ਰੋਮੀਆਂ ਨੂੰ 12:9-18
ਰੋਮੀਆਂ ਨੂੰ 12:9-18 PUNOVBSI
ਪ੍ਰੇਮ ਨਿਸ਼ਕਪਟ ਹੋਵੇ, ਬੁਰਿਆਈ ਤੋਂ ਸੂਗ ਕਰੋ, ਭਲਿਆਈ ਨਾਲ ਮਿਲੇ ਰਹੋ ਭਰੱਪਣ ਦੇ ਪ੍ਰੇਮ ਵਿੱਚ ਇੱਕ ਦੂਏ ਨਾਲ ਗੂੜ੍ਹਾ ਹਿਤ ਰੱਖੋ, ਆਦਰ ਵਿੱਚ ਦੂਏ ਨੂੰ ਚੰਗਾ ਸਮਝੋ ਮਿਹਨਤ ਵਿੱਚ ਢਿੱਲੇ ਨਾ ਹੋਵੋ, ਆਤਮਾ ਵਿੱਚ ਸਰਗਰਮ ਰਹੋ, ਪ੍ਰਭੁ ਦੀ ਸੇਵਾ ਕਰਿਆ ਕਰੋ ਆਸਾ ਵਿੱਚ ਅਨੰਦ ਅਤੇ ਬਿਪਤਾ ਵਿੱਚ ਧੀਰਜ ਕਰੋ, ਪ੍ਰਾਰਥਨਾ ਲਗਾਤਾਰ ਕਰਦੇ ਰਹੋ ਸੰਤਾਂ ਦੀਆਂ ਲੋੜਾਂ ਦੇ ਸਾਂਝੀ ਬਣੋ, ਪਰਾਹੁਣਚਾਰੀ ਪੁੱਜ ਕੇ ਕਰੋ ਆਪਣੇ ਦੁਖਦਾਈਆਂ ਨੂੰ ਅਸੀਸ ਦਿਓ, ਅਸੀਸ ਦਿਓ, ਫਿਟਕਾਰੋ ਨਾ ! ਅਨੰਦ ਕਰਨ ਵਾਲਿਆਂ ਦੇ ਨਾਲ ਅਨੰਦ ਕਰੋ, ਰੋਣ ਵਾਲਿਆਂ ਨਾਲ ਰੋਵੋ ਆਪੋ ਵਿੱਚ ਇੱਕ ਮਨ ਹੋਵੋ, ਉੱਚੀਆਂ ਗੱਲਾਂ ਉੱਤੇ ਮਨ ਨਾ ਲਾਓ ਪਰ ਨੀਵਿਆਂ ਨਾਲ ਮਿਲੇ ਰਹੋ, ਆਪਣੀ ਜਾਚ ਵਿੱਚ ਸਿਆਣੇ ਨਾ ਬਣ ਬੈਠੋ ਬੁਰਿਆਈ ਦੇ ਵੱਟੇ ਕਿਸੇ ਨਾਲ ਬੁਰਿਆਈ ਨਾ ਕਰੋ। ਜਿਹੜੀਆਂ ਗੱਲਾਂ ਸਾਰੇ ਮਨੁੱਖਾਂ ਦੇ ਭਾਣੇ ਚੰਗੀਆਂ ਹਨ ਓਹਨਾਂ ਦਾ ਧਿਆਨ ਰੱਖੋ ਜੇ ਹੋ ਸੱਕੇ ਤਾਂ ਆਪਣੀ ਵਾਹ ਲੱਗਦਿਆ ਸਾਰੇ ਮਨੁੱਖਾਂ ਦੇ ਨਾਲ ਮੇਲ ਰੱਖੋ