋਵਾਹ ਨੂੰ ਮੱਥਾ ਟੇਕੋ।।
3ਯਹੋਵਾਹ ਦੀ ਅਵਾਜ਼ ਪਾਣੀਆਂ ਉੱਤੇ ਹੈ,
ਜਲਾਲ ਦਾ ਪਾਤਸ਼ਾਹ ਗਰਜਦਾ ਹੈ,
ਯਹੋਵਾਹ ਵੱਡੇ ਪਾਣੀਆਂ ਦੇ ਉੱਤੇ ਹੈ।
4ਯਹੋਵਾਹ ਦੀ ਅਵਾਜ਼ ਜ਼ੋਰ ਵਾਲੀ ਹੈ,
ਯਹੋਵਾਹ ਦੀ ਅਵਾਜ਼ ਸ਼ਾਨਦਾਰ ਹੈ।
5ਯਹੋਵਾਹ ਦੀ ਅਵਾਜ਼ ਦਿਆਰਾਂ ਨੂੰ ਤੋੜਦੀ ਹੈ,
ਸਗੋਂ ਯਹੋਵਾਹ ਲਬਾਨੋਨ ਦਿਆਂ ਦਿਆਰਾਂ ਨੂੰ ਤੋੜ
ਸੁੱਟਦਾ ਹੈ!
6ਉਹ ਉਨ੍ਹਾਂ ਨੂੰ ਵੱਛੇ ਵਾਂਙੁ,
ਲਬਾਨੋਨ ਅਰ ਸਿਰਯੋਨ ਨੂੰ ਜੰਗਲੀ ਵੱਛੇ ਵਾਂਙੁ
ਕੁਦਾਉਂਦਾ ਹੈ,
7ਯਹੋਵਾਹ ਦੀ ਅਵਾਜ਼ ਅੱਗ ਦੀਆਂ ਲਾਟਾਂ ਵਿੱਚ
ਪਾਟਦੀ ਹੈ,
8ਯਹੋਵਾਹ ਦੀ ਅਵਾਜ਼ ਉਜਾੜ ਨੂੰ ਹਿਲਾਉਂਦੀ ਹੈ,
ਯਹੋਵਾਹ ਕਾਦੇਸ਼ ਦੀ ਉਜਾੜ ਨੂੰ ਹਿਲਾਉਂਦਾ ਹੈ!
9ਯਹੋਵਾਹ ਦੀ ਅਵਾਜ਼ ਹਰਨੀਆਂ ਨੂੰ ਪੀੜਾਂ ਲਾ ਦਿੰਦੀ
ਹੈ,
ਅਤੇ ਜੰਗਲਾਂ ਨੂੰ ਝਾੜ ਸੁੱਟਦੀ ਹੈ,
ਅਤੇ ਉਹ ਦੀ ਹੈਕਲ ਵਿੱਚ ਹਰ ਇੱਕ ਆਖਦਾ ਹੈ
"ਮਹਿਮਾ!" ।।
10ਯਹੋਵਾਹ ਜਲ ਪਰਲੋ ਉੱਤੇ ਬੈਠਾ ਹੈ,
ਅਤੇ ਯਹੋਵਾਹ ਸਦਾ ਲਈ ਪਾਤਸ਼ਾਹ ਹੋ ਕੇ ਬੈਠਦਾ
ਹੈ।।
11ਯਹੋਵਾਹ ਆਪਣੀ ਪਰਜਾ ਨੂੰ ਬਲ ਦੇਵੇਗਾ,
ਯਹੋਵਾਹ ਆਪਣੀ ਪਰਜਾ ਨੂੰ ਸ਼ਾਂਤੀ ਦੀ ਬਰਕਤ
ਬਖ਼ਸ਼ੇਗਾ।।
Currently Selected:
ਜ਼ਬੂਰਾਂ ਦੀ ਪੋਥੀ 29: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.