YouVersion Logo
Search Icon

ਜ਼ਬੂਰਾਂ ਦੀ ਪੋਥੀ 73

73
ਤੀਜਾ ਭਾਗ
ਦੁਸ਼ਟਾਂ ਦੀ ਝੂਠੀ ਖੁਸ਼ਹਾਲੀ
ਆਸਾਫ਼ ਦਾ ਭਜਨ
1ਸੱਚ ਮੁੱਚ ਇਸਰਾਏਲ ਲਈ ਅਰਥਾਤ ਖ਼ਾਲਸ ਦਿਲ
ਵਾਲਿਆਂ ਦੇ ਲਈ
ਪਰਮੇਸ਼ੁਰ ਭਲਾ ਹੈ।
2ਪਰ ਮੈਂ ਜੋ ਹਾਂ, ਮੇਰੇ ਪੈਰ ਫਿਸਲਣ,
ਅਤੇ ਮੇਰੇ ਕਦਮ ਤਿਲਕਣ ਲੱਗੇ ਸਨ।
3ਜਦ ਮੈਂ ਦੁਸ਼ਟਾਂ ਦਾ ਸੁਲੱਖਪੁਣਾ ਡਿੱਠਾ,
ਤਾਂ ਮੈਂ ਉਨ੍ਹਾਂ ਹੰਕਾਰੀਆਂ ਦੇ ਉੱਤੇ ਖੁਣਸ ਕੀਤੀ ਸੀ।
4ਉਨ੍ਹਾਂ ਦੀ ਮੌਤ ਵਿੱਚ ਤਾਂ ਪੀੜ ਨਹੀਂ ਹੁੰਦੀ,
ਸਗੋਂ ਉਨ੍ਹਾਂ ਦਾ ਸਰੀਰ ਮੋਟਾ ਹੈ।
5ਓਹ ਹੋਰਨਾਂ ਮਨੁੱਖਾਂ ਵਾਂਙੁ ਔਖੇ ਨਹੀਂ ਹੁੰਦੇ,
ਨਾ ਹੋਰਨਾਂ ਆਦਮੀਆਂ ਵਾਂਙੁ ਉਨ੍ਹਾਂ ਉੱਤੇ ਬਿਪਤਾ
ਪੈਂਦੀ ਹੈ।
6ਇਸ ਲਈ ਘੁਮੰਡ ਉਨ੍ਹਾਂ ਦੇ ਗਲੇ ਦੀ ਜੰਜੀਰੀ ਹੈ,
ਅਤੇ ਅਨ੍ਹੇਰ ਦਾ ਲੀੜਾ ਉਨ੍ਹਾਂ ਨੂੰ ਕੱਜਦਾ ਹੈ।
7ਉਨ੍ਹਾਂ ਦੀਆਂ ਅੱਖੀਆਂ ਚਿਕਨਾਈ ਨਾਲ ਫੁੱਲੀਆਂ
ਹੋਈਆਂ ਹਨ,
ਉਨ੍ਹਾਂ ਦੇ ਮਨ ਦੇ ਵਿਚਾਰ ਛਲਕਦੇ ਹਨ।
8ਓਹ ਠੱਠਾ ਮਾਰਦੇ ਅਤੇ ਬਦੀ ਨਾਲ ਅਨ੍ਹੇਰ ਦੀਆਂ
ਗੱਲਾਂ ਕਰਦੇ ਹਨ,
ਓਹ ਹੰਕਾਰ ਨਾਲ ਬੋਲਦੇ ਹਨ।
9ਉਨ੍ਹਾਂ ਨੇ ਆਪਣਾ ਮੂੰਹ ਅਕਾਸ਼ ਵਿੱਚ ਧਰਿਆ,
ਪਰ ਉਨ੍ਹਾਂ ਦੀ ਜੀਭ ਧਰਤੀ ਉੱਤੇ ਫਿਰਦੀ ਹੈ।
10ਏਸ ਲਈ ਉਹ ਦੇ ਲੋਕ ਏਧਰ ਮੁੜਨਗੇ
ਅਤੇ ਭਰੇ ਹੋਏ ਛੰਨੇ ਦਾ ਪਾਣੀ ਉਨ੍ਹਾਂ ਤੋਂ ਡੱਫਿਆ
ਜਾਂਦਾ ਹੈ,
11ਅਤੇ ਓਹ ਆਖਦੇ ਹਨ, ਪਰਮੇਸ਼ੁਰ ਕਿਸ ਤਰਾਂ
ਜਾਣਦਾ ਹੈ?
ਭਲਾ, ਅੱਤ ਮਹਾਨ ਨੂੰ ਕੁਝ ਪਤਾ ਹੈ?
12ਵੇਖੋ, ਦੁਸ਼ਟ ਏਹ ਹਨ,
ਅਤੇ ਓਹ ਸਦਾ ਸੁਖ ਵਿੱਚ ਰਹਿ ਕੇ ਧਨ ਜੋੜਦੇ
ਹਨ!।।
13ਸੱਚ ਮੁੱਚ ਮੈਂ ਅਵਿਰਥਾ ਆਪਣੇ ਦਿਲ ਨੂੰ ਸ਼ੁੱਧ
ਕੀਤਾ ਹੈ,
ਅਤੇ ਨਿਰਮਲਤਾਈ ਵਿੱਚ ਆਪਣੇ ਹੱਥ ਧੋਤੇ ਹਨ,
14ਕਿਉਂ ਜੋ ਸਾਰਾ ਦਿਨ ਮੈਂ ਮਾਰ ਖਾਂਦਾ ਰਿਹਾ,
ਅਤੇ ਹਰ ਸਵੇਰ ਨੂੰ ਮੇਰੀ ਤਾੜਨਾ ਹੋਈ।
15ਜੇ ਮੈਂ ਆਖਦਾ ਭਈ ਮੈਂ ਇਸੇ ਤਰਾਂ ਦੱਸਾਂਗਾ,
ਤਾਂ ਵੇਖੋ, ਮੈਂ ਤੇਰੇ ਬੱਚਿਆਂ ਦੀ ਪੀੜ੍ਹੀ ਨੂੰ ਧੋਖਾ ਦਿੰਦਾ।
16ਜਾਂ ਮੈਂ ਇਸ ਨੂੰ ਸਮਝਣ ਲਈ ਸੋਚ ਕੀਤੀ,
ਤਾਂ ਉਹ ਮੇਰੀ ਨਿਗਾਹ ਵਿੱਚ ਬਹੁਤ ਔਖਾ ਮਲੂਮ
ਹੋਇਆ,
17ਜਦ ਤੀਕ ਮੈਂ ਪਰਮੇਸ਼ੁਰ ਦੇ ਪਵਿੱਤਰ ਅਸਥਾਨ ਦੇ
ਵਿੱਚ ਨਾ ਗਿਆ, -
ਤਦ ਮੈਂ ਉਨ੍ਹਾਂ ਦਾ ਅੰਤ ਸਮਝਿਆ!
18ਸੱਚ ਮੁੱਚ ਤੂੰ ਉਨ੍ਹਾਂ ਨੂੰ ਤਿਲਕਣਿਆਂ ਥਾਵਾਂ ਵਿੱਚ
ਰੱਖਦਾ ਹੈਂ,
ਅਤੇ ਤੂੰ ਉਨ੍ਹਾਂ ਨੂੰ ਬਰਬਾਦੀ ਵਿੱਚ ਸੁੱਟ ਦਿੰਦਾ ਹੈਂ!
19ਓਹ ਛਿੰਨ ਮਾਤ੍ਰ ਵਿੱਚ ਕਿਹੋ ਜਿਹੇ ਉੱਜੜ ਗਏ!
ਓਹ ਮੁੱਕ ਗਏ, ਓਹ ਭੈਜਲ ਨਾਲ ਮਿਟ ਗਏ ਹਨ!
20ਹੇ ਪ੍ਰਭੁ, ਸੁਫ਼ਨੇ ਤੋਂ ਜਾਗਣ ਵਾਂਙੁ,
ਜਾਂ ਤੂੰ ਉੱਠੇਂਗਾ ਤਾਂ ਉਨ੍ਹਾਂ ਦੀ ਸ਼ਕਲ ਤੁੱਛ ਜਾਣੇਂਗਾ।।
21ਮੇਰਾ ਮਨ ਤਾਂ ਕੌੜਾ ਹੋਇਆ,
ਅਤੇ ਮੇਰਾ ਦਿਲ#73:21 ਮੂਲ ਵਿੱਚ, ਗੁਰਦੇ । ਛੇਦਿਆ ਗਿਆ,
22ਮੈਂ ਐਡਾ ਜਾਹਲ ਤੇ ਅਣਜਾਣ ਸਾਂ,
ਭਈ ਤੇਰੇ ਅੱਗੇ ਪਸੂ ਜਿਹਾ ਬਣਿਆ।
23ਫੇਰ ਵੀ ਮੈਂ ਸਦਾ ਤੇਰੇ ਸੰਗ ਹਾਂ,
ਤੈਂ ਮੇਰੇ ਸੱਜੇ ਹੱਥ ਨੂੰ ਫੜਿਆ ਹੈ।
24ਤੂੰ ਆਪਣੇ ਗੁਰਮਤੇ ਨਾਲ ਮੇਰੀ ਅਗਵਾਈ ਕਰੇਂਗਾ,
ਅਤੇ ਉਹ ਦੇ ਮਗਰੋਂ ਮੈਨੂੰ ਤੇਜ ਵਿੱਚ ਰੱਖੇਂਗਾ।
25ਸੁਰਗ ਵਿੱਚ ਮੇਰਾ ਹੋਰ ਕੌਣ ਹੈ?
ਅਤੇ ਧਰਤੀ ਉੱਤੇ ਤੈਥੋਂ ਬਿਨਾ ਮੈਂ ਕਿਸੇ ਹੋਰ ਨੂੰ
ਲੋਚਦਾ ਨਹੀਂ।
26ਮੇਰਾ ਤਨ ਤੇ ਮੇਰਾ ਮਨ ਢਲ ਜਾਂਦੇ ਹਨ,
ਪਰ ਪਰਮੇਸ਼ੁਰ ਸਦਾ ਲਈ ਮੇਰੇ ਮਨ ਦੀ ਚਟਾਨ ਅਤੇ
ਮੇਰਾ ਭਾਗ ਹੈ।
27ਤਾਂ ਵੇਖੋ, ਜੋ ਤੈਥੋਂ ਦੂਰ ਹਨ ਓਹ ਨਸ਼ਟ ਹੋਣਗੇ,
ਤੈਂ ਆਪਣੇ ਅੱਗਿਓ ਸਾਰੇ ਜ਼ਨਾਹਕਾਰ ਗਰਕ ਕਰ
ਦਿੱਤੇ!
28ਪਰ ਪਰਮੇਸ਼ੁਰ ਦੇ ਨੇੜੇ ਰਹਿਣਾ ਮੇਰੇ ਲਈ ਚੰਗਾ ਹੈ,
ਮੈਂ ਪ੍ਰਭੁ ਯਹੋਵਾਹ ਨੂੰ ਆਪਣੀ ਪਨਾਹ ਬਣਾਇਆ ਹੈ,
ਤਾਂ ਜੋ ਤੇਰੇ ਸਾਰੇ ਕਾਰਜਾਂ ਦਾ ਵਰਨਣ ਕਰਾਂ।।

Highlight

Share

Copy

None

Want to have your highlights saved across all your devices? Sign up or sign in

Video for ਜ਼ਬੂਰਾਂ ਦੀ ਪੋਥੀ 73