ਰਸੂਲਾਂ ਦੇ ਕਰਤੱਬ 2
2
ਪਵਿੱਤਰ ਆਤਮਾ ਦਾ ਆਗਮਨ
1ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਾਂ ਉਹ ਸਾਰੇ ਇੱਕ ਜਗ਼੍ਹਾ ਇੱਕਤਰ ਸਨ। 2ਅਚਾਨਕ ਆਕਾਸ਼ ਵਿੱਚੋਂ ਇੱਕ ਅਵਾਜ਼ ਸੁਣਾਈ ਦਿੱਤੀ ਜੋ ਹਨੇਰੀ ਵਾਂਗ ਸੀ। ਇਸ ਅਵਾਜ਼ ਨੇ ਉਹ ਸਾਰੀ ਜਗ਼੍ਹਾ ਭਰ ਦਿੱਤੀ ਜਿੱਥੇ ਉਹ ਬੈਠੇ ਸਨ। 3ਉਨ੍ਹਾਂ ਨੇ ਕੁਝ ਬਲਦੀਆਂ ਲਾਟਾਂ ਵਰਗਾ ਵੇਖਿਆ। ਉਹ ਸਭ ਲਾਟਾਂ ਵੱਖਰੀਆਂ-ਵੱਖਰੀਆਂ ਸਨ ਤੇ ਥੱਲੇ ਆਕੇ, ਹਰੇਕ ਮਨੁੱਖ ਦੇ ਅੱਗੇ ਆਕੇ ਠਹਿਰੀਆਂ। 4ਵੇਖਦਿਆਂ-ਵੇਖਦਿਆਂ ਉਨ੍ਹਾਂ ਸਭਨਾਂ ਵਿੱਚ ਪਵਿੱਤਰ ਆਤਮਾ ਸਮਾ ਗਿਆ ਅਤੇ ਉਨ੍ਹਾਂ ਸਭ ਨੇ ਵੱਖ-ਵੱਖ ਬੋਲੀਆਂ ਬੋਲਣੀਆਂ ਸ਼ੁਰੂ ਕਰ ਦਿੱਤੀਆਂ। ਕਿਉਂਕਿ ਪਵਿੱਤਰ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਤਾਕਤ ਦਿੱਤੀ ਸੀ।
5ਉਸ ਵਕਤ, ਯਰੂਸ਼ਲਮ ਵਿੱਚ ਬਹੁਤ ਸਾਰੇ ਧਾਰਮਿਕ ਯਹੂਦੀ ਲੋਕ ਰਹਿੰਦੇ ਸਨ। ਇਹ ਮਨੁੱਖ ਦੁਨੀਆਂ ਦੇ ਸਭ ਹਿਸਿਆਂ ਵਿੱਚੋਂ ਇੱਥੇ ਆਏ ਹੋਏ ਸਨ। 6ਇਨ੍ਹਾਂ ਮਨੁੱਖਾਂ ਦਾ ਇੱਕ ਵੱਡਾ ਮੰਡਲੀ ਇਕੱਠਿਆਂ ਆਇਆ ਸੀ ਕਿਉਂਕਿ ਉਨ੍ਹਾਂ ਨੇ ਇਹ ਗੂੰਜ ਸੁਣੀ ਸੀ। ਉਹ ਹੈਰਾਨ ਸਨ, ਕਿਉਂਕਿ ਹਰ ਇੱਕ ਨੇ ਰਸੂਲਾਂ ਨੂੰ ਆਪਣੀ ਖੁਦ ਦੀ ਬੋਲੀ ਵਿੱਚ ਬੋਲਦਿਆਂ ਸੁਣਿਆ।
7ਉਹ ਸਾਰੇ ਯਹੂਦੀ ਇਸ ਤੋਂ ਬੜੇ ਹੈਰਾਨ ਸਨ। ਉਹ ਇਹ ਨਹੀਂ ਸਮਝ ਸੱਕੇ ਕਿ ਉਹ ਅਜਿਹਾ ਕਰਨ ਦੇ ਸਮਰਥ ਕਿਵੇਂ ਸਨ। ਉਨ੍ਹਾਂ ਕਿਹਾ, “ਵੇਖੋ ਇਹ ਸਭ ਜੋ ਬੋਲ ਰਹੇ ਹਨ ਕੀ ਉਹ ਗਲੀਲੀ ਤੋਂ ਨਹੀਂ ਹਨ? 8ਫ਼ਿਰ ਸਾਡੇ ਚੋਂ ਹਰ ਇੱਕ ਆਪਣੀ ਜਨਮ ਭੂਮੀ ਦੀ ਭਾਸ਼ਾ ਉਨ੍ਹਾਂ ਦੀ ਜ਼ਬਾਨੀ ਕਿਵੇਂ ਸੁਣਦਾ ਹੈ? ਇਹ ਕਿਵੇਂ ਸੰਭਵ ਹੈ? ਅਸੀਂ ਸਭ ਵਖੋ-ਵਖ ਥਾਵਾਂ ਤੋਂ ਹਾਂ। 9ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ, ਮਸੋਪੋਤਾਮਿਯਾ, ਯਹੂਦਿਯਾ, ਕਪਦੁਕਿਯਾ, ਪੁੰਤੁਸ, ਅਸਿਯਾ, 10ਫ਼ਰੂਗਿਯਾ, ਪੁਮਫ਼ੁਲਿਯਾ, ਮਿਸਰ ਅਤੇ ਲਿਬਿਯਾ ਦੇ ਹਿੱਸੇ ਕੁਰੇਨੋ ਦੇ ਨਜ਼ਦੀਕ ਦੇ ਰਹਿਣ ਵਾਲੇ ਹਾਂ। ਇੱਥੇ ਰੋਮੀ ਮੁਸਾਫ਼ਿਰ, ਦੋਵੇਂ ਯਹੂਦੀ ਅਤੇ ਯਹੂਦੀ ਮੁਰੀਦ। 11ਕਰੇਤੀ ਅਤੇ ਅਰਬੀ ਹਨ, ਅਸੀਂ ਉਨ੍ਹਾਂ ਸਭਨਾਂ ਨੂੰ ਆਪੋ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਵਖਾਣ ਕਰਦਿਆਂ ਸੁਣਦੇ ਹਾਂ।”
12ਤਾਂ ਸਭ ਲੋਕ ਹੈਰਾਨ-ਪਰੇਸ਼ਾਨ ਸਨ। ਉਨ੍ਹਾਂ ਸਭਨਾਂ ਨੇ ਇੱਕ ਦੂਜੇ ਤੋਂ ਪੁੱਛਿਆ “ਇਹ ਕੀ ਹੋ ਰਿਹਾ ਹੈ” 13ਪਰ ਬਾਕੀ ਲੋਕ ਰਸੂਲਾਂ ਤੇ ਹੱਸੇ ਤੇ ਕਹਿਣ ਲੱਗੇ “ਉਨ੍ਹਾਂ ਨੇ ਬਹੁਤ ਜ਼ਿਆਦਾ ਸ਼ਰਾਬ ਪੀਤੀ ਹੋਈ ਹੈ।”
ਪਤਰਸ ਨੇ ਲੋਕਾਂ ਨੂੰ ਕਿਹਾ
14ਤਦ ਪਤਰਸ ਉਨ੍ਹਾਂ ਗਿਆਰਾਂ ਰਸੂਲਾਂ ਦੇ ਨਾਲ ਖੜੋ ਕੇ ਉੱਚੀ ਆਵਾਜ਼ ਨਾਲ ਆਖਣ ਲੱਗਾ, “ਹੇ ਮੇਰੇ ਯਹੂਦੀ ਭਰਾਵੋ ਅਤੇ ਸਾਰੇ ਯਰੂਸ਼ਲਮ ਨਿਵਾਸੀਓ, ਮੇਰੀ ਗੱਲ ਧਿਆਨ ਨਾਲ ਸੁਣੋ ਕਿਉਂਕਿ ਮੈਂ ਤੁਹਾਨੂੰ ਉਹ ਦੱਸਾਂਗਾ ਜੋ ਤੁਹਾਨੂੰ ਜਾਨਣਾ ਚਾਹੀਦਾ ਹੈ। 15ਇਨ੍ਹਾਂ ਲੋਕਾਂ ਨੇ ਬਹੁਤੀ ਨਹੀਂ ਪੀਤੀ ਜਿਵੇਂ ਕਿ ਤੁਸੀਂ ਸੋਚਦੇ ਹੋਂ। ਅਜੇ ਸਵੇਰ ਦੇ ਸਿਰਫ਼ ਨੌ ਵੱਜੇ ਹਨ। 16ਪਰ ਇਹ ਉਹ ਗੱਲ ਹੈ ਜਿਸ ਬਾਰੇ ਯੋਏਲ ਨਬੀ ਨੇ ਲਿਖਿਆ ਹੈ
17‘ਪਰਮੇਸ਼ੁਰ ਆਖਦਾ ਹੈ
ਅੰਤ ਦੇ ਦਿਨਾਂ ਵਿੱਚ, ਮੈਂ ਸਾਰੇ ਲੋਕਾਂ ਉੱਤੇ ਆਪਣਾ ਆਤਮਾ ਵਗਾਵਾਂਗਾ।
ਤੁਹਾਡੇ ਪੁੱਤਰ ਅਤੇ ਧੀਆਂ ਅਗੰਮੀ ਵਾਕ ਕਰਨਗੇ
ਤੁਹਾਡੇ ਜਵਾਨ ਦਰਸ਼ਨ ਵੇਖਣਗੇ ਅਤੇ
ਤੁਹਾਡੇ ਬਜ਼ੁਰਗਾਂ ਨੂੰ ਖਾਸ ਸੁਪਨੇ ਆਉਣਗੇ।
18ਉਸ ਵਕਤ ਮੈਂ ਆਪਣਾ ਆਤਮਾ ਆਪਣੇ ਸੇਵਕਾਂ, ਆਦਮੀਆਂ ਤੇ ਔਰਤਾਂ’ਚ ਪਾਵਾਂਗਾ
ਅਤੇ ਉਹ ਵੀ ਅਗੰਮੀ ਵਾਕ ਕਹਿਣਗੇ।
19ਮੈਂ ਅਸਮਾਨ ਵਿੱਚ ਹੈਰਾਨੀਜਨਕ ਨਜ਼ਾਰੇ ਵਿਖਾਵਾਂਗਾ
ਅਤੇ ਧਰਤੀ ਉੱਤੇ ਲਹੂ,
ਅੱਗ ਅਤੇ ਧੂੰਏ ਦੇ ਬੱਦਲਾਂ ਨਾਲ ਸਬੂਤ ਦੇਵਾਂਗਾ।
20ਸੂਰਜ ਘੁੱਪ ਹਨੇਰੇ ਵਿੱਚ ਬਦਲ ਜਾਵੇਗਾ ਅਤੇ ਚੰਦਰਮਾਂ,
ਲਹੂ ਵਰਗਾ ਲਾਲ ਹੋ ਜਾਵੇਗਾ।
ਫ਼ੇਰ ਪ੍ਰਭੂ ਦਾ ਉਹ ਮਹਾਨ ਅਤੇ ਮਹਿਮਾਮਈ ਦਿਨ ਆਵੇਗਾ।
21ਅਤੇ ਹਰ ਉਹ ਜੋ ਪ੍ਰਭੂ ਵਿੱਚ ਵਿਸ਼ਵਾਸ ਰੱਖਦਾ ਹੈ ਬਚਾਇਆ ਜਾਵੇਗਾ।’#ਯੋਏਲ 2:28-32
22“ਮੇਰੇ ਯਹੂਦੀ ਭਰਾਵੋ; ਇਨ੍ਹਾਂ ਵਚਨਾਂ ਨੂੰ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ ਜਿਸਦੇ ਸੱਚਾ ਹੋਣ ਦਾ ਸਬੂਤ ਪਰਮੇਸ਼ੁਰ ਦੀ ਤਰਫ਼ੋਂ ਉਨ੍ਹਾਂ ਕਰਾਮਾਤਾਂ ਅਤੇ ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਵੱਲੋਂ ਤੁਹਾਡੇ ਵਿੱਚ ਵਿਖਲਾਈਆਂ। 23ਤੁਹਾਡੇ ਲਈ ਯਿਸੂ ਭੇਜਿਆ ਗਿਆ ਅਤੇ ਤੁਸੀਂ ਉਸ ਨੂੰ ਜਾਨੋ ਮਾਰ ਦਿੱਤਾ। ਦੁਸ਼ਟ ਲੋਕਾਂ ਦੀ ਸਹਾਇਤਾ ਨਾਲ, ਤੁਸੀਂ ਉਸ ਨੂੰ ਸਲੀਬ ਦੇਕੇ ਮਾਰ ਦਿੱਤਾ। ਪਰ ਪਰਮੇਸ਼ੁਰ, ਪਹਿਲਾਂ ਤੋਂ ਹੀ ਇਹ ਸਭ ਜਾਣਦਾ ਸੀ ਕਿ ਅਜਿਹਾ ਹੋਵੇਗਾ। ਇਹ ਪਰਮੇਸ਼ੁਰ ਦੀ ਹੀ ਵਿਉਂਤ ਸੀ, ਜੋ ਕਿ ਉਸ ਨੇ ਬਹੁਤ ਚਿਰ ਪਹਿਲਾਂ ਸੋਚ ਲਾਈ ਸੀ। 24ਯਿਸੂ ਨੇ ਮੌਤ ਦੀ ਪੀੜ ਸਹੀ ਪਰ ਪਰਮੇਸ਼ੁਰ ਨੇ, ਉਸ ਨੂੰ ਆਜ਼ਾਦ ਕਰ ਦਿੱਤਾ। ਪਰਮੇਸ਼ੁਰ ਨੇ ਉਸ ਨੂੰ ਬੰਧਨ ਖੋਲਕੇ ਜੀਵਤ ਕਰ ਦਿੱਤਾ। ਮੌਤ ਉਸ ਨੂੰ ਕਸ ਨਹੀਂ ਸੱਕੀ। 25ਦਾਊਦ ਨੇ ਉਸ ਬਾਰੇ ਆਖਿਆ,
‘ਮੈਂ ਹਮੇਸ਼ਾ ਪ੍ਰਭੂ ਨੂੰ ਆਪਣੇ ਸਨਮੁੱਖ ਵੇਖਿਆ ਹੈ;
ਉਹ ਮੇਰੇ ਸੱਜੇ ਪਾਸੇ ਹੈ। ਕੁਝ ਵੀ ਮੈਨੂੰ ਨਹੀਂ ਹਿਲਾ ਸੱਕਦਾ।
26ਇਸ ਲਈ ਮੇਰਾ ਦਿਲ ਖੁਸ਼ ਹੈ
ਅਤੇ ਮੇਰੀ ਜ਼ੁਬਾਨ ਹਮੇਸ਼ਾ ਖੁਸ਼ੀ ਵਿੱਚ ਬੋਲਦੀ ਹੈ।
ਮੇਰਾ ਸਰੀਰ ਵੀ ਉਮੀਦ ਵਿੱਚ ਜੀਵੇਗਾ।
27ਕਿਉਂਕਿ, ਤੂੰ ਮੈਨੂੰ ਮੌਤ ਦੀ ਜਗ਼੍ਹਾ ਨਹੀਂ ਛੱਡੇਗਾ।
ਤੂੰ ਕਦੇ ਵੀ ਆਪਣੇ ਪਵਿੱਤਰ ਪੁਰੱਖ ਦੇ ਸਰੀਰ ਨੂੰ ਕਬਰ ਵਿੱਚ ਸੜਨ ਨਹੀਂ ਦੇਵੇਗਾ।
28ਤੂੰ ਮੈਨੂੰ ਸਿੱਖਾਇਆ ਕਿ ਕਿਵੇਂ ਜਿਉਣਾ ਹੈ।
ਸੋ ਤੂੰ ਮੇਰੇ ਕਰੀਬ ਆਵੇਂਗਾ ਅਤੇ ਮੈਨੂੰ ਅੰਤਾਂ ਦੀ ਖੁਸ਼ੀ ਦੇਵੇਂਗਾ।’#ਜ਼ਬੂਰ 16:8-11
29“ਹੇ ਮੇਰੇ ਭਰਾਵੋ, ਨਿਰਭੈ ਹੋਕੇ, ਮੈਂ ਤੁਹਾਨੂੰ ਸਾਡੇ ਵਡੇਰੇ ਦਾਊਦ ਦੇ ਬਾਰੇ ਦੱਸ ਸੱਕਦਾ ਹਾਂ। ਉਹ ਮਰਿਆ ਅਤੇ ਦਫ਼ਨਾਇਆ ਗਿਆ। ਉਸਦੀ ਕਬਰ, ਇੱਥੇ ਅੱਜ ਦਿਨ ਤੱਕ, ਸਾਡੇ ਨਾਲ ਹੈ। 30ਦਾਊਦ ਨਬੀ ਸੀ ਅਤੇ ਉਹ ਇਹ ਜਾਣਦਾ ਸੀ ਕਿ ਪਰਮੇਸ਼ੁਰ ਨੇ ਉਸ ਨੂੰ ਵਚਨ ਦਿੱਤਾ ਸੀ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਗੱਦੀ ਉੱਤੇ ਬਿਠਾਵਾਂਗਾ।#2:30 ਦੇਖੋ 2 ਸਮੂਏਲ. 7:12, 13 ਅਤੇ ਜ਼ਬੂਰ 132:11 31ਦਾਊਦ ਜਾਣਦਾ ਸੀ ਕਿ ਭਵਿੱਖ ਵਿੱਚ ਕੀ ਵਾਪਰ ਸੱਕਦਾ ਹੈ ਇਸ ਲਈ ਉਹ ਮਸੀਹ ਦੇ ਜੀ ਉੱਠਣ ਬਾਰੇ ਬੋਲਿਆ:
‘ਉਹ ਮੌਤ ਦੀ ਜਗ਼੍ਹਾ ਨਹੀਂ ਛੱਡਿਆ ਗਿਆ ਸੀ,
ਅਤੇ ਉਸਦਾ ਸਰੀਰ ਨਹੀਂ ਸੜਿਆ।’
32ਸੋ ਇਹ ਯਿਸੂ ਹੀ ਹੈ ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਵਾਲਿਆ ਸੀ। ਅਸੀਂ ਸਭ ਇਸਦੇ ਚਸ਼ਮਦੀਦ ਗਵਾਹ ਹਾਂ। 33ਯਿਸੂ ਮਰਨ ਉਪਰਾਂਤ ਸੁਰਗ ਵੱਲ ਲਿਜਾਇਆ ਗਿਆ। ਹੁਣ ਉਹ ਪਰਮੇਸ਼ੁਰ ਨਾਲ ਉਸ ਦੇ ਸੱਜੇ ਪਾਸੇ ਹੈ। ਪਿਤਾ ਨੇ ਹੁਣ ਯਿਸੂ ਨੂੰ ਉਹ ਪਵਿੱਤਰ ਆਤਮਾ ਦਿੱਤਾ ਹੈ ਜਿਸਦਾ ਉਸ ਨੇ ਵਾਅਦਾ ਕੀਤਾ ਸੀ ਕਿ ਉਹ ਦੇਵੇਗਾ। ਹੁਣ ਯਿਸੂ ਨੇ ਇਹ ਆਤਮਾ ਵਗਾਇਆ ਹੈ ਜਿਸ ਨੂੰ ਤੁਸੀਂ ਸੁਣਦੇ ਹੋ ਅਤੇ ਦੇਖਦੇ ਹੋ। 34ਕਿਉਂ ਜੋ ਦਾਊਦ ਅਕਾਸ਼ ਉੱਤੇ ਉੱਠਾਇਆ ਨਾ ਗਿਆ ਸੀ, ਸਗੋਂ ਇਹ ਯਿਸੂ ਸੀ। ਜਿਸ ਬਾਰੇ ਦਾਊਦ ਨੇ ਖੁਦ ਆਖਿਆ ਸੀ,
‘ਮੇਰੇ ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ
ਤੂੰ ਮੇਰੇ ਸੱਜੇ ਪਾਸੇ ਬੈਠ,
35ਜਦ ਤੱਕ ਕਿ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਬਣਾ ਦਿਆਂ।’#ਜ਼ਬੂਰ 110:1
36“ਇਸ ਲਈ ਸਾਰੇ ਯਹੂਦੀ ਲੋਕਾਂ ਨੂੰ ਇਸ ਸੱਚਾਈ ਦਾ ਪਤਾ ਹੋਣਾ ਚਾਹੀਦਾ ਹੈ। ਪਰਮੇਸ਼ੁਰ ਨੇ ਯਿਸੂ ਨੂੰ, ਪ੍ਰਭੂ ਅਤੇ ਮਸੀਹ ਬਣਾਇਆ ਹੈ ਜਿਸ ਨੂੰ ਤੁਹਾਡੇ ਦੁਆਰਾ ਸਲੀਬ ਦਿੱਤੀ ਗਈ ਸੀ।”
37ਲੋਕਾਂ ਦੇ ਦਿਲਾਂ ਇਨ੍ਹਾਂ ਸ਼ਬਦਾਂ ਨਾਲ ਛਿੱਦ ਗਏ। ਉਨ੍ਹਾਂ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, “ਭਰਾਵੋ, ਸਾਨੂੰ ਦੱਸੋ ਕਿ ਅਸੀਂ ਹੁਣ ਕੀ ਕਰੀਏ?”
38ਪਤਰਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਸਭ ਆਪਣੇ ਦਿਲ ਅਤੇ ਜ਼ਿੰਦਗੀਆਂ ਬਦਲੋ ਅਤੇ ਯਿਸੂ ਮਸੀਹ ਦੇ ਨਾਮ ਤੇ ਬਪਤਿਸਮਾ ਲਓ। ਤਦ ਪਰਮੇਸ਼ੁਰ ਤੁਹਾਡੇ ਸਾਰੇ ਪਾਪ ਬਖਸ਼ ਦੇਵੇਗਾ ਅਤੇ ਤੁਸੀਂ ਪਵਿੱਤਰ ਆਤਮਾ ਨੂੰ ਦਾਤ ਵਾਂਗ ਪ੍ਰਾਪਤ ਕਰੋਂਗੇ। 39ਇਹ ਵਾਅਦਾ ਤੁਹਾਡੇ ਲਈ, ਤੁਹਾਡੇ ਬੱਚਿਆ ਲਈ, ਅਤੇ ਉਨ੍ਹਾਂ ਸਭਨਾਂ ਲਈ ਹੈ ਜੋ ਇਸ ਜਗ਼੍ਹਾ ਤੋਂ ਬਹੁਤ ਦੂਰ ਹਨ, ਜਿਨ੍ਹਾਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਖੁਦ ਬੁਲਾਵੇਗਾ।”
40ਤਦ ਪਤਰਸ ਨੇ ਉਨ੍ਹਾਂ ਨੂੰ ਹੋਰ ਵੀ ਬਹੁਤ ਸਾਰੇ ਬਚਨਾਂ ਨਾਲ ਚਿਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਦਿਲਾਸਾ ਦਿੱਤਾ, “ਆਪਣੇ ਆਪ ਨੂੰ ਇਸ ਦੁਸ਼ਟ ਪੀੜੀ ਦੇ ਲੋਕਾਂ ਕੋਲੋ ਬਚਾਓ।” 41ਤਦ ਉਨ੍ਹਾਂ ਲੋਕਾਂ ਨੇ, ਜਿਨ੍ਹਾਂ ਨੇ ਪਤਰਸ ਦੇ ਉਪਦੇਸ਼ਾਂ ਨੂੰ ਸਵਿਕਾਰਿਆ ਸੀ, ਬਪਤਿਸਮਾ ਲਿਆ। ਉਸ ਦਿਨ ਤਿੰਨ ਹਜ਼ਾਰ ਦੇ ਆਸ-ਪਾਸ ਲੋਕ ਨਿਹਚਾਵਾਨਾਂ ਦੇ ਸਮੂਹ ਨਾਲ ਜੁੜੇ।
ਨਿਹਚਾਵਾਨਾਂ ਨੇ ਹਰੇਕ ਚੀਜ਼ ਨੂੰ ਵੰਡਿਆ
42ਉਨ੍ਹਾਂ ਨੇ ਆਪਣਾ ਸਮਾਂ ਨਿਯਮਿਤ ਰੂਪ ਨਾਲ ਰਸੂਲਾਂ ਦੇ ਉਪਦੇਸ਼ ਸੁਣਨ ਲਈ ਇਸਤੇਮਾਲ ਕੀਤਾ। ਉਹ ਇੱਕ ਦੂਜੇ ਨਾਲ ਪਰਿਵਾਰ ਦੇ ਜੀਆਂ ਵਾਂਗ ਭਾਗੀਦਾਰ ਹੋਣ ਲੱਗੇ। ਉਹ ਇਕੱਠੇ ਖਾਂਦੇ ਅਤੇ ਇਕੱਠੇ ਹੀ ਪ੍ਰਾਰਥਨਾ ਕਰਦੇ। 43ਰਸੂਲ ਬੜੀਆਂ ਹੈਰਾਨੀਜਨਕ ਅਤੇ ਤਾਕਤਵਰ ਗੱਲਾਂ ਕਰ ਰਹੇ ਸਨ। ਤਾਂ ਸਾਰੇ ਲੋਕਾਂ ਨੂੰ ਪਰਮੇਸ਼ੁਰ ਲਈ ਡਰ ਸੀ। 44ਸਾਰੇ ਉਨ੍ਹਾਂ ਦੇ ਨਿਹਚਾਵਾਨ ਇਕੱਠੇ ਰਹਿੰਦੇ ਤੇ ਆਪਸ ਵਿੱਚ ਹਰ ਚੀਜ਼ ਵੰਡਦੇ। 45ਨਿਹਚਾਵਾਨਾਂ ਨੇ ਆਪਣੀ ਜ਼ਮੀਨ ਅਤੇ ਜੋ ਚੀਜ਼ਾਂ ਉਨ੍ਹਾਂ ਕੋਲ ਸਨ, ਸਭ ਵੇਚ ਦਿੱਤੀਆਂ ਅਤੇ ਸਾਰਾ ਧਨ ਸਾਰਿਆਂ ਨੂੰ ਉਨ੍ਹਾਂ ਦੀ ਜ਼ਰੂਰਤ ਅਨੁਸਾਰ, ਵੰਡ ਦਿੱਤਾ। 46ਹਰ ਰੋਜ਼ ਸਭ ਮੰਦਰ ਦੇ ਵਿਹੜੇ ਵਿੱਚ ਉਸੇ ਮਕਸਦ ਨਾਲ ਮਿਲਦੇ। ਉਹ ਆਪਣੇ ਘਰਾਂ ਵਿੱਚ ਅਨੰਦਿਤ ਦਿਲਾਂ ਨਾਲ ਮਿਲਕੇ ਭੋਜਨ ਕਰਦੇ। 47ਨਿਹਚਾਵਾਨ ਪਰਮੇਸ਼ੁਰ ਦੀ ਉਸਤਤਿ ਕਰਦੇ ਅਤੇ ਸਾਰੇ ਲੋਕ ਉਨ੍ਹਾਂ ਨੂੰ ਬਹੁਤ ਪਸੰਦ ਕਰਦੇ। ਅਤੇ ਹਰੇਕ ਦਿਨ, ਪਰਮੇਸ਼ੁਰ ਉਨ੍ਹਾਂ ਲੋਕਾਂ ਨੂੰ ਨਿਹਚਾਵਾਨਾਂ ਦੇ ਸਮੂਹ ਵਿੱਚ ਸ਼ਾਮਿਲ ਕਰਦਾ, ਜੋ ਬਚਾਏ ਜਾਂਦੇ ਸਨ।
Currently Selected:
ਰਸੂਲਾਂ ਦੇ ਕਰਤੱਬ 2: PERV
Highlight
Share
Copy

Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International