ਰਸੂਲਾਂ ਦੇ ਕਰਤੱਬ 1:10-11
ਰਸੂਲਾਂ ਦੇ ਕਰਤੱਬ 1:10-11 PERV
ਯਿਸੂ ਅਲੋਪ ਹੋ ਰਿਹਾ ਸੀ ਤੇ ਰਸੂਲ ਉਸ ਨੂੰ ਅਕਾਸ਼ ਵਿੱਚ ਵੇਖ ਰਹੇ ਸਨ। ਅਚਾਨਕ ਦੋ ਜਣੇ ਸਫ਼ੇਦ ਕੱਪੜੇ ਪਾਏ ਹੋਏ ਉਨ੍ਹਾਂ ਦੇ ਨਾਲ ਆਕੇ ਖੜ੍ਹੇ ਹੋ ਗਏ। ਉਨ੍ਹਾਂ ਦੋਹਾਂ ਨੇ ਰਸੂਲਾਂ ਨੂੰ ਆਖਿਆ, “ਹੇ ਗਲੀਲੀ ਦੇ ਲੋਕੋ, ਤੁਸੀਂ ਇੱਥੇ ਖੜ੍ਹੇ ਹੋਕੇ ਆਕਾਸ਼ ਵੱਲ ਕਿਉਂ ਵੇਖ ਰਹੇ ਹੋ? ਇਹ ਯਿਸੂ ਜਿਹੜਾ ਤੁਹਾਡੇ ਕੋਲੋਂ ਅਕਾਸ਼ ਉੱਪਰ ਉੱਠਾ ਲਿਆ ਗਿਆ ਹੈ, ਇਹ ਉਸੇ ਤਰ੍ਹਾਂ ਵਾਪਸ ਆਵੇਗਾ ਜਿਵੇਂ ਤੁਸੀਂ ਇਸ ਨੂੰ ਧਰਤੀ ਤੋਂ ਸਵਰਗ ਵੱਲ ਜਾਂਦਿਆਂ ਵੇਖਿਆ ਹੈ।”