ਜ਼ਬੂਰਾਂ ਦੀ ਪੋਥੀ 98
98
ਸਾਰਾ ਜਗਤ ਉਸਤਤ ਕਰੇ
ਭਜਨ
1ਯਹੋਵਾਹ ਲਈ ਇੱਕ ਨਵਾਂ ਗੀਤ ਗਾਓ,
ਕਿਉਂ ਜੋ ਉਹ ਨੇ ਅਚਰਜ ਕੰਮ ਕੀਤੇ ਹਨ,
ਉਹ ਦੇ ਸੱਜੇ ਹੱਥ ਅਤੇ
ਉਹ ਦੀ ਪਵਿੱਤਰ ਬਾਂਹ ਨੇ ਉਹ ਦੇ ਲਈ ਫ਼ਤਹ ਪਾਈ ਹੈ।
2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ,
ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ
ਹੈ।
3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ
ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ,
ਧਰਤੀ ਦੇ ਸਾਰੇ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ
ਫ਼ਤਹ ਨੂੰ ਡਿੱਠਾ ਹੈ।।
4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ
ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਰ ਕਰੋ, ਭਜਨ ਗਾਓ,
5ਬਰਬਤ ਵਜਾ ਕੇ ਯਹੋਵਾਹ ਲਈ ਭਜਨ ਗਾਓ,
ਰਸੀਲੇ ਸੁਰ ਨਾਲ ਬਰਬਤ ਵਜਾ ਕੇ
6ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ
ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ,
ਜਗਤ ਅਤੇ ਉਹ ਦੇ ਵਾਸੀ ਵੀ।
8ਨਦੀਆਂ ਤਾਲ ਦੇਣ,
ਪਹਾੜ ਰਲ ਕੇ ਜੈ ਜੈ ਕਾਰ ਕਰਨ,
9ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ
ਨਿਆਉਂ ਕਰਨ ਲਈ ਆ ਰਿਹਾ ਹੈ,
ਉਹ ਜਗਤ ਦਾ ਧਰਮ ਨਾਲ
ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਉਂ ਕਰੇਗਾ।
Currently Selected:
ਜ਼ਬੂਰਾਂ ਦੀ ਪੋਥੀ 98: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.