YouVersion Logo
Search Icon

ਜ਼ਬੂਰਾਂ ਦੀ ਪੋਥੀ 92

92
ਸਬਤ ਦਾ ਗੀਤ
ਭਜਨ, ਸਬਤ ਦੇ ਦਿਨ ਦਾ ਗੀਤ
1ਯਹੋਵਾਹ ਦਾ ਧੰਨਵਾਦ ਕਰਨਾ,
ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ
ਭਲਾ ਹੈ,
2ਨਾਲੇ ਸਵੇਰ ਨੂੰ ਤੇਰੀ ਦਯਾ ਦਾ,
ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3ਦਸਾਂ ਤਾਰਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ,
ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।।
4ਹੇ ਯਹੋਵਾਹ, ਤੈਂ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ
ਅਨੰਦ ਕੀਤਾ ਹੈ,
ਤੇਰੇ ਹੱਥ ਦਿਆਂ ਕੰਮਾਂ ਦੇ ਕਾਰਨ ਮੈਂ ਜੈਕਾਰਾ
ਗਜਾਵਾਂਗਾ।
5ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ!
ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
6ਪਸੂ ਵੱਤ ਮਨੁੱਖ ਇਹ ਨਹੀਂ ਜਾਣਦਾ,
ਨਾ ਮੂਰਖ ਇਸ ਗੱਲ ਨੂੰ ਸਮਝਦਾ,
7ਕਿ ਜਦੋਂ ਦੁਸ਼ਟ ਘਾਹ ਵਾਂਙੁ ਫੁੱਟਦੇ ਹਨ
ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ,
ਏਹ ਇਸ ਕਰਕੇ ਹੈ ਭਈ ਓਹ ਸਦਾ ਲਈ ਨਾਸ ਹੋ
ਜਾਣ।
8ਪਰ ਤੂੰ, ਹੇ ਯਹੋਵਾਹ, ਜੁੱਗੋ ਜੁੱਗ ਮਹਾਨ ਹੈਂ।
9ਵੇਖ, ਤੇਰੇ ਵੈਰੀ, ਹੇ ਯਹੋਵਾਹ,
ਹਾਂ ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ,
ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10ਪਰ ਤੈਂ ਜੰਗਲੀ ਸਾਂਢ ਦੇ ਸਿੰਙ ਵਾਂਙੁ ਮੇਰੇ ਸਿੰਙ ਨੂੰ
ਉੱਚਿਆਂ ਕੀਤਾ ਹੈ,
ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ,
ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
12ਧਰਮੀ ਖਜੂਰ ਦੇ ਬਿਰਛ ਵਾਂਙੁ ਫਲਿਆ ਰਹੇਗਾ,
ਲਬਾਨੋਨ ਦੇ ਦਿਆਰ ਵਾਂਙੁ ਵਧਦਾ ਜਾਵੇਗਾ।
13ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ,
ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿ
ਲਹਾਉਣਗੇ।
14ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ,
ਓਹ ਹਰੇ ਤੇ ਰਸ ਭਰੇ ਰਹਿਣਗੇ,
15ਭਈ ਓਹ ਪਰਗਟ ਕਰਨ ਕਿ ਯਹੋਵਾਹ ਸਤ ਹੈ,
ਓਹ ਮੇਰੀ ਚਟਾਨ ਹੈ ਅਤੇ ਉਹ ਦੇ ਵਿੱਚ ਕੋਈ
ਅਧਰਮੀ ਨਹੀਂ ਹੈ।।

Highlight

Share

Copy

None

Want to have your highlights saved across all your devices? Sign up or sign in

Video for ਜ਼ਬੂਰਾਂ ਦੀ ਪੋਥੀ 92