ਪਰਕਾਸ਼ ਦੀ ਪੋਥੀ 3
3
ਸੱਤ ਕਲੀਸਿਯਾਂ ਲਈ ਪੱਤ੍ਰੀਆਂ
1ਸਾਰਦੀਸ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹ ਦੇ ਕੋਲ ਸੱਤ ਆਤਮੇ ਪਰਮੇਸ਼ੁਰ ਦੇ ਅਤੇ ਸੱਤ ਤਾਰੇ ਹਨ ਉਹ ਇਹ ਆਖਦਾ ਹੈ, ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਜੋ ਤੂੰ ਜੀਉਂਦਾ ਕਹਾਉਂਦਾ ਹੈ ਅਤੇ ਹੈ ਮੁਰਦਾ 2ਚੌਕਸ ਹੋ ਜਾਹ ਅਤੇ ਜੋ ਕੁਝ ਰਹਿ ਗਿਆ ਹੈ ਭਾਵੇ ਮਰਨ ਵਾਲਾ ਹੋਵੇ ਉਹ ਨੂੰ ਪੱਕਿਆਂ ਕਰ ਕਿਉਂ ਜੋ ਮੈਂ ਤੇਰੇ ਕੰਮਾਂ ਵਿੱਚੋਂ ਆਪਣੇ ਪਰਮੇਸ਼ੁਰ ਦੇ ਅੱਗੇ ਪੂਰੇ ਕੋਈ ਨਹੀਂ ਪਾਏ 3ਇਸ ਲਈ ਚੇਤੇ ਕਰ ਭਈ ਤੈਂ ਕਿਸ ਬਿਧ ਪਰਾਪਤ ਕੀਤਾ ਅਤੇ ਸੁਣਿਆ। ਉਹ ਦੀ ਪਾਲਨਾ ਕਰ ਅਤੇ ਤੋਬਾ ਕਰ। ਉਪਰੰਤ ਜੋ ਤੂੰ ਨਾ ਜਾਗਿਆ ਤਾਂ ਮੈਂ ਚੋਰ ਵਾਂਙੁ ਆਵਾਂਗਾ ਅਤੇ ਤੈਨੂੰ ਮੂਲੋਂ ਪਤਾ ਨਾ ਹੋਵੇਗਾ ਜੇ ਮੈਂ ਤੇਰੇ ਉੱਪਰ ਕਿਹੜੀ ਘੜੀ ਆ ਪਵਾਂਗਾ 4ਪਰ ਤੇਰੇ ਕੋਲ ਸਾਰਦੀਸ ਵਿੱਚ ਥੋੜੇ ਜਣੇ ਹਨ ਜਿੰਨ੍ਹਾਂ ਆਪਣੇ ਬਸਤਰ ਨੂੰ ਦਾਗ ਨਹੀਂ ਲੱਗਣ ਦਿੱਤਾ ਅਤੇ ਓਹ ਉੱਜਲੇ ਬਸਤਰ ਪਹਿਨੇ ਮੇਰੇ ਨਾਲ ਫਿਰਨਗੇ ਇਸ ਲਈ ਜੋ ਓਹ ਸੁਜੋਗ ਹਨ 5ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਇਸੇ ਪਰਕਾਰ ਚਿੱਟੇ ਬਸਤਰ ਪਹਿਨਾਏ ਜਾਣਗੇ ਅਤੇ ਮੈਂ ਉਸ ਦਾ ਨਾਉਂ ਜੀਵਨ ਦੀ ਪੋਥੀ ਵਿੱਚੋਂ ਕਦੀ ਨਾ ਮੇਟਾਂਗਾ ਸਗੋਂ ਮੈਂ ਆਪਣੇ ਪਿਤਾ ਦੇ ਅੱਗੇ ਅਤੇ ਓਸ ਦਿਆਂ ਦੂਤਾਂ ਦੇ ਅੱਗੇ ਉਹ ਦੇ ਨਾਉਂ ਦਾ ਕਰਾਰ ਕਰਾਂਗਾ 6ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।
7ਫ਼ਿਲਦਲਫ਼ਈਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਉਹ ਜਿਹੜਾ ਪਵਿੱਤਰ ਹੈ, ਜਿਹੜਾ ਸਤ ਹੈ, ਜਿਹ ਦੇ ਕੋਲ ਦਾਊਦ ਦੀ ਕੂੰਜੀ ਹੈ, ਜਿਹੜਾ ਖੋਲ੍ਹਦਾ ਹੈ ਅਤੇ ਕੋਈ ਬੰਦ ਨਹੀਂ ਕਰਦਾ, ਅਤੇ ਬੰਦ ਕਰਦਾ ਹੈ ਅਤੇ ਕੋਈ ਨਹੀਂ ਖੋਲਦਾ ਉਹ ਇਹ ਆਖਦਾ ਹੈ 8ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ। ਵੇਖ, ਮੈਂ ਤੇਰੇ ਸਾਹਮਣੇ ਇੱਕ ਖੁਲ੍ਹਾ ਹੋਇਆ ਬੂਹਾ ਜਿਹੜਾ ਕਿਸੇ ਤੋਂ ਬੰਦ ਨਹੀਂ ਹੁੰਦਾ ਧਰਿਆ ਹੈ, ਇਸ ਲਈ ਜੋ ਤੈਨੂੰ ਕੁਝ ਸਮਰੱਥਾ ਹੈ ਅਤੇ ਤੈਂ ਮੇਰੇ ਬਚਨ ਦੀ ਪਾਲਨਾ ਕੀਤੀ ਹੈ ਅਤੇ ਮੇਰੇ ਨਾਮ ਤੋਂ ਇਨਕਾਰ ਨਹੀਂ ਕੀਤਾ 9ਵੇਖ, ਮੈਂ ਸ਼ਤਾਨ ਦੀ ਮੰਡਲੀ ਵਿੱਚੋਂ ਅਰਥਾਤ ਓਹਨਾਂ ਵਿੱਚੋਂ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਅਤੇ ਨਹੀਂ ਹਨ ਸਗੋਂ ਝੂਠ ਮਾਰਦੇ ਹਨ ਕਿੰਨਿਆਂ ਨੂੰ ਤੇਰੇ ਗੋਚਰੇ ਕਰਦਾ ਹਾਂ। ਵੇਖ ਮੈਂ ਅਜਿਹਾ ਕਰਾਂਗਾ ਭਈ ਓਹ ਆਉਣਗੇ ਅਤੇ ਤੇਰੇ ਪੈਰਾਂ ਦੇ ਅੱਗੇ ਮੱਥਾ ਟੇਕਣਗੇ ਅਤੇ ਜਾਣ ਲੈਣਗੇ ਜੋ ਮੈਂ ਤੇਰੇ ਨਾਲ ਪਿਆਰ ਕੀਤਾ 10ਤੈਂ ਜੋ ਮੇਰੇ ਧੀਰਜ ਦੇ ਬਚਨ ਦੀ ਰੱਛਿਆ ਕੀਤੀ ਤਾਂ ਮੈਂ ਵੀ ਪਰਤਾਵੇ ਦੇ ਓਸ ਸਮੇਂ ਤੋਂ ਜੋ ਧਰਤੀ ਦੇ ਵਾਸੀਆਂ ਦੇ ਪਰਤਾਉਣ ਲਈ ਸਾਰੇ ਸੰਸਾਰ ਉੱਤੇ ਆਉਣ ਵਾਲਾ ਹੈ ਤੇਰੀ ਰੱਛਿਆ ਕਰਾਂਗਾ 11ਮੈਂ ਛੇਤੀ ਆਉਂਦਾ ਹਾਂ। ਜੋ ਕੁਝ ਤੇਰੇ ਕੋਲ ਹੈ ਸੋ ਤਕੜਾਈ ਨਾਲ ਫੜੀ ਰੱਖ ਕਿਤੇ ਐਉਂ ਨਾ ਹੋਵੇ ਭਈ ਕੋਈ ਤੇਰਾ ਮੁਕਟ ਲੈ ਜਾਵੇ 12ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਪਰਮੇਸ਼ੁਰ ਦੀ ਹੈਕਲ ਵਿੱਚ ਇੱਕ ਥੰਮ੍ਹ ਬਣਾਵਾਂਗਾ ਅਤੇ ਉਹ ਫੇਰ ਕਦੇ ਬਾਹਰ ਨਾ ਜਾਵੇਗਾ। ਮੈਂ ਆਪਣੇ ਪਰਮੇਸ਼ੁਰ ਦਾ ਨਾਮ ਅਤੇ ਆਪਣੇ ਪਰਮੇਸ਼ੁਰ ਦੀ ਨਗਰੀ ਨਵੀਂ ਯਰੂਸ਼ਲਮ ਦਾ ਨਾਉਂ ਜਿਹੜੀ ਪਰਮੇਸ਼ੁਰ ਵੱਲੋਂ ਸੁਰਗ ਵਿੱਚੋਂ ਉਤਰਦੀ ਹੈ ਅਤੇ ਆਪਣਾ ਨਵਾਂ ਨਾਮ ਓਸ ਉੱਤੇ ਲਿਖਾਵਾਂਗਾ 13ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।
14ਲਾਉਦਿਕੀਏ ਦੀ ਕਲੀਸਿਯਾ ਦੇ ਦੂਤ ਨੂੰ ਇਉਂ ਲਿਖ ਭਈ ਜਿਹੜਾ ਆਮੀਨ ਹੈ, ਜਿਹੜਾ ਵਫ਼ਾਦਾਰ ਅਤੇ ਸੱਚਾ ਗਵਾਹ ਹੈ, ਜਿਹੜਾ ਪਰਮੇਸ਼ੁਰ ਦੀ ਸਰਿਸ਼ਟ ਦਾ ਮੁੱਢ ਹੈ ,ਉਹ ਇਹ ਆਖਦਾ ਹੈ, 15ਮੈਂ ਤੇਰੇ ਕੰਮਾਂ ਨੂੰ ਜਾਣਦਾ ਹਾਂ ਭਈ ਤੂੰ ਨਾ ਤਾਂ ਠੰਡਾ ਹੈਂ ਨਾ ਤੱਤਾ। ਮੈਂ ਚਾਹੁੰਦਾ ਸਾਂ ਜੋ ਤੂੰ ਠੰਡਾ ਯਾ ਤੱਤਾ ਹੁੰਦਾ! 16ਸੋ ਤੂੰ ਸੀਲਗਰਮ ਜੋ ਹੈਂ, ਨਾ ਤੱਤਾ ਨਾ ਠੰਡਾ, ਇਸ ਕਾਰਨ ਮੈਂ ਤੈਨੂੰ ਆਪਣੇ ਮੂੰਹ ਵਿੱਚੋਂ ਉਗਲ ਸੁੱਟਾਂਗਾ 17ਤੂੰ ਜੋ ਆਖਦਾ ਹੈਂ ਭਈ ਮੈਂ ਧਨਵਾਨ ਹਾਂ ਅਤੇ ਮੈਂ ਮਾਯਾ ਜੋੜੀ ਹੈ ਅਤੇ ਮੈਨੂੰ ਕਾਸੇ ਦੀ ਲੋੜ ਨਹੀਂ ਅਤੇ ਨਹੀਂ ਜਾਣਦਾ ਹੈਂ ਜੋ ਤੂੰ ਦੁਖੀ, ਮੰਦਭਾਗੀ, ਕੰਗਾਲ, ਅੰਨ੍ਹਾਂ ਅਤੇ ਨੰਗਾ ਹੈਂ 18ਤਾਂ ਮੈਂ ਤੈਨੂੰ ਸਲਾਹ ਦਿੰਦਾ ਹਾਂ ਭਈ ਅੱਗ ਵਿੱਚ ਤਾਇਆ ਹੋਇਆ ਸੋਨਾ ਮੇਰੇ ਕੋਲੋਂ ਮੁੱਲ ਲੈ ਤਾਂ ਜੋ ਤੂੰ ਧੰਨਵਾਨ ਹੋ ਜਾਵੇਂ ਅਤੇ ਚਿੱਟੇ ਬਸਤਰ ਲੈ ਤਾਂ ਜੋ ਤੂੰ ਆਪਣੇ ਉਦਾਲੇ ਪਾਵੇਂ ਅਤੇ ਤੇਰੇ ਨੰਗੇਜ ਦੀ ਲੱਜਾ ਪਰਗਟ ਨਾ ਹੋਵੇ ਅਤੇ ਆਪਣੀਆਂ ਅੱਖੀਆਂ ਵਿੱਚ ਪਾਉਣ ਨੂੰ ਸੁਰਮਾ ਲੈ ਭਈ ਤੂੰ ਸੁਜਾਖਾ ਹੋ ਜਾਵੇਂ 19ਮੈਂ ਜਿੰਨਿਆਂ ਨਾਲ ਪਿਆਰ ਕਰਦਾ ਹਾਂ ਉੱਨਿਆਂ ਨੂੰ ਝਿੜਕਦਾ ਅਤੇ ਤਾੜਦਾ ਹਾਂ ਇਸ ਕਾਰਨ ਤੂੰ ਉੱਦਮੀ ਬਣ ਅਤੇ ਤੋਬਾ ਕਰ 20ਵੇਖ, ਮੈਂ ਬੂਹੇ ਉੱਤੇ ਖਲੋਤਾ ਅਤੇ ਖੜਕਾਉਂਦਾ ਹਾਂ। ਜੇ ਕੋਈ ਮੇਰੀ ਅਵਾਜ਼ ਸੁਣੇ ਅਤੇ ਬੂਹਾ ਖੋਲ੍ਹ ਦੇਵੇ ਤਾਂ ਮੈਂ ਉਹ ਦੇ ਕੋਲ ਅੰਦਰ ਜਾਵਾਂਗਾ ਅਤੇ ਉਹ ਦੇ ਨਾਲ ਪਰਸ਼ਾਦ ਛਕਾਂਗਾ ਅਤੇ ਉਹ ਮੇਰੇ ਨਾਲ ਛਕੇਗਾ 21ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਆਪਣੇ ਸਿੰਘਾਸਣ ਉੱਤੇ ਆਪਣੇ ਨਾਲ ਬਿਠਾਵਾਂਗਾ ਜਿਸ ਪਰਕਾਰ ਮੈਂ ਵੀ ਜਿੱਤਿਆ ਅਤੇ ਆਪਣੇ ਪਿਤਾ ਦੇ ਨਾਲ ਉਹ ਦੇ ਸਿੰਘਾਸਣ ਉੱਤੇ ਬੈਠਾ 22ਜਿਹ ਦੇ ਕੰਨ ਹਨ ਸੋ ਸੁਣੇ ਭਈ ਆਤਮਾ ਕਲੀਸਿਯਾਂ ਨੂੰ ਕੀ ਆਖਦਾ ਹੈ।।
Currently Selected:
ਪਰਕਾਸ਼ ਦੀ ਪੋਥੀ 3: PUNOVBSI
Highlight
Share
Copy
Want to have your highlights saved across all your devices? Sign up or sign in
Punjabi O.V. - ਪਵਿੱਤਰ ਬਾਈਬਲ O.V.
Copyright © 2016 by The Bible Society of India
Used by permission. All rights reserved worldwide.