ਰਸੂਲਾਂ ਦੇ ਕਰਤੱਬ 8:29-31
ਰਸੂਲਾਂ ਦੇ ਕਰਤੱਬ 8:29-31 IRVPUN
ਤਦ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ ਕਿ ਚੱਲ ਅਤੇ ਇਸ ਰੱਥ ਨਾਲ ਰਲ ਜਾ। ਫ਼ਿਲਿਪੁੱਸ ਨੇ ਉਸ ਵੱਲ ਦੌੜ ਕੇ ਉਸ ਨੂੰ ਯਸਾਯਾਹ ਨਬੀ ਦੀ ਪੋਥੀ ਨੂੰ ਪੜਦੇ ਸੁਣਿਆ ਅਤੇ ਕਿਹਾ, ਜੋ ਕੁਝ ਤੁਸੀਂ ਪੜਦੇ ਹੋ ਸਮਝਦੇ ਵੀ ਹੋ? ਉਸ ਨੇ ਆਖਿਆ, ਜਦੋਂ ਤੱਕ ਕੋਈ ਮੈਨੂੰ ਨਾ ਸਮਝਾਵੇ, ਮੈਂ ਕਿਸ ਤਰ੍ਹਾਂ ਸਮਝ ਸਕਦਾ ਹਾਂ? ਫੇਰ ਉਸ ਨੇ ਫ਼ਿਲਿਪੁੱਸ ਅੱਗੇ ਬੇਨਤੀ ਕੀਤੀ ਕੀ ਮੇਰੇ ਨਾਲ ਚੜ੍ਹ ਕੇ ਬੈਠ ਜਾ।