ਯੂਹੰਨਾ ਦੀ ਇੰਜੀਲ 21
21
ਯਿਸੂ ਦਾ ਸੱਤ ਚੇਲਿਆਂ ਨੂੰ ਪ੍ਰਗਟ ਹੋਣਾ
1ਬਾਅਦ ਵਿੱਚ ਯਿਸੂ ਨੇ ਆਪਣੇ-ਆਪ ਨੂੰ ਚੇਲਿਆਂ ਅੱਗੇ ਦਰਸ਼ਾਇਆ। ਇਹ ਤਿਬਿਰਿਯਾਸ ਦੀ ਝੀਲ ਤੇ ਵਾਪਰਿਆ। 2ਕੁਝ ਚੇਲੇ ਉੱਥੇ ਇੱਕਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦਦਿਮੁਸ ਕਹਾਉਂਦਾ ਹੈ, ਨੱਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ। 3ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।”
ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇੜੀ ਵਿੱਚ ਚੜ੍ਹ੍ਹ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮੱਛੀ ਨਾ ਫ਼ੜ ਸੱਕੇ।
4ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ। 5ਤਦ ਯਿਸੂ ਨੇ ਚੇਲਿਆਂ ਨੂੰ ਕਿਹਾ, “ਮਿੱਤਰੋ ਕੀ ਤੁਸੀਂ ਮੱਛੀਆਂ ਫ਼ੜੀਆਂ?”
ਚੇਲਿਆਂ ਨੇ ਆਖਿਆ, “ਨਹੀਂ।”
6ਯਿਸੂ ਨੇ ਉਨ੍ਹਾਂ ਨੂੰ ਕਿਹਾ ਕਿ ਆਪਣਾ ਜਾਲ ਬੇੜੀ ਦੇ ਸੱਜੇ ਪਾਸੇ ਪਾਣੀ ਵਿੱਚ ਸੁੱਟੋ ਉੱਥੇ ਤੁਹਾਨੂੰ ਕੁਝ ਮੱਛੀਆਂ ਮਿਲਣਗੀਆਂ ਤਾਂ ਚੇਲਿਆਂ ਨੇ ਇੰਝ ਹੀ ਕੀਤਾ। ਉਨ੍ਹਾਂ ਨੂੰ ਉੱਥੇ ਮੱਛੀਆਂ ਮਿਲੀਆਂ। ਜਿਵੇਂ ਕਿ ਜਾਲ ਬਹੁਤ ਭਾਰਾ ਹੋ ਗਿਆ ਹੋਵੇ ਤੇ ਉਹ ਇਸ ਨੂੰ ਬੇੜੀ ਵੱਲ ਖਿੱਚਣ ਦੇ ਅਯੋਗ ਸਨ।
7ਉਹ ਚੇਲਾ ਜਿਸ ਨੂੰ ਯਿਸੂ ਨੇ ਪਿਆਰ ਕੀਤਾ ਉਸ ਨੇ ਪਤਰਸ ਨੂੰ ਕਿਹਾ, “ਉਹ ਪ੍ਰਭੂ ਹੈ।” ਜਦ ਪਤਰਸ ਨੇ ਉਸ ਨੂੰ ਇਹ ਕਹਿੰਦਿਆਂ ਸੁਣਿਆ, “ਉਹ ਪ੍ਰਭੂ ਹੈ।” ਉਸ ਨੇ ਆਪਣਾ ਕੱਪੜਾ ਆਪਣੇ ਆਲੇ-ਦੁਆਲੇ ਲਪੇਟ ਲਿਆ ਅਤੇ ਪਾਣੀ ਵਿੱਚ ਛਾਲ ਮਾਰ ਗਿਆ (ਇਸਤੋਂ ਪਹਿਲਾਂ ਮੱਛੀਆਂ ਫ਼ੜਦੇ ਹੋਏ ਉਸ ਨੇ ਆਪਣੇ ਕੱਪੜੇ ਲਾਹੇ ਹੋਏ ਸਨ।) 8ਦੂਜੇ ਚੇਲੇ ਬੇੜੀ ਵਿੱਚ ਨਦੀ ਦੇ ਕੰਢੇ ਵੱਲ ਨੂੰ ਚੱਲੇ ਗਏ ਅਤੇ ਮੱਛੀਆਂ ਦਾ ਭਰਿਆ ਹੋਇਆ ਜਾਲ ਖਿੱਚਣ ਲੱਗੇ। ਉਹ ਕਿਨਾਰੇ ਤੋਂ ਕੋਈ ਸੌ ਕੁ ਗਜ ਦੀ ਦੂਰੀ ਤੇ ਹੀ ਸਨ। 9ਜਦੋਂ ਚੇਲੇ ਪਾਣੀ ਵਿੱਚੋਂ ਬਾਹਰ ਆਏ ਅਤੇ ਜ਼ਮੀਨ ਤੇ ਪਹੁੰਚੇ, ਉੱਥੇ ਉਨ੍ਹਾਂ ਨੇ ਅੱਗ ਵੇਖੀ। ਇਸ ਉੱਤੇ ਇੱਕ ਮੱਛੀ ਅਤੇ ਰੋਟੀ ਪਈ ਸੀ। 10ਯਿਸੂ ਨੇ ਆਖਿਆ ਉਹ “ਮੱਛੀ ਲਿਆਓ ਜਿਹੜੀ ਤੁਸੀਂ ਹੁਣੇ ਫ਼ੜੀ ਹੈ।”
11ਸ਼ਮਊਨ ਪਤਰਸ ਬੇੜੀ ਵਿੱਚ ਗਿਆ ਅਤੇ ਜਾਲ ਨੂੰ ਕਿਨਾਰੇ ਤੇ ਖਿੱਚ ਲਿਆਇਆ। ਇਹ, ਇੱਕ ਸੌ ਤਰਵਿੰਜਾ ਵੱਡੀਆਂ ਮੱਛੀਆਂ ਨਾਲ ਭਰਿਆ ਹੋਇਆ ਸੀ ਭਾਵੇਂ ਮੱਛੀਆਂ ਬੜੀਆਂ ਭਾਰੀਆਂ ਸਨ ਪਰ ਜਾਲ ਤਾਂ ਵੀ ਨਾ ਟੁੱਟਿਆ। 12ਯਿਸੂ ਨੇ ਉਨ੍ਹਾਂ ਨੂੰ ਆਖਿਆ, “ਆਓ ਤੇ ਆਕੇ ਖਾਵੋ।” ਕਿਸੇ ਚੇਲੇ ਵਿੱਚ ਉਸ ਨੂੰ ਇਹ ਪੁੱਛਣ ਦਾ ਹੌਂਸਲਾ ਨਹੀਂ ਸੀ, “ਤੂੰ ਕੌਣ ਹੈਂ?” ਉਹ ਜਾਣਦੇ ਸਨ ਕਿ ਇਹ ਪ੍ਰਭੂ ਹੀ ਸੀ। 13ਯਿਸੂ ਆਇਆ, ਰੋਟੀ ਲਈ ਅਤੇ ਉਨ੍ਹਾਂ ਨੂੰ ਦੇ ਦਿੱਤੀ। ਇੰਝ ਹੀ ਮੱਛੀ ਵੀ ਲਈ ਅਤੇ ਉਨ੍ਹਾਂ ਨੂੰ ਦਿੱਤੀ।
14ਮੁਰਦਿਆਂ ਵਿੱਚੋਂ ਜੀ ਉੱਠਣ ਤੋਂ ਬਾਅਦ ਇਹ ਤੀਜੀ ਵਾਰ ਸੀ ਕਿ ਯਿਸੂ ਚੇਲਿਆਂ ਨੂੰ ਪ੍ਰਗਟ ਹੋਇਆ ਸੀ।
ਯਿਸੂ ਦਾ ਪਤਰਸ ਨਾਲ ਗੱਲ ਕਰਨਾ
15ਉਨ੍ਹਾਂ ਦੇ ਖਾ ਹਟਣ ਤੋਂ ਬਾਅਦ, ਯਿਸੂ ਨੇ ਸ਼ਮਊਨ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਜਿੰਨਾ ਪਿਆਰ ਇਹ ਲੋਕ ਮੈਨੂੰ ਕਰਦੇ ਹਨ ਤੂੰ ਮੈਨੂੰ ਇਨ੍ਹਾਂ ਲੋਕਾਂ ਨਾਲੋਂ ਵੱਧ ਪਿਆਰ ਕਰਦਾ ਹੈਂ?”
ਪਤਰਸ ਨੇ ਕਿਹਾ, “ਹਾਂ ਪ੍ਰਭੂ ਜੀ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।”
ਤਦ ਯਿਸੂ ਨੇ ਪਤਰਸ ਨੂੰ ਕਿਹਾ, “ਮੇਰੇ ਲੇਲੇ#21:15 ਲੇਲੇ ਇਹ ਸ਼ਬਦ ਯਿਸੂ ਨੇ ਆਪਣੇ ਚੇਲਿਆਂ ਲਈ ਵਰਤਿਆ। ਚਾਰ।”
16ਯਿਸੂ ਨੇ ਫ਼ੇਰ ਪਤਰਸ ਨੂੰ ਆਖਿਆ, “ਹੇ ਸ਼ਮਊਨ ਯੂਹੰਨਾ ਦੇ ਪੁੱਤਰ ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”
ਪਤਰਸ ਨੇ ਕਿਹਾ, “ਹਾਂ ਪ੍ਰਭੂ ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।”
ਤਦ ਯਿਸੂ ਨੇ ਪਤਰਸ ਨੂੰ ਆਖਿਆ, “ਮੇਰਿਆਂ ਭੇਡਾਂ ਦੀ ਰੱਖਿਆ ਕਰ।”
17ਤੀਜੀ ਵਾਰ ਯਿਸੂ ਨੇ ਫ਼ਿਰ ਪਤਰਸ ਨੂੰ ਆਖਿਆ, “ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਪਿਆਰ ਕਰਦਾ ਹੈਂ?”
ਪਤਰਸ ਉਦਾਸ ਹੋ ਗਿਆ ਇਸ ਲਈ ਕਿ ਯਿਸੂ ਨੇ ਤੀਜੀ ਵਾਰ ਉਸ ਨੂੰ ਪੁੱਛਿਆ ਕਿ, “ਕੀ ਤੂੰ ਮੇਰੇ ਨਾਲ ਪਿਆਰ ਕਰਦਾ ਹੈਂ।” ਪਤਰਸ ਨੇ ਕਿਹਾ, “ਪ੍ਰਭੂ ਤੂੰ ਸਭ ਕੁਝ ਜਾਣਦਾ ਹੈ ਕਿ ਮੈਂ ਤੇਰੇ ਨਾਲ ਪਿਆਰ ਕਰਦਾ ਹਾਂ।”
ਯਿਸੂ ਨੇ ਪਤਰਸ ਨੂੰ ਕਿਹਾ, “ਮੇਰੀਆਂ ਭੇਡਾਂ#21:17 ਭੇਡ ਇਹ ਸ਼ਬਦ ਯਿਸੂ ਨੇ ਆਪਣੇ ਚੇਲਿਆਂ ਲਈ ਵਰਤਿਆ। ਚਾਰ। 18ਮੈਂ ਤੈਨੂੰ ਸੱਚ ਆਖਦਾ ਜਦੋਂ ਤੂੰ ਜਵਾਨ ਸੀ ਤੂੰ ਲੱਕ ਦੁਆਲੇ ਪੇਟੀ ਬੰਨ੍ਹ ਕੇ ਜਿੱਥੇ ਤੇਰਾ ਜੀਅ ਕਰਦਾ ਤੂੰ ਤੁਰ ਜਾਂਦਾ ਸੀ, ਪਰ ਜਦ ਤੂੰ ਬੁੱਢਾ ਹੋਵੇਂਗਾ ਤੂੰ ਆਪਣੇ ਹੱਥ ਬਾਹਰ ਫ਼ੈਲਾਵੇਂਗਾ ਅਤੇ ਕੋਈ ਹੋਰ ਵਿਅਕਤੀ ਤੇਰੇ ਲੱਕ ਦੁਆਲੇ ਕਮਰਕਸ ਬੰਨ੍ਹੇਗਾ ਅਤੇ ਜਿੱਥੇ ਤੇਰਾ ਜੀਅ ਨਹੀਂ ਕਰੇਗਾ ਜਾਣ ਨੂੰ ਉਹ ਤੈਨੂੰ ਉੱਥੇ ਲੈ ਜਾਵੇਗਾ।” 19(ਯਿਸੂ ਨੇ ਉਸ ਨੂੰ ਇਹ ਸੂਚਿਤ ਕਰਨ ਲਈ ਕਿਹਾ ਕਿ ਪਰਮੇਸ਼ੁਰ ਨੂੰ ਮਹਿਮਾਮਈ ਕਰਨ ਲਈ ਕਿਸ ਤਰ੍ਹਾਂ ਦੀ ਮੌਤ ਮਰੇਗਾ।) ਅਤੇ ਇਹ ਕਹਿ ਕੇ ਉਸ ਨੇ ਆਖਿਆ, “ਮੇਰਾ ਅਨੁਸਰਣ ਕਰ।”
20ਪਤਰਸ ਆਸੇ-ਪਾਸੇ ਮੁੜਿਆ ਅਤੇ ਵੇਖਿਆ ਕਿ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ ਸੀ ਉਹ ਚੇਲਾ ਪਿੱਛੇ ਆ ਰਿਹਾ ਸੀ। (ਇਹ ਉਹ ਚੇਲਾ ਸੀ ਜਿਹੜਾ ਉਸ ਰਾਤ ਦੇ ਖਾਨੇ ਵੇਲੇ ਯਿਸੂ ਵੱਲ ਝੁਕਿਆ ਸੀ ਤੇ ਆਖਿਆ ਸੀ “ਪ੍ਰਭੂ, ਤੈਨੂੰ ਦੁਸ਼ਮਨਾਂ ਹੱਥੀਂ ਕੌਣ ਫ਼ੜਵਾਏਗਾ?”) 21ਜਦੋਂ ਪਤਰਸ ਨੇ ਉਸ ਚੇਲੇ ਨੂੰ ਆਪਣੇ ਪਿੱਛੋਂ ਆਉਂਦਿਆਂ ਪਾਇਆ ਤਾਂ ਉਸ ਨੇ ਯਿਸੂ ਨੂੰ ਪੁੱਛਿਆ, “ਪ੍ਰਭੂ ਜੀ ਇਸਦੇ ਬਾਰੇ ਤੁਹਾਡਾ ਕੀ ਖਿਆਲ ਹੈ? ਇਸ ਨਾਲ ਕੀ ਬੀਤੇਗੀ?”
22ਯਿਸੂ ਨੇ ਉੱਤਰ ਦਿੱਤਾ, “ਜੇ ਮੈਂ ਚਾਵ੍ਹਾਂ ਕਿ ਮੇਰੇ ਆਉਣ ਤੱਕ ਉਹ ਜੀਵੇ, ਤਾਂ ਤੈਨੂੰ ਕੀ? ਤੂੰ ਮੇਰੇ ਪਿੱਛੇ ਹੋ ਤੁਰ।”
23ਤਾਂ ਇਹ ਕਹਾਣੀ ਚੇਲਿਆਂ ਵਿੱਚ ਫ਼ੈਲ ਗਈ। ਉਹ ਆਖ ਰਹੇ ਸਨ ਕਿ ਇਹ ਚੇਲਾ ਜਿਸ ਨੂੰ ਯਿਸੂ ਨੇ ਬਹੁਤ ਪਿਆਰ ਕੀਤਾ, ਨਹੀਂ ਮਰੇਗਾ। ਪਰ ਯਿਸੂ ਨੇ ਇਹ ਨਹੀਂ ਆਖਿਆ ਸੀ ਕਿ ਉਹ ਨਹੀਂ ਮਰੇਗਾ। ਸਗੋਂ ਅਸਲ ਵਿੱਚ ਆਖਿਆ ਸੀ, “ਜੇ ਮੈਂ ਚਾਵ੍ਹਾਂ ਮੇਰੇ ਆਉਣ ਤੱਕ ਜ਼ਰੂਰ ਜੀਵੇ ਤਾਂ ਤੁਹਾਨੂੰ ਕੀ?”
24ਇਹ ਉਹ ਚੇਲਾ ਹੈ ਜਿਸਨੇ ਇਨ੍ਹਾਂ ਗੱਲਾਂ ਦੀ ਗਵਾਹੀ ਦਿੱਤੀ ਹੈ। ਅਤੇ ਜਿਸਨੇ ਇਹ ਗੱਲਾਂ ਲਿੱਖੀਆਂ ਅਤੇ ਅਸੀਂ ਜਾਣਦੇ ਹਾਂ ਕਿ ਉਸਦੀ ਪ੍ਰਮਾਣਕਤਾ ਸੱਚੀ ਹੈ।
25ਯਿਸੂ ਨੇ ਹੋਰ ਵੀ ਬਹੁਤ ਗੱਲਾਂ ਕੀਤੀਆਂ। ਜੇ ਉਹ ਸਾਰੀਆਂ ਇੱਕ-ਇੱਕ ਕਰਕੇ ਲਿਖੀਆਂ ਜਾਂਦੀਆਂ ਤਾਂ ਮੈਂ ਸਮਝਦਾ ਹਾਂ ਕਿ ਸਾਰੀਆਂ ਪੁਸਤਕਾਂ ਲਿਖੇ ਜਾਣ ਲਈ ਸ਼ਾਇਦ ਸਾਰੀ ਦੁਨੀਆਂ ਵੀ ਕਾਫ਼ੀ ਨਾ ਹੁੰਦੀ।
Currently Selected:
ਯੂਹੰਨਾ ਦੀ ਇੰਜੀਲ 21: PERV
Highlight
Share
Copy

Want to have your highlights saved across all your devices? Sign up or sign in
Punjabi Holy Bible: Easy-to-Read Version
All rights reserved.
© 2002 Bible League International