YouVersion Logo
Search Icon

ਜ਼ਬੂਰਾਂ ਦੀ ਪੋਥੀ 32

32
ਪਾਪ ਦੇ ਇਕਰਾਰ ਦੀ ਖੁਸ਼ੀ
ਦਾਊਦ ਦੀ ਕਾਫ਼ੀ#32:0 ਇਬਰ., ਮਸਕੀਲ ।
1ਧੰਨ ਹੈ ਉਹ ਜਿਹ ਦਾ ਅਪਰਾਧ ਖਿਮਾ ਹੋ ਗਿਆ,
ਜਿਹ ਦਾ ਪਾਪ ਢੱਕਿਆ ਹੋਇਆ ਹੈ।
2ਧੰਨ ਹੈ ਉਹ ਆਦਮੀ ਜਿਹ ਦੀ ਬਦੀ ਯਹੋਵਾਹ ਉਹ
ਦੇ ਲੇਖੇ ਨਹੀਂ ਲਾਉਂਦਾ,
ਅਤੇ ਜਿਹ ਦੇ ਆਤਮਾ ਵਿੱਚ ਕਪਟ ਨਹੀਂ।।
3ਜਦ ਮੈਂ ਚੁਪ ਕਰ ਰਿਹਾ ਮੇਰੀਆਂ ਹੱਡੀਆਂ
ਸਾਰਾ ਦਿਨ ਹੂੰਗਣ ਨਾਲ ਗਲ ਗਈਆਂ,
4ਕਿਉਂ ਜੋ ਤੇਰਾ ਹੱਥ ਦਿਨੇ ਰਾਤ ਮੇਰੇ ਉੱਤੇ ਭਾਰਾ ਸੀ,
ਮੇਰੀ ਤਰੀ ਗਰਮੀ ਦੀ ਔੜ ਵਿੱਚ ਬਦਲ ਗਈ ।।
ਸਲਹ।।
5ਮੈਂ ਤੇਰੇ ਅੱਗੇ ਆਪਣੇ ਪਾਪ ਦਾ ਇਕਰਾਰ ਕੀਤਾ,
ਅਤੇ ਆਪਣੀ ਬਦੀ ਨਹੀਂ ਲੁਕਾਈ।
ਮੈਂ ਆਖਿਆ ਕਿ ਮੈਂ ਆਪਣੇ ਅਪਰਾਧਾਂ ਨੂੰ ਯਹੋਵਾਹ
ਦੇ ਅੱਗੇ ਮੰਨ ਲਵਾਂਗਾ,
ਤਾਂ ਤੈਂ ਆਪ ਮੇਰੇ ਪਾਪ ਦੀ ਬਦੀ ਨੂੰ ਚੁੱਕ ਲਿਆ।।
ਸਲਹ।।
6ਇਸ ਕਰਕੇ ਹਰ ਇੱਕ ਸੰਤ ਤੇਰੇ ਲੱਭ ਪੈਣ ਦੇ ਵੇਲੇ
ਤੇਰੇ ਅੱਗੇ ਪ੍ਰਾਰਥਨਾ ਕਰੇ,
ਸੱਚ ਮੁੱਚ ਜਦ ਵੱਡੇ ਪਾਣੀਆਂ ਦੇ ਹੜ੍ਹ ਆਉਣ, -
ਤਾਂ ਓਹ ਉਸ ਤੋੜੀ ਕਦੇ ਨਹੀਂ ਅੱਪੜਨਗੇ।
7ਤੂੰ ਮੇਰੇ ਲੁਕਣ ਦਾ ਥਾਂ ਹੈਂ,
ਤੂੰ ਮੈਨੂੰ ਤੰਗੀ ਤੋਂ ਬਚਾ ਰੱਖੇਂਗਾ,
ਤੂੰ ਮੈਨੂੰ ਛੁਟਕਾਰੇ ਦੇ ਲਲਕਾਰਿਆਂ ਨਾਲ ਘੇਰੇਂਗਾ।।
ਸਲਹ।।
8ਮੈਂ ਤੈਨੂੰ ਸਮਝ ਦੇਵਾਂਗਾ,
ਅਤੇ ਜਿਸ ਰਾਹ ਉੱਤੇ ਤੈਂ ਚੱਲਣਾ ਹੈ ਤੈਨੂੰ
ਸਿਖਾਵਾਂਗਾ,
ਤੇਰੇ ਉੱਤੇ ਨਿਗਾਹ ਰੱਖ ਕੇ ਤੈਨੂੰ ਸਲਾਹ ਦਿਆਂਗਾ।
9ਤੁਸੀਂ ਘੋੜੇ ਅਤੇ ਖੱਚਰ ਵਰਗੇ ਨਾ ਹੋਣਾ ਜਿਹੜੇ
ਬੇਸਮਝ ਹਨ,
ਲਗਾਮ ਅਰ ਵਾਗ ਨਾਲ ਉਨ੍ਹਾਂ ਨੂੰ ਕਾਬੂ ਰੱਖੀਦਾ ਹੈ,
ਨਹੀਂ ਤਾਂ ਓਹ ਤੇਰੇ ਨੇੜੇ ਨਾ ਆਉਣਗੇ।
10ਦੁਸ਼ਟ ਉੱਤੇ ਬਹੁਤ ਸਾਰੀਆਂ ਬਿਪਤਾਂ ਹਨ,
ਪਰ ਯਹੋਵਾਹ ਦੇ ਵਿਸ਼ਵਾਸੀ ਨੂੰ ਦਯਾ ਘੇਰੀ ਰੱਖੇਗੀ।
11ਹੇ ਧਰਮੀਓ, ਯਹੋਵਾਹ ਵਿੱਚ ਅਨੰਦ ਹੋਵੋ ਅਤੇ ਖੁਸ਼ੀ
ਮਨਾਓ,
ਹੇ ਸਾਰੇ ਸਿੱਧੇ ਦਿਲੋ, ਜੈ ਕਾਰਾ ਗਜਾਓ!।।

Highlight

Share

Copy

None

Want to have your highlights saved across all your devices? Sign up or sign in

Videos for ਜ਼ਬੂਰਾਂ ਦੀ ਪੋਥੀ 32