YouVersion Logo
Search Icon

ਯੂਹੰਨਾ ਦੀ ਇੰਜੀਲ 7

7
ਯਿਸੂ ਅਤੇ ਉਸ ਦੇ ਭਰਾ
1ਇਸ ਤੋਂ ਬਾਦ ਯਿਸੂ ਨੇ ਗਲੀਲ ਦੇ ਪ੍ਰਾਂਤ ਵਿੱਚ ਯਾਤਰਾ ਕੀਤੀ। ਉਹ ਯਹੂਦਿਯਾ ਵਿੱਚ ਯਾਤਰਾ ਨਹੀਂ ਸੀ ਕਰਨਾ ਚਾਹੁੰਦਾ ਕਿਉਂਕਿ ਉਸ ਇਲਾਕੇ ਦੇ ਯਹੂਦੀਂ ਉਸ ਨੂੰ ਮਾਰਨਾ ਚਾਹੁੰਦੇ ਸਨ। 2ਯਹੂਦੀਆਂ ਲਈ ਡੇਰਿਆਂ ਦੇ ਪੁਰਬ#7:2 ਡੇਰਿਆਂ ਦਾ ਪਰਬ ਹਰ ਸਾਲ ਇਹ ਖਾਸ ਹਫ਼ਤਾ। ਜਦੋਂ ਯਹੂਦੀ ਇਸ ਨੂੰ ਯਾਦ ਕਰਨ ਲਈ ਡੇਰਿਆਂ ਵਿੱਚ ਰਹਿੰਦੇ ਸਨ ਕਿ ਮੂਸਾ ਦੇ ਸਮੇਂ ‘ਚ ਉਹ ਚਾਲੀ ਸਾਲ ਉਜਾੜ ਵਿੱਚ ਘੁੰਮਦੇ ਰਹੇ। ਦਾ ਸਮਾਂ ਨੇੜੇ ਆ ਰਿਹਾ ਸੀ। 3ਇਸ ਲਈ ਯਿਸੂ ਦੇ ਭਰਾਵਾਂ ਨੇ ਉਸ ਨੂੰ ਆਖਿਆ, “ਹੁਣ ਤੂੰ ਵਿਦਾ ਹੋ ਅਤੇ ਯਹੂਦਿਯਾ ਨੂੰ ਜਾ ਤਾਂ ਜੋ ਜਿਹੜੇ ਕਰਿਸ਼ਮੇ ਤੂੰ ਕਰਦਾ ਹੈਂ ਉੱਥੇ ਤੇਰੇ ਚੇਲੇ ਵੇਖ ਸੱਕਣ, 4ਜੇਕਰ ਕੋਈ ਚਾਹੁੰਦਾ ਹੈ ਕਿ ਲੋਕ ਉਸ ਨੂੰ ਜਾਨਣ ਤਾਂ ਉਸ ਮਨੁੱਖ ਨੂੰ ਲੋਕਾਂ ਕੋਲੋਂ ਕੁਝ ਛੁਪਾਉਣਾ ਨਹੀਂ ਚਾਹੀਦਾ। ਉਸ ਨੂੰ ਆਪਣੇ ਆਪ ਨੂੰ ਦੁਨੀਆਂ ਨੂੰ ਵਿਖਾਉਣਾ ਚਾਹੀਦਾ ਹੈ। ਉਨ੍ਹਾਂ ਨੂੰ ਵੀ ਵੇਖਣ ਦੇ ਜਿਹੜੇ ਅਨੋਖੇ ਕੰਮ ਤੂੰ ਕਰਦਾ ਹੈਂ।” 5ਯਿਸੂ ਦੇ ਭਰਾਵਾਂ ਨੇ ਵੀ ਉਸ ਵਿੱਚ ਵਿਸ਼ਵਾਸ ਨਹੀਂ ਕੀਤਾ।
6ਯਿਸੂ ਨੇ ਆਪਣੇ ਭਰਾਵਾਂ ਨੂੰ ਕਿਹਾ, “ਹਾਲੇ ਮੇਰੇ ਲਈ ਸਹੀ ਸਮਾਂ ਨਹੀਂ ਆਇਆ ਹੈ ਪਰ ਤੁਹਾਡੇ ਲਈ ਕੋਈ ਵੀ ਸਮਾਂ ਠੀਕ ਹੈ। 7ਦੁਨੀਆਂ ਤੁਹਾਡੇ ਨਾਲ ਨਫ਼ਰਤ ਨਹੀਂ ਕਰ ਸੱਕਦੀ। ਪਰ ਇਹ ਮੇਰੇ ਨਾਲ ਨਫ਼ਰਤ ਕਰਦੀ ਹੈ। ਕਿਉਂਕਿ ਮੈਂ ਦੁਨੀਆਂ ਦੇ ਲੋਕਾਂ ਨੂੰ ਦੱਸਦਾ ਹਾਂ ਕਿ ਉਹ ਭੈੜੇ ਕੰਮ ਕਰਦੇ ਹਨ। 8ਇਸ ਲਈ ਤਿਉਹਾਰ ਤੇ ਤੁਸੀਂ ਜਾਵੋ। ਇਸ ਵਾਰ ਮੈਂ ਤਿਉਹਾਰ ਤੇ ਨਹੀਂ ਜਾਵਾਂਗਾ। ਮੇਰੇ ਲਈ ਅਜੇ ਸਹੀ ਵਕਤ ਨਹੀਂ ਆਇਆ।” 9ਇਹ ਆਖਣ ਤੋਂ ਬਾਦ ਯਿਸੂ ਗਲੀਲ ਵਿੱਚ ਹੀ ਠਹਿਰਿਆ।
10ਇਸ ਲਈ ਯਿਸੂ ਦੇ ਭਰਾ ਤਿਉਹਾਰ ਤੇ ਚੱਲੇ ਗਏ। ਉਨ੍ਹਾਂ ਦੇ ਜਾਣ ਤੋਂ ਬਾਦ, ਯਿਸੂ ਵੀ ਚੱਲਿਆ ਗਿਆ। ਪਰ ਉਹ ਲੋਕਾਂ ਸਾਹਮਣੇ ਨਹੀਂ ਸਗੋਂ ਗੁਪਤ ਤੌਰ ਤੇ ਗਿਆ। 11ਉੱਥੇ ਯਹੂਦੀ ਤਿਉਹਾਰ ਦੇ ਇਕੱਠ ਵਿੱਚ ਯਿਸੂ ਨੂੰ ਲੱਭਣ ਲੱਗੇ ਅਤੇ ਆਖਿਆ, “ਉਹ ਕਿੱਥੇ ਹੈ?”
12ਉੱਥੇ ਬੜੀ ਭੀੜ ਇੱਕਤਰ ਸੀ, ਕੁਝ ਲੋਕ ਆਪਸ ਵਿੱਚ ਗੁਪਤ ਤੌਰ ਤੇ ਯਿਸੂ ਦੇ ਬਾਰੇ ਗੱਲਾਂ ਕਰ ਰਹੇ ਸਨ ਅਤੇ ਕੁਝ ਆਖ ਰਹੇ ਸਨ, “ਉਹ ਇੱਕ ਚੰਗਾ ਮਨੁੱਖ ਹੈ।” ਕੁਝ ਨੇ ਕਿਹਾ, “ਨਹੀਂ, ਉਹ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ।” 13ਪਰ ਇੰਨਾ ਬਹਾਦੁਰ ਉਨ੍ਹਾਂ ਵਿੱਚ ਕੋਈ ਵੀ ਨਹੀਂ ਸੀ ਜੋ ਖੁਲ੍ਹੇ ਆਮ ਉਸ ਬਾਰੇ ਗੱਲ ਕਰਦਾ ਕਿਉਂਕਿ ਲੋਕ ਯਹੂਦੀ ਆਗੂਆਂ ਤੋਂ ਸਹਿਮੇ ਹੋਏ ਸਨ।
ਯਿਸੂ ਦਾ ਯਰੂਸ਼ਲਮ ਵਿੱਚ ਉਪਦੇਸ਼
14ਤਕਰੀਬਨ ਅੱਧਾ ਕੁ ਤਿਉਹਾਰ ਸਮਾਪਤ ਹੋ ਚੁੱਕਾ ਸੀ। ਯਿਸੂ ਮੰਦਰ ਅੰਦਰ ਗਿਆ ਅਤੇ ਉਸ ਥਾਂ ਤੇ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ। 15ਯਹੂਦੀ ਹੈਰਾਨ ਸਨ ਅਤੇ ਆਖਿਆ, “ਇਹ ਮਨੁੱਖ ਕਦੇ ਵੀ ਪਾਠਸ਼ਾਲਾ ਨਹੀਂ ਗਿਆ। ਉਹ ਇਹ ਸਭ ਕਿਵੇਂ ਸਿੱਖਿਆ?”
16ਯਿਸੂ ਨੇ ਜਵਾਬ ਦਿੱਤਾ “ਜੋ ਉਪਦੇਸ਼ ਮੈਂ ਦਿੰਦਾ ਹਾਂ, ਮੇਰੇ ਆਪਣੇ ਉਪਦੇਸ਼ ਨਹੀਂ ਹਨ, ਸਗੋਂ ਉਸਤੋਂ ਆਉਂਦੇ ਹਨ ਜਿਸਨੇ ਮੈਨੂੰ ਭੇਜਿਆ ਹੈ। 17ਜੇਕਰ ਕੋਈ ਪਰਮੇਸ਼ੁਰ ਦੀ ਮਰਜੀ ਨੂੰ ਪੂਰਾ ਕਰਨਾ ਚਾਹੁੰਦਾ ਹੈ ਤਾਂ ਉਹ ਇਨ੍ਹਾਂ ਉਪਦੇਸ਼ਾਂ ਬਾਰੇ ਸਮਝੇਗਾ ਕਿ ਕੀ ਮੇਰੀਆਂ ਸਿੱਖਿਆਵਾਂ ਪਰਮੇਸ਼ੁਰ ਵੱਲੋਂ ਹਨ ਜਾਂ ਮੇਰੀਆਂ ਆਪਣੀਆਂ। 18ਕੋਈ ਵੀ ਜੋ ਆਪਣੇ ਵਿੱਚਾਰਾਂ ਦਾ ਪ੍ਰਚਾਰ ਕਰਦਾ ਹੈ, ਆਪਣੇ-ਆਪ ਨੂੰ ਮਸ਼ਹੂਰ ਕਰਨ ਲਈ ਕਰਦਾ ਹੈ। ਪਰ ਉਹ ਇੱਕ ਜਿਹੜਾ, ਉਸ ਨੂੰ ਮਸ਼ਹੂਰ ਕਰਨ ਦੀ ਕੋਸ਼ਿਸ਼ ਕਰਦਾ ਹੈ ਜਿਸਨੇ ਉਸ ਨੂੰ ਭੇਜਿਆ ਸੱਚਾ ਹੈ ਅਤੇ ਉਸ ਵਿੱਚ ਕੋਈ ਗਲਤੀ ਨਹੀਂ ਹੈ। 19ਕੀ ਮੂਸਾ ਨੇ ਤੁਹਾਨੂੰ ਸ਼ਰ੍ਹਾ ਨਹੀਂ ਦਿੱਤੀ ਪਰ ਤੁਹਾਡੇ ਵਿੱਚੋਂ ਕੋਈ ਵੀ ਨੇਮ ਨੂੰ ਨਹੀਂ ਮੰਨਦਾ! ਤੁਸੀਂ ਮੈਨੂੰ ਮਾਰ ਸੁੱਟਣ ਦੇ ਮਗਰ ਕਿਉਂ ਪਏ ਹੋਏ ਹੋ?”
20ਲੋਕਾਂ ਨੇ ਜਵਾਬ ਦਿੱਤਾ, “ਤੇਰੇ ਅੰਦਰ ਭੂਤ ਹੈ ਜੋ ਤੈਨੂੰ ਮਾਰਨ ਦੀ ਕੋਸ਼ਿਸ਼ ਕਰ ਰਿਹਾ ਹੈ?”
21ਯਿਸੂ ਨੇ ਜਵਾਬ ਦਿੱਤਾ, “ਮੈਂ ਇੱਕ ਕਰਿਸ਼ਮਾ ਕੀਤਾ ਤੇ ਤੁਸੀਂ ਸਾਰੇ ਹੈਰਾਨ ਹੋ। 22ਮੂਸਾ ਨੇ ਤੁਹਾਨੂੰ ਸੁੰਨਤ ਬਾਰੇ ਸ਼ਰ੍ਹਾ ਦਿੱਤੀ। ਭਾਵੇਂ ਸੁੰਨਤ ਮੂਸਾ ਤੋਂ ਨਹੀਂ ਆਈ, ਇਹ ਸਾਡੇ ਪਿਉ-ਦਾਦਿਆਂ ਤੋਂ ਆਈ ਹੈ ਜੋ ਮੂਸਾ ਤੋਂ ਪਹਿਲਾਂ ਸਨ। ਇਸ ਲਈ ਕਈ ਵਾਰ ਤੁਸੀਂ ਸਬਤ ਦੇ ਦਿਨ ਵੀ ਸੁੰਨਤ ਕਰਦੇ ਹੋ। 23ਇਸ ਲਈ ਸ਼ਰ੍ਹਾ ਦੀ ਪਾਲਣਾ ਲਈ ਕਿਸੇ ਵੀ ਵਿਅਕਤੀ ਦੀ ਸੁੰਨਤ, ਸਬਤ ਦੇ ਦਿਨ ਵੀ, ਹੋ ਸੱਕਦੀ ਹੈ। ਤਾਂ ਫ਼ੇਰ ਤੁਸੀਂ ਗੁੱਸੇ ਕਿਉਂ ਹੁੰਦੇ ਹੋ ਕਿ ਮੈਂ ਵਿਅਕਤੀ ਦੇ ਪੂਰੇ ਸਰੀਰ ਨੂੰ ਸਬਤ ਦੇ ਦਿਨ ਚੰਗਾ ਕੀਤਾ ਹੈ? 24ਕਿਸੇ ਚੀਜ਼ ਦੇ ਬਾਹਰੀ ਸੂਰਤ ਦੇ ਆਧਾਰ ਤੇ ਨਿਆਂ ਨਾਂ ਕਰੋ ਬਲਕਿ ਜੋ ਠੀਕ ਹੈ ਉਸ ਦੇ ਅਧਾਰ ਤੇ ਨਿਆਂ ਕਰੋ।”
ਲੋਕ ਹੈਰਾਨ ਸਨ ਕਿ ਕੀ ਯਿਸੂ ਹੀ ਮਸੀਹ ਸੀ
25ਕੁਝ ਲੋਕ ਜੋ ਯਰੂਸ਼ਲਮ ਦੇ ਰਹਿਣ ਵਾਲੇ ਸਨ ਉਨ੍ਹਾਂ ਨੇ ਕਿਹਾ, “ਇਹ ਉਹੀ ਮਨੁੱਖ ਹੋ ਸੱਕਦਾ ਹੈ ਜਿਸ ਨੂੰ ਆਗੂ ਮਾਰਨ ਦੀ ਕੋਸ਼ਿਸ਼ ਕਰ ਰਹੇ ਹਨ। 26ਪਰ ਉਹ ਖੁਲ੍ਹੇ-ਆਮ ਉਪਦੇਸ਼ ਦੇ ਰਿਹਾ ਹੈ ਅਤੇ ਉਸ ਨੂੰ ਕੋਈ ਉਪਦੇਸ਼ ਦੇਣ ਤੋਂ ਨਹੀਂ ਰੋਕ ਰਿਹਾ। ਸੰਭਵ ਹੈ, ਕਿ ਆਗੂਆਂ ਨੇ ਉਸ ਨੂੰ ਮਸੀਹ ਮੰਨ ਲਿਆ ਹੋਵੇ। 27ਪਰ ਅਸੀਂ ਜਾਣਦੇ ਹਾਂ ਕਿ ਇਹ ਆਦਮੀ ਕਿੱਥੋਂ ਆਇਆ ਹੈ ਪਰ ਜਦੋਂ ਅਸਲੀ ਮਸੀਹ ਆਵੇਗਾ ਤਾਂ ਕੋਈ ਨਹੀਂ ਜਾਣੇਗਾ ਕਿ ਉਹ ਕਿੱਥੋਂ ਦਾ ਹੈ?”
28ਜਦੋਂ ਯਿਸੂ ਮੰਦਰ ਵਿੱਚ ਉਪਦੇਸ਼ ਦੇ ਰਿਹਾ ਸੀ, ਉਸ ਨੇ ਆਖਿਆ, “ਤੁਸੀਂ ਮੈਨੂੰ ਜਾਣਦੇ ਹੋ ਅਤੇ ਤੁਸੀਂ ਇਹ ਵੀ ਜਾਣਦੇ ਹੋ ਕਿ ਮੈਂ ਕਿੱਥੋਂ ਆਇਆ ਹਾਂ। ਪਰ ਮੈਂ ਇੱਥੇ ਆਪਣੇ ਅਧਿਕਾਰ ਨਾਲ ਨਹੀਂ ਆਇਆ। ਮੈਂ ਉਸ ਵੱਲੋਂ ਭੇਜਿਆ ਗਿਆ ਹਾਂ ਜਿਹੜਾ ਸੱਚਾ ਹੈ। ਪਰ ਤੁਸੀਂ ਉਸ ਨੂੰ ਨਹੀਂ ਜਾਣਦੇ। 29ਪਰ ਮੈਂ ਉਸ ਨੂੰ ਜਾਣਦਾ ਹਾਂ, ਅਤੇ ਮੈਂ ਉਸ ਵੱਲੋਂ ਆਇਆ ਹਾਂ। ਉਹੀ ਹੈ ਜਿਸਨੇ ਮੈਨੂੰ ਭੇਜਿਆ ਹੈ।”
30ਜਦੋਂ ਯਿਸੂ ਨੇ ਇਹ ਆਖਿਆ ਤਾਂ ਉਨ੍ਹਾਂ ਨੇ ਉਸ ਨੂੰ ਫ਼ੜਨ ਦੀ ਕੋਸ਼ਿਸ਼ ਕੀਤੀ ਪਰ ਕੋਈ ਵੀ ਉਸ ਨੂੰ ਛੂਹ ਨਾ ਸੱਕਿਆ। ਕਿਉਂ ਕਿ ਯਿਸੂ ਦੇ ਜਾਨੋਂ ਮਾਰੇ ਜਾਣ ਦਾ ਇਹ ਸਹੀ ਸਮਾਂ ਨਹੀਂ ਸੀ। 31ਪਰ ਕਈਆਂ ਲੋਕਾਂ ਨੇ ਉਸ ਉੱਤੇ ਵਿਸ਼ਵਾਸ ਕੀਤਾ ਅਤੇ ਆਖਿਆ, “ਅਸੀਂ ਮਸੀਹ ਦੇ ਆਉਣ ਦਾ ਇੰਤਜ਼ਾਰ ਕਰ ਰਹੇ ਹਾਂ। ਕੀ ਜਦੋਂ ਉਹ ਆਵੇਗਾ ਤਾਂ ਇਸ ਆਦਮੀ ਤੋਂ ਵੀ ਵੱਧ ਕਰਾਮਾਤਾਂ ਕਰੇਗਾ? ਇਸ ਲਈ ਇਹੀ ਮਸੀਹ ਹੋਣਾ ਚਾਹੀਦਾ ਹੈ।”
ਯਹੂਦੀਆਂ ਵੱਲੋਂ ਯਿਸੂ ਨੂੰ ਕੈਦ ਵਿੱਚ ਪਾਉਣ ਦੀ ਕੋਸ਼ਿਸ਼
32ਜਦੋਂ ਫ਼ਰੀਸੀਆਂ ਨੇ ਯਿਸੂ ਬਾਰੇ ਇਹ ਚਰਚਾਵਾਂ ਸੁਣੀਆਂ, ਪ੍ਰਧਾਨ ਜਾਜਕਾਂ ਅਤੇ ਫ਼ਰੀਸੀਆਂ ਨੇ ਕੁਝ ਮੰਦਰ ਦੇ ਪਹਿਰੇਦਾਰਾਂ ਨੂੰ ਉਸ ਨੂੰ ਗਿਰਫ਼ਤਾਰ ਕਰਨ ਲਈ ਭੇਜਿਆ। 33ਤਾਂ ਯਿਸੂ ਨੇ ਕਿਹਾ, “ਹਾਂ, ਅਜੇ ਥੋੜਾ ਚਿਰ ਹੋਰ ਮੈਂ ਤੁਹਾਡੇ ਨਾਲ ਰਹਾਂਗਾ, ਫਿਰ ਮੈਂ ਉਸ ਕੋਲ ਵਾਪਸ ਚੱਲਾ ਜਾਵਾਂਗਾ, ਜਿਸ ਨੇ ਮੈਨੂੰ ਇੱਥੇ ਭੇਜਿਆ ਹੈ। 34ਤੁਸੀਂ ਮੈਨੂੰ ਲੱਭੋਂਗੇ ਪਰ ਲੱਭ ਨਾ ਸੱਕੋਂਗੇ ਕਿਉਂ ਕਿ ਤੁਸੀਂ ਉੱਥੇ ਨਹੀਂ ਪਹੁੰਚ ਪਾਵੋਂਗੇ ਜਿੱਥੇ ਮੈਂ ਹਾਂ।”
35ਯਹੂਦੀਆਂ ਨੇ ਇੱਕ ਦੂਸਰੇ ਨੂੰ ਆਖਿਆ, “ਇਹ ਭਲਾ ਕਿੱਥੇ ਚੱਲਾ ਜਾਵੇਗਾ ਜਿੱਥੇ ਕਿ ਅਸੀਂ ਇਸ ਨੂੰ ਲੱਭ ਨਹੀਂ ਸੱਕਦੇ? ਕੀ ਇਹ ਉਨ੍ਹਾਂ ਯੂਨਾਨੀ ਸ਼ਹਿਰਾਂ ਵਿੱਚ ਜਾਵੇਗਾ ਜਿੱਥੇ ਸਾਡੇ ਲੋਕ ਰਹਿੰਦੇ ਹਨ? ਕੀ ਉਹ ਉੱਥੇ ਯੂਨਾਨੀਆਂ ਨੂੰ ਉਪਦੇਸ਼ ਦੇਣ ਜਾ ਰਿਹਾ ਹੈ? 36ਇਹ ਆਦਮੀ ਕਹਿੰਦਾ ਹੈ, ਤੁਸੀਂ ਮੈਨੂੰ ਲੱਭੋਂਗੇ ਪਰ ਮੈਨੂੰ ਭਾਲ ਨਹੀਂ ਸੱਕੋਂਗ਼ੇ। ਅਤੇ ਤੁਸੀਂ ਉੱਥੇ ਪਹੁੰਚਣ ਦੇ ਕਾਬਿਲ ਨਹੀਂ ਹੋਵੋਂਗੇ ਜਿੱਥੇ ਮੈਂ ਹਾਂ। ਇਸ ਦਾ ਕੀ ਮਤਲਬ ਹੋਇਆ?”
ਯਿਸੂ ਦੇ ਪਵਿੱਤਰ ਆਤਮਾ ਬਾਰੇ ਉਪਦੇਸ਼
37ਤਿਉਹਾਰ ਦਾ ਅੰਤਿਮ ਦਿਨ ਆਇਆ ਇਹ ਤਿਉਹਾਰ ਦਾ ਸਭ ਤੋਂ ਖਾਸ ਦਿਨ ਸੀ। ਉਸ ਦਿਨ ਯਿਸੂ ਨੇ ਉੱਚੀ ਅਵਾਜ਼ ਵਿੱਚ ਖਲੋ ਕੇ ਆਖਿਆ, “ਜੇਕਰ ਕੋਈ ਪਿਆਸਾ ਹੈ ਤਾਂ ਉਸ ਨੂੰ ਮੇਰੇ ਕੋਲ ਆਕੇ ਪੀਣ ਦਿਉ। 38ਇਹ ਪੋਥੀਆਂ ਵਿੱਚ ਲਿਖਿਆ ਹੈ ਕੋ ਜੋ ਮੇਰੇ ਵਿੱਚ ਵਿਸ਼ਵਾਸ ਕਰੇਗਾ ਅਮ੍ਰਿਤ ਜਲ ਦੇ ਦਰਿਆ ਉਸ ਦੇ ਦਿਲ ਵੱਲੋਂ ਵਹਿਣਗੇ।” 39ਯਿਸੂ ਪਵਿੱਤਰ ਆਤਮਾ ਬਾਰੇ ਬੋਲ ਰਿਹਾ ਸੀ ਕਿ ਜੋ ਉਸ ਵਿੱਚ ਵਿਸ਼ਵਾਸ ਕਰਦੇ ਹਨ ਉਹ ਉਸ ਨੂੰ ਪ੍ਰਾਪਤ ਕਰ ਸੱਕਣਗੇ। ਕਿਉਂ ਕਿ ਆਤਮਾ ਹਾਲੇ ਨਹੀਂ ਦਿੱਤਾ ਗਿਆ ਸੀ, ਕਿਉਂ ਕਿ ਹਾਲੇ ਯਿਸੂ ਮਹਿਮਾ ਲਈ ਉੱਠਾਇਆ ਨਹੀਂ ਸੀ ਗਿਆ।
ਲੋਕਾਂ ਦਾ ਯਿਸੂ ਬਾਰੇ ਵਿਵਾਦ
40ਜੋ ਯਿਸੂ ਆਖ ਰਿਹਾ ਸੀ ਲੋਕਾਂ ਨੇ ਸੁਣਿਆ। ਕੁਝ ਇੱਕ ਨੇ ਕਿਹਾ, “ਸੱਚ-ਮੁੱਚ ਹੀ ਇਹ ਮਨੁੱਖ ਨਬੀ ਹੈ।”
41ਕੁਝ ਹੋਰਾਂ ਨੇ ਆਖਿਆ, “ਉਹ ਮਸੀਹਾ ਹੈ।”
ਕੁਝ ਹੋਰਨਾਂ ਨੇ ਆਖਿਆ, “ਮਸੀਹਾ ਗਲੀਲ ਵਿੱਚ ਨਹੀਂ ਆਵੇਗਾ। 42ਇਹ ਪੋਥੀ ਵਿੱਚ ਲਿਖਿਆ ਹੋਇਆ ਹੈ ਕਿ ਮਸੀਹਾ ਦਾਊਦ ਦੇ ਪਰਿਵਾਰ ਵਿੱਚੋਂ ਆਵੇਗਾ। ਅਤੇ ਬੈਤਲਹਮ ਦੀ ਨਗਰੀ ਵਿੱਚੋਂ ਆਵੇਗਾ ਜਿੱਥੇ ਦਾਊਦ ਰਹਿੰਦਾ ਸੀ।” 43ਇਸ ਲਈ ਲੋਕਾਂ ਦਾ ਯਿਸੂ ਬਾਰੇ ਆਪਸ ਵਿੱਚ ਮਤਭੇਦ ਸੀ। 44ਕੁਝ ਲੋਕ ਯਿਸੂ ਨੂੰ ਗਿਰਫ਼ਤਾਰ ਕਰਨਾ ਚਾਹੁੰਦੇ ਸਨ, ਪਰ ਕਿਸੇ ਨੇ ਵੀ ਉਸ ਨੂੰ ਹੱਥ ਨਾ ਪਾਇਆ।
ਯਹੂਦੀ ਆਗੂਆਂ ਨੇ ਯਿਸੂ ਨੂੰ ਮੰਨਣ ਤੋਂ ਇਨਕਾਰ ਕੀਤਾ
45ਇਸ ਲਈ ਮੰਦਰ ਦੇ ਪਹਿਰੇਦਾਰ, ਫ਼ਰੀਸੀਆਂ ਅਤੇ ਪਰਧਾਨ ਜਾਜਕਾਂ ਕੋਲ ਗਏ ਤਾਂ ਉਨ੍ਹਾਂ ਫ਼ਰੀਸੀਆਂ ਅਤੇ ਜਾਜਕਾਂ ਨੇ ਪੁੱਛਿਆ, “ਤੁਸੀਂ ਯਿਸੂ ਨੂੰ ਗਿਰਫ਼ਤਾਰ ਕਰਕੇ ਆਪਣੇ ਨਾਲ ਕਿਉਂ ਨਹੀਂ ਲਿਆਂਦਾ?”
46ਮੰਦਰ ਦੇ ਪਹਿਰੇਦਾਰਾਂ ਨੇ ਅੱਗੋਂ ਆਖਿਆ, “ਇਸਦੇ ਬਰਾਬਰ ਦੇ ਕਦੇ ਕਿਸੇ ਹੋਰ ਮਨੁੱਖ ਨੇ ਬਚਨ ਨਹੀਂ ਕੀਤੇ ਹਨ।”
47ਫ਼ੇਰ ਫ਼ਰੀਸੀਆਂ ਨੇ ਆਖਿਆ, “ਕੀ ਇਸ ਦਾ ਭਾਵ ਇਹ ਹੈ ਕਿ ਉਸ ਨੇ ਤੁਹਾਨੂੰ ਵੀ ਮੂਰਖ ਬਣਾਇਆ ਹੈ। 48ਕੀ ਕਿਸੇ ਵੀ ਆਗੂ ਜਾਂ ਫ਼ਰੀਸੀ ਨੇ ਉਸ ਵਿੱਚ ਵਿਸ਼ਵਾਸ ਕੀਤਾ ਹੈ? ਨਹੀਂ! 49ਪਰ ਇਹ ਲੋਕ, ਜਿਨ੍ਹਾਂ ਨੂੰ ਸ਼ਰ੍ਹਾ ਦਾ ਨਹੀਂ ਪਤਾ, ਪਰਮੇਸ਼ੁਰ ਦੇ ਸ਼ਰਾਪ ਹੇਠਾਂ ਹਨ।”
50ਉਸ ਨੇ ਉਨ੍ਹਾਂ ਨੂੰ ਆਖਿਆ, ਪਰ ਨਿਕੋਦਿਮੁਸ, ਜਿਸ ਨੇ ਪਹਿਲਾਂ ਹੀ ਯਿਸੂ ਨਾਲ ਮੁਲਾਕਾਤ ਕੀਤੀ ਸੀ, ਉਨ੍ਹਾਂ ਵਿੱਚੋਂ ਇੱਕ ਸੀ। 51ਕੀ ਸਾਡੀ ਸ਼ਰ੍ਹਾ ਕਿਸੇ ਨੂੰ ਉਸ ਨੂੰ ਸੁਣੇ ਅਤੇ ਜਾਣੇ ਬਿਨਾ ਦੋਸ਼ੀ ਠਹਿਰਾਉਂਦੀ ਹੈ ਕਿ ਉਸ ਨੇ ਕੀ ਕੀਤਾ ਹੈ?
52ਯਹੂਦੀ ਆਗੂਆਂ ਨੇ ਆਖਿਆ, “ਕੀ ਤੂੰ ਵੀ ਗਲੀਲ ਵਿੱਚੋਂ ਹੈ? ਪੋਥੀਆਂ ਪੜ੍ਹੋ ਫ਼ਿਰ ਤੁਸੀਂ ਵੇਖੋਂਗੇ ਕਿ ਕੋਈ ਨਬੀ ਗਲੀਲ ਤੋਂ ਨਹੀਂ ਆਉਂਦਾ।”
ਇੱਕ ਔਰਤ ਬਦਕਾਰੀ ਕਰਦਿਆਂ ਫ਼ੜੀ ਗਈ
53 # 7:53 ਯੂਹੰਨਾ ਦੀਆਂ ਕੁਝ ਪੁਰਾਣੀਆਂ ਪਤ੍ਰੀਆਂ ਵਿੱਚ ਤੁਕ 7:53–8:11 ਨਹੀਂ ਹਨ। (ਦੂਸਰੀਆਂ ਪਤ੍ਰੀਆਂ ਵਿੱਚ ਇਹ ਭਾਗ ਅੱਲਗ ਥਾਵਾਂ ਤੇ ਹੈ।) ਸਾਰੇ ਯਹੂਦੀ ਆਗੂ ਉੱਥੋਂ ਆਪੋ-ਆਪਣੇ ਘਰ ਚੱਲੇ ਗਏ।

Highlight

Share

Copy

None

Want to have your highlights saved across all your devices? Sign up or sign in