YouVersion Logo
Search Icon

ਰੋਮੀਆਂ ਨੂੰ 8

8
ਪਵਿੱਤਰ ਆਤਮਾ ਤੋਂ ਜੀਵਨ
1ਸੋ ਹੁਣ ਓਹਨਾਂ ਨਾਲ ਜਿਹੜੇ ਮਸੀਹ ਯਿਸੂ ਵਿੱਚ ਹਨ ਸਜ਼ਾ ਦਾ ਹੁਕਮ ਨਹੀਂ ਹੈ 2ਕਿਉਂਕਿ ਜੀਵਨ ਦੇ ਆਤਮਾ ਦੀ ਸ਼ਰਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਸ਼ਰਾ ਤੋਂ ਛੁਡਾ ਦਿੱਤਾ 3ਜੋ ਸ਼ਰਾ ਤੋਂ ਨਾ ਹੋ ਸੱਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਨਿਤਾਣੀ ਸੀ, ਪਰਮੇਸ਼ੁਰ ਨੇ ਆਪਣਾ ਪੁੱਤ੍ਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਘੱਲ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ 4ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਸ਼ਰਾ ਦਾ ਰਾਸਤ ਹੁਕਮ ਪੂਰਾ ਹੋਵੇ 5ਜਿਹੜੇ ਸਰੀਰਕ ਹਨ ਓਹ ਸਰੀਰ ਦੀਆਂ ਵਸਤਾਂ ਉੱਤੇ ਪਰ ਜਿਹੜੇ ਆਤਮਕ ਹਨ ਓਹ ਆਤਮਾ ਦੀਆਂ ਵਸਤਾਂ ਉੱਤੇ ਮਨ ਲਾਉਂਦੇ ਹਨ 6ਕਿਉਂ ਜੋ ਸਰੀਰਕ ਮਨਸ਼ਾ ਮੌਤ ਹੈ ਪਰ ਆਤਮਕ ਮਨਸ਼ਾ ਜੀਵਨ ਅਤੇ ਸ਼ਾਂਤੀ ਹੈ 7ਇਸ ਲਈ ਜੋ ਸਰੀਰਕ ਮਨਸ਼ਾ ਪਰਮੇਸ਼ੁਰ ਨਾਲ ਵੈਰ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਸ਼ਰਾ ਦੇ ਅਧੀਨ ਨਹੀਂ ਹੈ ਅਤੇ ਨਾ ਹੀ ਹੋ ਸੱਕਦੀ ਹੈ 8ਅਤੇ ਜਿਹੜੇ ਸਰੀਰਕ ਹਨ ਓਹ ਪਰਮੇਸ਼ੁਰ ਨੂੰ ਪਰਸੰਨ ਨਹੀਂ ਕਰ ਸੱਕਦੇ ਹਨ 9ਪਰ ਤੁਸੀਂ ਸਰੀਰਕ ਨਹੀਂ ਸਗੋਂ ਆਤਮਕ ਹੋ ਪਰ ਤਦੇ ਜੇ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ ਪਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ ਹੈ ਸੋ ਉਹ ਉਹ ਦਾ ਨਹੀਂ ਹੈ 10ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਦੇਹੀ ਪਾਪ ਦੇ ਕਾਰਨ ਮਰ ਗਈ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ 11ਅਤੇ ਜੇ ਉਹ ਦਾ ਆਤਮਾ ਜਿਹ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜੀਵਾਲਿਆ ਤੁਹਾਡੇ ਵਿੱਚ ਵੱਸਦਾ ਹੈ ਤਾਂ ਜਿਹ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜਿਹੜਾ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੀਆਂ ਮਰਨਹਾਰ ਦੇਹੀਆਂ ਨੂੰ ਵੀ ਜਿਵਾਏਗਾ।।
12ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ 13ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਦੇਹੀ ਦੇ ਕਾਰਜਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ 14ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ ਓਹੀ ਪਰਮੇਸ਼ੁਰ ਦੇ ਪੁੱਤ੍ਰ ਹਨ 15ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤ੍ਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ "ਅੱਬਾ", ਹੇ ਪਿਤਾ, ਪੁਕਾਰਦੇ ਹਾਂ 16ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਸਾਖੀ ਦਿੰਦਾ ਹੈ ਭਈ ਅਸੀਂ ਪਰਮੇਸ਼ੁਰ ਦੇ ਬਾਲਕ ਹਾਂ 17ਅਤੇ ਜੇ ਬਾਲਕ ਹਾਂ ਤਾਂ ਅਧਕਾਰੀ ਵੀ ਹਾਂ, ਪਰਮੇਸ਼ੁਰ ਦੇ ਅਧਕਾਰੀ ਅਤੇ ਮਸੀਹ ਦੇ ਨਾਲ ਸਾਂਝੇ ਅਧਕਾਰੀ ਪਰ ਤਦੇ ਜੇ ਅਸੀਂ ਉਹ ਦੇ ਨਾਲ ਦੁਖ ਝੱਲੀਏ ਭਈ ਉਹ ਦੇ ਨਾਲ ਅਸੀਂ ਵਡਿਆਏ ਜਾਈਏ।।
18ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁਖ ਉਸ ਪਰਤਾਪ ਨਾਲ ਜੋ ਸਾਡੀ ਵੱਲ ਪਰਕਾਸ਼ ਹੋਣ ਵਾਲਾ ਹੈ ਮਿਚਾਉਣ ਦੇ ਜੋਗ ਨਹੀਂ 19ਅਤੇ ਸਰਿਸ਼ਟੀ ਵੱਡੀ ਚਾਹ ਨਾਲ ਪਰਮੇਸ਼ੁਰ ਦੇ ਪੁੱਤ੍ਰਾਂ ਦੇ ਪਰਕਾਸ਼ ਹੋਣ ਨੂੰ ਉਡਕਦੀ ਹੈ 20ਕਿਉਂ ਜੋ ਸਰਿਸ਼ਟੀ ਅਨਰਥ ਦੇ ਅਧੀਨ ਕੀਤੀ ਗਈ, ਆਪਣੀ ਇੱਛਿਆ ਨਾਲ ਨਹੀਂ ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਪਰ ਉਮੇਦ ਨਾਲ 21ਇਸ ਲਈ ਜੋ ਸਰਿਸ਼ਟੀ ਆਪ ਵੀ ਬਿਨਾਸ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੇ ਬਾਲਕਾਂ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ 22ਅਸੀਂ ਜਾਣਦੇ ਹਾਂ ਭਈ ਸਾਰੀ ਸਰਿਸ਼ਟੀ ਰਲ ਕੇ ਹੁਣ ਤੀਕ ਹਾਹੁਕੇ ਭਰਦੀ ਹੈ ਅਤੇ ਉਹ ਨੂੰ ਪੀੜਾਂ ਲੱਗੀਆਂ ਹੋਈਆਂ ਹਨ 23ਅਤੇ ਨੀਰੀ ਉਹ ਤਾਂ ਨਹੀਂ ਸਗੋਂ ਅਸੀਂ ਆਪ ਭੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਹੁਕੇ ਭਰਦੇ ਹਾਂ ਅਤੇ ਪੁੱਤ੍ਰ ਹੋਣ ਦੀ ਅਰਥਾਤ ਆਪਣੀ ਦੇਹੀ ਦੇ ਨਿਸਤਾਰੇ ਦੀ ਉਡੀਕ ਵਿੱਚ ਬੈਠੇ ਹਾਂ 24ਉਮੇਦ ਨਾਲ ਅਸੀਂ ਬਚਾਏ ਗਏ ਹਾਂ ਪਰ ਉਮੇਦ ਜਿਹੜੀ ਵੇਖੀ ਗਈ ਉਹ ਉਮੇਦ ਨਾ ਰਹੀ ਕਿਉਂਕਿ ਜਿਹੜੀ ਵਸਤ ਕੋਈ ਵੇਖਦਾ ਹੈ ਉਹ ਦੀ ਉਮੇਦ ਕਾਹ ਨੂੰ ਕਰੇ? 25ਪਰ ਜਿਹੜੀ ਵਸਤ ਅਸੀਂ ਨਹੀਂ ਵੇਖਦੇ ਜੇ ਉਹ ਦੀ ਉਮੇਦ ਰੱਖੀਏ ਤਾਂ ਧੀਰਜ ਨਾਲ ਉਹ ਦੀ ਉਡੀਕ ਵਿੱਚ ਰਹਿੰਦੇ ਹਾਂ।।
26ਇਸ ਤਰਾਂ ਆਤਮਾ ਵੀ ਸਾਡੀ ਦੁਰਬਲਤਾਈ ਵਿੱਚ ਸਾਡੀ ਸਹਾਇਤਾ ਕਰਦਾ ਹੈ ਕਿਉਂ ਜੋ ਕਿਸ ਵਸਤ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ ਪਰ ਆਤਮਾ ਆਪ ਅਕੱਥ ਹਾਹੁਕੇ ਭਰ ਕੇ ਸਾਡੇ ਲਈ ਸਫ਼ਾਰਸ਼ ਕਰਦਾ ਹੈ 27ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ ਭਈ ਆਤਮਾ ਦੀ ਕੀ ਮਨਸਾ ਹੈ ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸੰਤਾਂ ਦੇ ਲਈ ਸਫ਼ਾਰਸ਼ ਕਰਦਾ ਹੈ 28ਅਸੀਂ ਜਾਣਦੇ ਹਾਂ ਭਈ ਜਿਹੜੇ ਪਰਮੇਸ਼ੁਰ ਨਾਲ ਪ੍ਰੇਮ ਰੱਖਦੇ ਹਨ ਸਾਰੀਆਂ ਵਸਤਾਂ ਰਲ ਕੇ ਓਹਨਾਂ ਦਾ ਭਲਾ ਕਰਦੀਆਂ ਹਨ ਅਰਥਾਤ ਓਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਮਨਸ਼ਾ ਦੇ ਅਨੁਸਾਰ ਸੱਦੇ ਹੋਏ ਹਨ 29ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਭੀ ਠਹਿਰਾਇਆ ਭਈ ਉਹ ਦੇ ਪੁੱਤ੍ਰ ਦੇ ਸਰੂਪ ਉੱਤੇ ਬਣਨ ਭਈ ਉਹ ਬਹੁਤੇ ਭਰਾਵਾਂ ਵਿੱਚੋਂ ਜੇਠਾ ਹੋਵੇ 30ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਓਹਨਾਂ ਨੂੰ ਸੱਦਿਆ ਭੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਓਹਨਾਂ ਨੂੰ ਧਰਮੀ ਭੀ ਠਹਿਰਾਇਆ ਅਤੇ ਜਿੰਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਭੀ ਦਿੱਤੀ।।
31ਉਪਰੰਤ ਅਸੀਂ ਏਹਨਾਂ ਗੱਲਾਂ ਉੱਤੇ ਕੀ ਆਖੀਏ? ਜਦੋਂ ਪਰਮੇਸ਼ੁਰ ਸਾਡੀ ਵੱਲ ਹੈ ਤਾਂ ਕੌਣ ਸਾਡੇ ਵਿਰੁਧ ਹੋਵੇਗਾ? 32ਜਿਹ ਨੇ ਆਪਣੇ ਹੀ ਪੁੱਤ੍ਰ ਦਾ ਭੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਅਸਾਂ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿੱਕੁਰ ਨਾ ਬਖ਼ਸ਼ੇਗਾ? 33ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦਾਵਾ ਕਰੇਗਾ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ 34ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ । ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਫ਼ਾਰਸ਼ ਕਰਦਾ ਹੈ 35ਕੌਣ ਸਾਨੂੰ ਮਸੀਹ ਦੇ ਪ੍ਰੇਮ ਤੋਂ ਅੱਡ ਕਰੇਗਾ? ਕੀ ਬਿਪਤਾ ਯਾ ਕਸ਼ਟ ਯਾ ਅਨ੍ਹੇਰ ਯਾ ਕਾਲ ਯਾ ਨੰਗ ਯਾ ਭੌਜਲ ਯਾ ਤਲਵਾਰ? 36ਜਿਵੇਂ ਲਿਖਿਆ ਹੋਇਆ ਹੈ#ਜ਼. 44:12 – ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।।
37ਸਗੋਂ ਇਨ੍ਹਾਂ ਸਭਨਾਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਹ ਨੇ ਸਾਡੇ ਨਾਲ ਪ੍ਰੇਮ ਕੀਤਾ ਸੀ ਅਸੀਂ ਹੱਦੋਂ ਵਧ ਫਤਹ ਪਾਉਂਦੇ ਹਾਂ 38ਕਿਉਂ ਜੋ ਮੈਨੂੰ ਪਰਤੀਤ ਹੈ ਭਈ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ 39ਨਾ ਉਚਿਆਈ, ਨਾ ਡੁੰਘਿਆਈ, ਨਾ ਕੋਈ ਹੋਰ ਸਰਿਸ਼ਟੀ ਪਰਮੇਸ਼ੁਰ ਦੇ ਓਸ ਪ੍ਰੇਮ ਤੋਂ ਜਿਹੜਾ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਹੈ ਸਾਨੂੰ ਅੱਡ ਕਰ ਸੱਕੇਗੀ।।

Highlight

Share

Copy

None

Want to have your highlights saved across all your devices? Sign up or sign in