ਰਸੂਲਾਂ ਦੇ ਕਰਤੱਬ 8
8
1-3ਸੌਲੂਸ ਨੇ ਇਸਤੀਫ਼ਾਨ ਦੇ ਮਾਰੇ ਜਾਣ ਲਈ ਆਪਣੀ ਮੰਜ਼ੂਰੀ ਦੇ ਦਿੱਤੀ। ਕੁਝ ਧਰਮੀ ਲੋਕਾਂ ਨੇ ਇਸਤੀਫ਼ਾਨ ਨੂੰ ਦਫ਼ਨਾਇਆ। ਉਹ ਉਸ ਲਈ ਬੜੀ ਉੱਚੀ ਕੁਰਲਾਏ।
ਨਿਹਚਾਵਾਨਾਂ ਲਈ ਕਸ਼ਟ
ਉਸ ਦਿਨ, ਯਹੂਦੀਆਂ ਨੇ ਯਰੂਸ਼ਲਮ ਵਿੱਚ ਨਿਹਚਾਵਾਨ ਕਲੀਸਿਆ ਨੂੰ ਸਤਾਣਾ ਸ਼ੂਰੂ ਕਰ ਦਿੱਤਾ। ਅਤੇ ਉਨ੍ਹਾਂ ਨੂੰ ਬਹੁਤ ਜ਼ਿਆਦਾ ਤਸੀਹੇ ਦਿੱਤੇ। ਸੌਲੁਸ ਵੀ ਇਸ ਕਲੀਸਿਆ ਨੂੰ ਨਸ਼ਟ ਕਰਨਾ ਚਾਹੁੰਦਾ ਸੀ। ਤਾਂ ਸੌਲੁਸ ਉਨ੍ਹਾਂ ਨਿਹਚਾਵਾਨਾਂ ਦੇ ਘਰ ਗਿਆ ਅਤੇ ਘਰਾਂ ਵਿੱਚੋਂ ਆਦਮੀਆਂ ਅਤੇ ਔਰਤਾਂ ਨੂੰ ਘਸੀਟ ਕੇ ਬਾਹਰ ਕੱਢ ਕੇ ਜੇਲ੍ਹ ਵਿੱਚ ਸੁੱਟਿਆ। ਸਾਰੇ ਨਿਹਚਾਵਾਨ ਯਰੂਸ਼ਲਮ ਛੱਡ ਗਏ ਸਿਰਫ਼ ਰਸੂਲ ਹੀ, ਉੱਥੇ ਰਹੇ ਅਤੇ ਨਿਹਚਾਵਾਨ ਮਨੁੱਖ ਸਾਮਰਿਯਾ ਅਤੇ ਯਹੂਦਿਆ ਵਿੱਚ ਵੱਖੋ-ਵੱਖ ਥਾਵਾਂ ਤੇ ਜਾ ਟਿਕੇ। 4ਨਿਹਚਾਵਾਨ ਮਨੁੱਖ ਹਰ ਪਾਸੇ ਫ਼ੈਲ ਗਏ, ਅਤੇ ਉਹ ਜਿੱਥੇ ਜਿੱਥੇ ਵੀ ਗਏ, ਉਨ੍ਹਾਂ ਨੇ ਉੱਥੇ ਲੋਕਾਂ ਨੂੰ ਖੁਸ਼ਖਬਰੀ ਦਿੱਤੀ।
ਫ਼ਿਲਿਪੁੱਸ ਦਾ ਸਾਮਰਿਯਾ ਵਿੱਚ ਪ੍ਰਚਾਰ ਕਰਨਾ
5ਫ਼ਿਲਿਪੁੱਸ ਸਾਮਰਿਯਾ ਦੇ ਨਗਰ ਵਿੱਚ ਗਿਆ ਅਤੇ ਜਾਕੇ ਮਸੀਹ ਬਾਰੇ ਪ੍ਰਚਾਰ ਕਰਨ ਲੱਗਾ। 6ਉੱਥੋਂ ਦੇ ਲੋਕਾਂ ਨੇ ਉਸ ਦੇ ਬਚਨ ਸੁਣੇ ਅਤੇ, ਉਹ ਕਰਿਸ਼ਮੇ ਵੀ ਵੇਖੇ ਜੋ ਉਹ ਕਰ ਰਿਹਾ ਸੀ। 7ਉਨ੍ਹਾਂ ਵਿੱਚੋਂ ਬਹੁਤ ਸਾਰੇ ਲੋਕਾਂ ਦੇ ਅੰਦਰ ਭਰਿਸ਼ਟ ਆਤਮਾ ਦਾ ਵਾਸ ਸੀ, ਪਰ ਉਸ ਨੇ ਉਨ੍ਹਾਂ ਭਰਿਸ਼ਟ ਆਤਮਿਆਂ ਨੂੰ ਉਨ੍ਹਾਂ ਵਿੱਚੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ। ਜਦੋਂ ਆਤਮੇ ਬਾਹਰ ਨਿਕਲੇ ਤਾਂ ਉਨ੍ਹਾਂ ਬੜਾ ਸ਼ੋਰ ਮਚਾਇਆ। ਉੱਥੇ ਬਹੁਤ ਸਾਰੇ ਕਮਜ਼ੋਰ ਅਤੇ ਲੰਗੜ੍ਹੇ ਲੋਕ ਵੀ ਸਨ, ਫ਼ਿਲਿਪੁੱਸ ਨੇ ਇਨ੍ਹਾਂ ਨੂੰ ਵੀ ਰਾਜੀ ਕੀਤਾ। 8ਅਤੇ ਉਸ ਸ਼ਹਿਰ ਦੇ ਲੋਕ ਇਨ੍ਹਾਂ ਸਭ ਕਾਰਣ ਬਹੁਤ ਖੁਸ਼ ਸਨ।
9ਪਰ ਉਸ ਸ਼ਹਿਰ ਵਿੱਚ ਸ਼ਮਊਨ ਨਾਂ ਦਾ ਇੱਕ ਆਦਮੀ ਸੀ, ਫ਼ਿਲਿਪੁੱਸ ਦੇ ਉੱਥੇ ਆਉਣ ਤੋਂ ਪਹਿਲਾਂ ਉਹ ਜਾਦੂ ਕਰਕੇ ਉੱਥੋਂ ਦੇ ਲੋਕਾਂ ਨੂੰ ਹੈਰਾਨ ਕਰਦਾ ਹੁੰਦਾ ਸੀ ਅਤੇ ਆਖਦਾ ਸੀ ਕਿ ਮੈਂ ਕੋਈ ਮਹਾਂਪੁਰੱਖ ਹਾਂ। 10ਉੱਥੇ ਸਾਰੇ ਲੋਕਾਂ ਨੇ, ਆਮ ਆਦਮੀ ਤੋਂ ਲੈ ਕੇ ਬਹੁਤ ਮਹੱਤਵਪੂਰਣ ਤੱਕ ਨੇ, ਉਸ ਵੱਲ ਧਿਆਨ ਦਿੱਤਾ, ਅਤੇ ਉਨ੍ਹਾਂ ਨੇ ਆਖਿਆ, “ਇਸ ਆਦਮੀ ਕੋਲ ਰੱਬੀ ਸ਼ਕਤੀ ਹੈ ਜਿਸ ਨੂੰ ‘ਮਹਾਂ ਸ਼ਕਤੀ’ ਆਖਦੇ ਹਨ।” 11ਕਿਉਂਕਿ ਲੋਕ ਉਸ ਦੇ ਜਾਦੂ ਤੋਂ ਲੰਬੇ ਸਮੇਂ ਤੱਕ ਹੈਰਾਨ ਸਨ, ਉਨ੍ਹਾਂ ਵਿੱਚੋਂ ਬਹੁਤ ਸਾਰੇ ਉਸਦਾ ਅਨੁਸਰਣ ਕਰ ਰਹੇ ਸਨ। 12ਪਰ ਫ਼ਿਲਿਪੁੱਸ ਨੇ ਲੋਕਾਂ ਨੂੰ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਬਾਰੇ ਅਤੇ ਯਿਸੂ ਮਸੀਹ ਦੀ ਸ਼ਕਤੀ ਬਾਰੇ ਦੱਸਿਆ। ਆਦਮੀਆਂ ਅਤੇ ਔਰਤਾਂ ਨੇ ਉਸ ਦੇ ਸੰਦੇਸ਼ ਤੇ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। 13ਸ਼ਮਊਨ ਨੇ ਵੀ ਵਿਸ਼ਵਾਸ ਕੀਤਾ ਅਤੇ ਬਪਤਿਸਮਾ ਲਿਆ। ਸ਼ਮਊਨ ਫ਼ਿਲਿਪੁੱਸ ਦੇ ਨਾਲ ਠਹਿਰਿਆ। ਉਸ ਨੇ ਚਮਤਕਾਰੀ ਨਿਸ਼ਾਨੀਆਂ ਅਤੇ ਸ਼ਕਤੀਸ਼ਲੀ ਗੱਲਾਂ ਵੇਖੀਆਂ। ਅਤੇ ਉਹ ਹੈਰਾਨ ਰਹਿ ਗਿਆ।
14ਰਸੂਲ ਅਜੇ ਵੀ ਯਰੂਸ਼ਲਮ ਵਿੱਚ ਹੀ ਸਨ ਅਤੇ ਉਨ੍ਹਾਂ ਨੂੰ ਪਤਾ ਲੱਗ ਗਿਆ ਕਿ ਸਾਮਰਿਯਾ ਵਿੱਚ ਲੋਕਾਂ ਨੇ ਪਰਮੇਸ਼ੁਰ ਦੇ ਸ਼ਬਦਾਂ ਨੂੰ ਕਬੂਲ ਕਰ ਲਿਆ ਹੈ ਤਾਂ ਰਸੂਲਾਂ ਨੇ ਪਤਰਸ ਅਤੇ ਯੂਹੰਨਾ ਨੂੰ ਵੀ ਸਾਮਰਿਯਾ ਵਿੱਚ ਭੇਜਿਆ। 15ਜਦੋਂ ਪਤਰਸ ਅਤੇ ਯੂਹੰਨਾ ਆਏ ਤਾਂ ਉਨ੍ਹਾਂ ਉੱਥੇ ਆਕੇ ਲੋਕਾਂ ਦੇ ਲਈ ਪ੍ਰਾਰਥਨਾ ਕੀਤੀ ਕਿ ਉਨ੍ਹਾਂ ਨੂੰ ਪਵਿੱਤਰ ਆਤਮਾ ਪ੍ਰਾਪਤ ਹੋਵੇ। 16ਇਨ੍ਹਾਂ ਲੋਕਾਂ ਨੂੰ ਯਿਸੂ ਪ੍ਰਭੂ ਦੇ ਨਾਂ ਤੇ ਬਪਤਿਸਮਾ ਦਿੱਤਾ ਗਿਆ ਸੀ, ਪਰ ਪਵਿੱਤਰ ਆਤਮਾ ਅਜੇ ਉਨ੍ਹਾਂ ਉੱਤੇ ਨਹੀਂ ਆਇਆ ਸੀ। ਇਸੇ ਲਈ ਪਤਰਸ ਅਤੇ ਯੂਹੰਨਾ ਨੇ ਪ੍ਰਾਰਥਨਾ ਕੀਤੀ। 17ਤਦ ਇਨ੍ਹਾਂ ਦੋਨਾਂ ਰਸੂਲਾਂ ਨੇ ਲੋਕਾਂ ਉੱਪਰ ਆਪਣੇ ਹੱਥ ਰੱਖੇ ਤਾਂ ਉਨ੍ਹਾਂ ਨੂੰ ਪਵਿੱਤਰ ਆਤਮਾ ਮਿਲਿਆ।
18ਸ਼ਮਊਨ ਨੇ ਵੇਖਿਆ ਕਿ ਲੋਕਾਂ ਨੂੰ ਪਵਿੱਤਰ ਆਤਮਾ ਦੀ ਪ੍ਰਾਪਤੀ ਤਦ ਹੋਈ, ਜਦ ਰਸੂਲਾਂ ਨੇ ਆਪਣਾ ਹੱਥ ਉਨ੍ਹਾ ਉੱਪਰ ਰੱਖਿਆ ਤਾਂ ਸ਼ਮਊਨ ਨੇ ਰਸੂਲਾਂ ਅੱਗੇ ਰੁਪਏ ਰੱਖੇ। 19ਅਤੇ ਕਿਹਾ, “ਮੈਨੂੰ ਵੀ ਇਹ ਸ਼ਕਤੀ ਦੇ ਦੇਵੋ ਤਾਂ ਜੋ ਜਿਸ ਮਨੁੱਖ ਉੱਪਰ ਵੀ ਮੈਂ ਇਉਂ ਹੱਥ ਰੱਖਾਂ ਉਸ ਨੂੰ ਪਵਿੱਤਰ ਆਤਮਾ ਮਿਲ ਜਾਵੇ।”
20ਪਤਰਸ ਨੇ ਸ਼ਮਊਨ ਨੂੰ ਆਖਿਆ, “ਕਾਸ਼ ਕਿ ਤੂੰ ਅਤੇ ਤੇਰਾ ਧਨ, ਇੱਕਸਾਥ ਤਬਾਹ ਹੋ ਜਾਣ ਕਿਉਂਕਿ ਤੂੰ ਪਰਮੇਸ਼ੁਰ ਦੀ ਦਾਤ ਨੂੰ ਧਨ ਨਾਲ ਖਰੀਦਣ ਦੀ ਸੋਚੀ। 21ਤੂੰ ਇਸ ਕੰਮ ਵਿੱਚ ਸਾਡਾ ਸਾਂਝੀਵਾਲ ਨਹੀਂ ਹੋ ਸੱਕਦਾ ਕਿਉਂ ਕਿ ਪਰਮੇਸ਼ੁਰ ਅੱਗੇ ਤੇਰਾ ਮਨ ਸਾਫ਼ ਨਹੀਂ ਹੈ। 22ਆਪਣਾ ਦਿਲ ਬਦਲ ਅਤੇ ਆਪਣੀਆਂ ਬਦਕਾਰੀਆਂ ਤੋਂ ਹਟ ਜਾ। ਪ੍ਰਭੂਂ ਨੂੰ ਪ੍ਰਾਰਥਨਾ ਕਰ, ਸ਼ਾਇਦ ਉਹ ਤੇਰੇ ਇਸ ਤਰ੍ਹਾਂ ਸੋਚਣ ਤੇ ਤੈਨੂੰ ਮੁਆਫ਼ ਕਰ ਦੇਵੇ। 23ਕਿਉਂਕਿ ਮੈਂ ਵੇਖ ਰਿਹਾ ਹਾਂ ਕਿ ਤੂੰ ਪਾਪ ਦੇ ਖਿਆਲਾਂ ਅਤੇ ਈਰਖਾ ਨਾਲ ਭਰਿਆ ਹੋਇਆ ਹੈਂ।”
24ਸ਼ਮਊਨ ਨੇ ਜਵਾਬ ਦਿੱਤਾ, “ਤੁਸੀਂ ਦੋਨੋ ਮੇਰੇ ਲਈ ਪ੍ਰਭੂ ਨੂੰ ਪ੍ਰਾਰਥਨਾ ਕਰੋ, ਤਾਂ ਕਿ ਜੋ ਕੁਝ ਵੀ ਤੁਸੀਂ ਆਖਿਆ, ਮੇਰੇ ਨਾਲ ਨਾ ਵਾਪਰੇ।”
25ਤਦ ਰਸੂਲਾਂ ਨੇ ਲੋਕਾਂ ਨੂੰ ਉਨ੍ਹਾਂ ਸਾਰੀਆਂ ਗੱਲਾਂ ਬਾਰੇ ਦੱਸਿਆ ਜੋ ਯਿਸੂ ਨੇ ਕੀਤੀਆਂ ਸਨ ਅਤੇ ਪਰਮੇਸ਼ੁਰ ਦਾ ਸੰਦੇਸ਼ ਦਿੱਤਾ। ਫ਼ਿਰ ਉਹ ਯਰੂਸ਼ਲਮ ਵੱਲ ਪਰਤ ਆਏ। ਰਸਤੇ ਵਿੱਚ ਉਹ ਸਾਮਰਿਯਾ ਦੇ ਬਹੁਤ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਖੁਸ਼ਖਬਰੀ ਦਾ ਪ੍ਰਚਾਰ ਕਰਦੇ ਗਏ।
ਫ਼ਿਲਿਪੁੱਸ ਦਾ ਹਬਸ਼ ਦੇ ਇੱਕ ਮਨੁੱਖ ਨੂੰ ਉਪਦੇਸ਼
26ਪ੍ਰਭੂ ਦੇ ਇੱਕ ਦੂਤ ਨੇ ਫ਼ਿਲਿਪੁੱਸ ਨਾਲ ਗੱਲ ਕੀਤੀ, ਅਤੇ ਦੂਤ ਨੇ ਆਖਿਆ, “ਉੱਠ ਅਤੇ ਦੱਖਣ ਵਾਲੇ ਰਸਤੇ ਉੱਪਰ ਜਾ ਜੋ ਯਰੂਸ਼ਲਮ ਤੋਂ ਗਾਜ਼ਾ ਨੂੰ ਜਾਂਦਾ ਹੈ।”
27ਫ਼ਿਲਿਪੁੱਸ ਉੱਠਿਆ ਤੇ ਚੱਲਾ ਗਿਆ। ਰਸਤੇ ਵਿੱਚ ਉਸ ਨੇ ਹਬਸ਼ ਦੇਸ਼ ਦਾ ਇੱਕ ਮਨੁੱਖ ਵੇਖਿਆ। ਉਹ ਇੱਕ ਖੁਸਰਾ ਸੀ ਅਤੇ ਉਹ ਹਬਸ਼ ਦੇਸ਼ ਦੀ ਰਾਣੀ, ਕੰਦਾਕੇ ਦਾ ਇੱਕ ਅਧਿਕਾਰੀ ਸੀ। ਉਸ ਦੇ ਸਾਰੇ ਖਜ਼ਾਨੇ ਦੀ ਸੰਭਾਲ ਉਸ ਉੱਪਰ ਸੀ। ਉਹ ਯਰੂਸ਼ਲਮ ਵਿੱਚ ਉਪਾਸਨਾ ਕਰਨ ਲਈ ਗਿਆ ਸੀ। 28ਹੁਣ ਉਹ ਆਪਣੇ ਦੇਸ਼ ਵਾਪਸ ਪਰਤ ਰਿਹਾ ਸੀ। ਉਹ ਆਪਣੇ ਰੱਥ ਤੇ ਅਸਵਾਰ ਯਸਾਯਾਹ ਨਬੀ ਦੀ ਪੋਥੀ ਪੜ੍ਹ ਰਿਹਾ ਸੀ।
29ਤਾਂ ਆਤਮਾ ਨੇ ਫ਼ਿਲਿਪੁੱਸ ਨੂੰ ਕਿਹਾ, “ਉਸ ਰੱਥ ਕੋਲ ਜਾ ਅਤੇ ਉਸ ਦੇ ਨਜ਼ਦੀਕ ਰਹਿ।” 30ਫ਼ੇਰ ਫ਼ਿਲਿਪੁੱਸ ਰੱਥ ਦੇ ਨਜ਼ਦੀਕ ਨੱਸਿਆ ਅਤੇ ਉੱਥੇ ਉਸ ਨੇ ਇੱਕ ਆਦਮੀ ਨੂੰ ਯਸਾਯਾਹ ਨਬੀ ਦੀ ਪੁਸਤਕ ਪੜ੍ਹਦਿਆਂ ਸੁਣਿਆ। ਫ਼ਿਲਿਪੁੱਸ ਨੇ ਉਸ ਨੂੰ ਕਿਹਾ, “ਕੀ ਜੋ ਤੂੰ ਪੜ੍ਹ ਰਿਹਾ, ਉਸ ਨੂੰ ਸਮਝ ਵੀ ਰਿਹਾ ਹੈਂ?”
31ਉਸ ਆਦਮੀ ਨੇ ਕਿਹਾ, “ਮੈਂ ਕਿਵੇਂ ਸਮਝ ਸੱਕਦਾ ਹਾਂ? ਮੈਨੂੰ ਕਿਸੇ ਅਜਿਹੇ ਆਦਮੀ ਦੀ ਜ਼ਰੂਰਤ ਹੈ ਜੋ ਮੈਨੂੰ ਇਸਦੀ ਵਿਆਖਿਆ ਕਰਕੇ ਦੱਸੇ।” ਤਦ ਉਸ ਨੇ ਫ਼ਿਲਿਪੁੱਸ ਨੂੰ ਸੱਦਾ ਦਿੱਤਾ ਕਿ ਉਹ ਰੱਥ ਚ ਚੜ੍ਹ੍ਹ ਆਵੇ ਤੇ ਉਸ ਦੇ ਨਾਲ ਆਕੇ ਬੈਠੇ। 32ਜੋ ਪੋਥੀ ਉਹ ਪੜ੍ਹ ਰਿਹਾ ਸੀ ਉਹ ਇਉਂ ਸੀ:
“ਇਹ ਉਸ ਨੂੰ ਕਿਸੇ ਭੇਡ ਦੇ ਕਸਾਈ ਕੋਲ ਲਿਆਉਣ ਵਾਂਗ ਸੀ।
ਉਹ ਇੱਕ ਲੇਲੇ ਵਾਂਗ ਚੁੱਪ ਸੀ ਜੋ ਉਸ ਵਿਅਕਤੀ ਅੱਗੇ ਚੁੱਪ ਹੁੰਦਾ ਹੈ ਜੋ ਉਸਦੀ ਉੱਨ ਕੱਟਦਾ ਹੈ।
ਉਸ ਨੇ ਆਪਣਾ ਮੂੰਹ ਨਹੀਂ ਖੋਲ੍ਹਿਆ।
33ਉਹ ਸ਼ਰਮਸਾਰ ਸੀ, ਉਸ ਦੇ ਸਾਰੇ ਅਧਿਕਾਰ ਖੋਹ ਲਏ ਸਨ।
ਧਰਤੀ ਤੇ ਉਸਦੀ ਜ਼ਿੰਦਗੀ ਇੱਕ ਅੰਤ ਤੱਕ ਆ ਗਈ।
ਉਸ ਦੇ ਪਰਿਵਾਰ ਦੀ ਕਹਾਣੀ ਲਿਖਣ ਵਾਲਾ ਉੱਥੇ ਕੋਈ ਨਹੀਂ ਹੋਵੇਗਾ।”#ਯਸਾਯਾਹ 53:7-8
34ਉਸ ਅਫ਼ਸਰ ਨੇ ਫ਼ਿਲਿਪੁੱਸ ਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸੋ ਕਿ ਨਬੀ ਕਿਸਦੀ ਗੱਲ ਕਰ ਰਿਹਾ ਹੈ? ਆਪਣੀ ਜਾਂ ਕਿਸੇ ਹੋਰ ਦੀ?” 35ਤਦ ਫ਼ਿਲਿਪੁੱਸ ਨੇ ਉਸੇ ਪੋਥੀ ਤੋਂ ਸ਼ੁਰੂ ਕੀਤਾ ਅਤੇ ਉਸ ਨੂੰ ਯਿਸੂ ਦੀ ਖੁਸ਼ਖਬਰੀ ਸੁਣਾਈ।
36ਰਾਹ ਵਿੱਚ ਜਾਂਦੇ ਹੋਏ ਉਹ ਪਾਣੀ ਦੇ ਕੋਲ ਪਹੁੰਚੇ ਤਾਂ ਅਫ਼ਸਰ ਨੇ ਕਿਹਾ, “ਵੇਖ। ਇੱਥੇ ਪਾਣੀ ਹੈ। ਹੁਣ ਮੈਨੂੰ ਬਪਤਿਸਮਾ ਲੈਣ ਤੋਂ ਕਿਹੜੀ ਚੀਜ਼ ਰੋਕਦੀ ਹੈ?” 37#8:37 ਰਸੂਲਾਂ ਦੇ ਕਾਰਜਾਂ ਦੀਆਂ ਕੁਝ ਬਾਦ ਦੀਆਂ ਨਕਲਾਂ ਵਿੱਚ ਤੁਕ 37 ਜੋੜੀ ਗਈ ਹੈ: “ਫ਼ਿਲਿਪ ਨੇ ਜਵਾਬ ਦਿੱਤਾ, ‘ਜੇ ਤੁਸੀਂ ਆਪਣੇ ਪੂਰੇ ਦਿਲ ਨਾਲ ਵਿਸ਼ਵਾਸ ਕਰੋ, ਤਾਂ ਤੁਸੀਂ ਕਰ ਸੱਕਦੇ ਹੋ।’ ਅਧਿਕਾਰੀ ਨੇ ਆਖਿਆ, ‘ਮੈਂ ਵਿਸ਼ਵਾਸ ਕਰਦਾ ਹਾਂ ਕਿ ਯਿਸੂ ਮਸੀਹ ਪਰਮੇਸ਼ੁਰ ਦਾ ਪੁੱਤਰ ਹੈ।’” 38ਤਦ ਅਫ਼ਸਰ ਨੇ ਰੱਥ ਨੂੰ ਰੋਕਣ ਦਾ ਹੁਕਮ ਦਿੱਤਾ, ਤਦ ਦੋਨੋ ਅਫ਼ਸਰ ਅਤੇ ਫ਼ਿਲਿਪੁੱਸ ਪਾਣੀ ਕੋਲ ਗਏ ਅਤੇ ਫ਼ਿਲਿਪੁੱਸ ਨੇ ਉਸ ਨੂੰ ਬਪਤਿਸਮਾ ਦਿੱਤਾ। 39ਜਦ ਉਹ ਪਾਣੀ ਵਿੱਚੋਂ ਬਾਹਰ ਆਏ ਤਾਂ ਪ੍ਰਭੂ ਦਾ ਆਤਮਾ ਫ਼ਿਲਿਪੁੱਸ ਨੂੰ ਪਕੜ ਕੇ ਲੈ ਗਿਆ ਤੇ ਫਿਰ ਉਹ ਖੁਸਰਾ ਅਫ਼ਸਰ ਮੁੜ ਫ਼ਿਲਿਪੁੱਸ ਨੂੰ ਨਾ ਵੇਖ ਸੱਕਿਆ ਤੇ ਉਹ ਫ਼ਿਰ ਆਪਣੇ ਰਾਹ ਚੱਲਿਆ ਗਿਆ। ਪਰ ਉਹ ਬਹੁਤ ਖੁਸ਼ ਸੀ। 40ਪਰ ਫ਼ਿਲਿਪੁੱਸ ਅਜ਼ੋਤੁਸ ਨਾਮੀ ਸ਼ਹਿਰ ਤੋਂ ਪ੍ਰਗਟ ਹੋਇਆ। ਉਸ ਨੇ ਖੁਸ਼ਖਬਰੀ ਦਾ ਪ੍ਰਚਾਰ ਸਾਰੇ ਨਗਰਾਂ ਵਿੱਚ ਅਜ਼ੋਤੁਸ ਤੋਂ ਲੈ ਕੇ ਕੈਸਰੀਆ ਤੱਕ ਕੀਤਾ।
Currently Selected:
ਰਸੂਲਾਂ ਦੇ ਕਰਤੱਬ 8: PERV
Highlight
Share
Copy

Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International