YouVersion Logo
Search Icon

ਰੋਮੀਆਂ ਨੂੰ 5

5
ਆਦਮ ਤੋਂ ਮੌਤ । ਮਸੀਹ ਤੋਂ ਜੀਵਨ
1ਸੋ ਜਦੋਂ ਅਸੀਂ ਨਿਹਚਾ ਨਾਲ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੁ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਵੱਲ ਸ਼ਾਂਤੀ ਰੱਖੀਏ 2ਜਿਹ ਦੇ ਰਾਹੀਂ ਵੀ ਅਸੀਂ ਨਿਹਚਾ ਨਾਲ ਓਸ ਕਿਰਪਾ ਵਿੱਚ ਅੱਪੜੇ ਜਿਹ ਦੇ ਉੱਤੇ ਖਲੋਤੇ ਹਾਂ, ਅਤੇ ਪਰਮੇਸ਼ੁਰ ਦੇ ਪਰਤਾਪ ਦੀ ਆਸ ਉੱਤੇ ਅਭਮਾਨ ਕਰੀਏ 3ਨਿਰਾ ਇਹੋ ਨਹੀਂ ਸਗੋਂ ਬਿਪਤਾਂ ਵਿੱਚ ਭੀ ਅਭਮਾਨ ਕਰੀਏ ਕਿਉਂ ਜੋ ਇਹ ਜਾਣਦੇ ਹਾਂ ਭਈ ਬਿਪਤਾ ਧੀਰਜ ਪੈਦਾ ਕਰਦੀ ਹੈ 4ਅਤੇ ਧੀਰਜ ਦ੍ਰਿੜ੍ਹਤਾ ਅਤੇ ਦ੍ਰਿੜਤਾ ਆਸ ਪੈਦੀ ਕਰਦੀ ਹੈ 5ਅਤੇ ਆਸ ਸ਼ਰਮਿੰਦਿਆਂ ਨਹੀਂ ਕਰਦੀ ਇਸ ਲਈ ਜੋ ਪਰਮੇਸ਼ੁਰ ਦਾ ਪ੍ਰੇਮ ਪਵਿੱਤਰ ਆਤਮਾ ਦੇ ਵਸੀਲੇ ਨਾਲ ਜੋ ਸਾਨੂੰ ਦਿੱਤਾ ਗਿਆ ਸਾਡਿਆਂ ਹਿਰਦਿਆਂ ਵਿੱਚ ਪਾਇਆ ਗਿਆ ਹੋਇਆ ਹੈ 6ਜਦੋਂ ਅਸੀਂ ਨਿਰਬਲ ਹੀ ਸਾਂ ਤਦੋਂ ਮਸੀਹ ਵੇਲੇ ਸਿਰ ਕੁਧਰਮੀਆਂ ਦੇ ਲਈ ਮੋਇਆ 7ਇਹ ਗੱਲ ਤਾਂ ਔਖੀ ਹੈ ਜੋ ਧਰਮੀ ਦੇ ਲਈ ਕੋਈ ਮਰੇ ਪਰ ਕੀ ਜਾਣੀਏ ਜੋ ਭਲੇ ਮਨੁੱਖ ਦੇ ਲਈ ਕੋਈ ਮਰਨ ਨੂੰ ਭੀ ਤਿਆਰ ਹੋ ਜਾਵੇ 8ਪਰੰਤੂ ਪਰਮੇਸ਼ੁਰ ਆਪਣਾ ਪ੍ਰੇਮ ਸਾਡੇ ਉੱਤੇ ਇਉਂ ਪਰਗਟ ਕਰਦਾ ਹੈ ਭਈ ਜਾਂ ਅਸੀਂ ਅਜੇ ਪਾਪੀ ਹੀ ਸਾਂ ਤਾਂ ਮਸੀਹ ਸਾਡੇ ਲਈ ਮੋਇਆ 9ਸੋ ਜਦੋਂ ਅਸੀਂ ਹੁਣ ਉਹ ਦੇ ਲਹੂ ਨਾਲ ਧਰਮੀ ਠਹਿਰਾਏ ਗਏ ਤਾਂ ਇਸ ਨਾਲੋਂ ਬਹੁਤ ਵਧ ਕੇ ਅਸੀਂ ਉਹ ਦੇ ਰਾਹੀਂ ਉਸ ਕ੍ਰੋਧ ਤੋਂ ਬਚ ਜਾਵਾਂਗੇ 10ਕਿਉਂਕਿ ਜਦੋਂ ਅਸੀਂ ਵੈਰੀ ਹੋ ਕੇ ਪਰਮੇਸ਼ੁਰ ਨਾਲ ਉਹ ਦੇ ਪੁੱਤ੍ਰ ਦੀ ਮੌਤ ਦੇ ਵਸੀਲੇ ਮਿਲਾਏ ਗਏ ਤਾਂ ਮਿਲਾਏ ਜਾ ਕੇ ਅਸੀਂ ਇਸ ਨਾਲੋਂ ਬਹੁਤ ਵਧ ਕੇ ਉਹ ਦੇ ਜੀਵਨ ਦੇ ਦੁਆਰਾ ਬਚ ਜਾਵਾਂਗੇ 11ਅਤੇ ਨਿਰਾ ਇਹੋ ਨਹੀਂ ਸਗੋਂ ਅਸੀਂ ਪਰਮੇਸ਼ੁਰ ਉੱਤੇ ਭੀ ਆਪਣੇ ਪ੍ਰਭੁ ਯਿਸੂ ਮਸੀਹ ਦੇ ਵਸੀਲੇ ਨਾਲ ਜਿਸ ਕਰਕੇ ਅਸੀਂ ਹੁਣ ਮਿਲਾਏ ਗਏ ਅਭਮਾਨ ਕਰਦੇ ਹਾਂ।।
12ਇਸ ਲਈ ਜਿਵੇਂ ਇੱਕ ਮਨੁੱਖ ਤੋਂ ਪਾਪ ਸੰਸਾਰ ਵਿੱਚ ਆਇਆ ਅਤੇ ਪਾਪ ਤੋਂ ਮੌਤ ਆਈ ਅਤੇ ਇਸੇ ਤਰਾਂ ਮੌਤ ਸਭਨਾਂ ਮਨੁੱਖਾਂ ਵਿੱਚ ਫੈਲਰ ਗਈ ਏਸ ਲਈ ਜੋ ਸਭਨਾਂ ਨੇ ਪਾਪ ਕੀਤਾ 13ਸ਼ਰਾ ਦੇ ਸਮੇਂ ਤੀਕ ਪਾਪ ਤਾਂ ਸੰਸਾਰ ਵਿੱਚ ਹੈਸੀ ਪਰ ਜਿੱਥੇ ਸ਼ਰਾ ਨਹੀਂ ਉੱਥੇ ਪਾਪ ਦਾ ਲੇਖਾ ਨਹੀਂ ਹੁੰਦਾ 14ਤਾਂ ਵੀ ਆਦਮ ਤੋਂ ਲੈ ਕੇ ਮੂਸਾ ਤਾਈਂ ਮੌਤ ਨੇ ਉਨ੍ਹਾਂ ਉੱਤੇ ਭੀ ਰਾਜ ਕੀਤਾ ਜਿਨ੍ਹਾਂ ਆਦਮ ਦੇ ਅਪਰਾਧ ਵਰਗਾ ਪਾਪ ਨਹੀਂ ਸੀ ਕੀਤਾ। ਇਹ ਆਦਮ ਆਉਣ ਵਾਲੇ ਦਾ ਨਮੂਨਾ ਸੀ 15ਪਰ ਇਉਂ ਨਹੀਂ ਭਈ ਜਿਹਾ ਅਪਰਾਧ ਹੋਇਆ ਤਿਹੀ ਹੀ ਬਖ਼ਸ਼ੀਸ਼ ਵੀ ਹੋਈ ਕਿਉਂਕਿ ਜਦ ਇੱਕ ਦੇ ਅਪਰਾਧ ਤੋਂ ਬਹੁਤ ਲੋਕ ਮਰ ਗਏ ਤਾਂ ਪਰਮੇਸ਼ੁਰ ਦੀ ਕਿਰਪਾ ਅਤੇ ਉਹ ਬਖ਼ਸ਼ੀਸ਼ ਜਿਹੜੀ ਇੱਕੋ ਮਨੁੱਖ ਅਰਥਾਤ ਯਿਸੂ ਮਸੀਹ ਦੀ ਕਿਰਪਾ ਦੇ ਕਾਰਨ ਸੀ ਬਹੁਤਿਆਂ ਲੋਕਾਂ ਲਈ ਵਾਫ਼ਰ ਪਰਗਟ ਹੋਈ 16ਅਤੇ ਜਿਵੇਂ ਇੱਕ ਪਾਪ ਕਰਨ ਵਾਲੇ ਦੇ ਕਾਰਨ ਫਲ ਹੋਇਆ ਤਿਵੇਂ ਹੀ ਬਖ਼ਸ਼ੀਸ਼ ਦਾ ਹਾਲ ਨਹੀਂ, ਸਗੋਂ ਇੱਕ ਜਣੇ ਦੇ ਉੱਤੇ ਦੇ ਨਿਆਉਂ ਨੇ ਸਜ਼ਾ ਦਾ ਹੁਕਮ ਲਿਆਂਦਾ ਪਰ ਉਸ ਬਖ਼ਸ਼ੀਸ਼ ਨੇ ਬਹੁਤ ਸਾਰੇ ਅਪਰਾਧਾਂ ਤੋਂ ਧਰਮੀ ਠਹਿਰਾਉਣ ਦਾ ਹੱਕ ਲਿਆਂਦਾ 17ਜਦੋਂ ਉਸ ਇੱਕ ਦੇ ਅਪਰਾਧ ਕਰਕੇ ਉਸ ਇੱਕ ਦੇ ਰਾਹੀਂ ਮੌਤ ਨੇ ਰਾਜ ਕੀਤਾ ਤਾ ਬਹੁਤ ਵਧੀਕ ਓਹ ਲੋਕ ਜਿਨ੍ਹਾਂ ਨੂੰ ਕਿਰਪਾ ਅਤੇ ਧਰਮ ਦੀ ਬਖ਼ਸ਼ੀਸ਼ ਵਾਫ਼ਰ ਮਿਲੀ ਹੈ ਉਸ ਇੱਕ ਅਰਥਾਤ ਯਿਸੂ ਮਸੀਹ ਦੇ ਰਾਹੀਂ ਜੀਵਨ ਵਿੱਚ ਰਾਜ ਕਰਨਗੇ 18ਉਪਰੰਤ ਜਿਵੇਂ ਇੱਕ ਅਪਰਾਧ ਦੇ ਕਾਰਨ ਸਭਨਾਂ ਮਨੁੱਖਾਂ ਉੱਤੇ ਦੋਸ਼ ਲੱਗਾ ਤਿਵੇਂ ਹੀ ਧਰਮ ਦੇ ਇੱਕ ਕੰਮ ਦੇ ਕਾਰਨ ਸਭਨਾਂ ਮਨੁੱਖਾਂ ਲਈ ਮਾਫ਼ੀ ਅਤੇ ਜੀਵਨ ਮਿਲਿਆ 19ਕਿਉਂਕਿ ਜਿਵੇਂ ਉਸ ਇੱਕ ਮਨੁੱਖ ਦੀ ਅਣਆਗਿਆਕਾਰੀ ਦੇ ਕਾਰਨ ਬਹੁਤ ਲੋਕ ਪਾਪੀ ਠਹਿਰਾਏ ਗਏ ਤਿਵੇਂ ਹੀ ਇਸ ਇੱਕ ਦੀ ਆਗਿਆਕਾਰੀ ਦੇ ਕਾਰਨ ਹੀ ਬਹੁਤ ਧਰਮੀ ਠਹਿਰਾਏ ਜਾਣਗੇ 20ਨਾਲੇ ਸ਼ਰਾ ਭੀ ਆਈ ਭਈ ਅਪਰਾਧ ਬਾਹਲਾ ਹੋਵੇ ਪਰ ਜਿੱਥੇ ਪਾਪ ਬਾਹਲਾ ਹੋਇਆ ਉੱਥੇ ਹੀ ਕਿਰਪਾ ਅੱਤ ਵਧੀਕ ਹੋਈ 21ਇਸ ਲਈ ਕਿ ਜਿਵੇਂ ਪਾਪ ਨੇ ਮੌਤ ਨਾਲ ਰਾਜ ਕੀਤਾ ਤਿਵੇਂ ਕਿਰਪਾ ਭੀ ਯਿਸੂ ਮਸੀਹ ਸਾਡੇ ਪ੍ਰਭੁ ਦੇ ਵਸੀਲੇ ਨਾਲ ਸਦੀਪਕ ਜੀਵਨ ਦੇ ਲਈ ਧਰਮ ਦੇ ਰਾਹੀਂ ਰਾਜ ਕਰੇ।।

Highlight

Share

Copy

None

Want to have your highlights saved across all your devices? Sign up or sign in