ਲੂਕਾ 7:7-9
ਲੂਕਾ 7:7-9 CL-NA
ਇਸੇ ਲਈ ਮੈਂ ਆਪਣੇ ਆਪ ਨੂੰ ਇਸ ਯੋਗ ਨਹੀਂ ਸਮਝਿਆ ਕਿ ਮੈਂ ਆਪ ਤੁਹਾਡੇ ਕੋਲ ਆਵਾਂ । ਬੱਸ, ਤੁਸੀਂ ਇੱਕ ਸ਼ਬਦ ਹੀ ਕਹਿ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ । ਮੈਂ ਆਪ ਵੀ ਅਧਿਕਾਰੀਆਂ ਦੇ ਅਧੀਨ ਹਾਂ ਅਤੇ ਮੇਰੇ ਅਧਿਕਾਰ ਵਿੱਚ ਵੀ ਸਿਪਾਹੀ ਹਨ । ਜਿਸ ਸਿਪਾਹੀ ਨੂੰ ਮੈਂ ਹੁਕਮ ਦਿੰਦਾ ਹਾਂ, ‘ਜਾ’ ਤਾਂ ਉਹ ਜਾਂਦਾ ਹੈ ਅਤੇ ਜਿਸ ਨੂੰ ਕਹਿੰਦਾ ਹਾਂ, ‘ਆ’ ਤਾਂ ਉਹ ਆਉਂਦਾ ਹੈ । ਇਸੇ ਤਰ੍ਹਾਂ ਆਪਣੇ ਨੌਕਰ ਨੂੰ ਕਹਿੰਦਾ ਹਾਂ, ‘ਇਹ ਕਰ’ ਤਾਂ ਉਹ ਕਰਦਾ ਹੈ ।” ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਆਪਣੇ ਪਿੱਛੇ ਆਉਣ ਵਾਲਿਆਂ ਵੱਲ ਮੁੜੇ ਅਤੇ ਕਿਹਾ, “ਇਸ ਤਰ੍ਹਾਂ ਦਾ ਵਿਸ਼ਵਾਸ ਮੈਂ ਇਸਰਾਏਲ ਕੌਮ ਵਿੱਚ ਵੀ ਨਹੀਂ ਦੇਖਿਆ !”