ਲੂਕਾ ਦੀ ਇੰਜੀਲ 14:28-30
ਲੂਕਾ ਦੀ ਇੰਜੀਲ 14:28-30 PERV
“ਜੇਕਰ ਤੁਸੀਂ ਕੋਈ ਇਮਾਰਤ ਬਨਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਪਹਿਲਾਂ ਬੈਠਕੇ ਸੋਚਣਾ ਚਾਹੀਦਾ ਹੈ ਕਿ ਇਸ ਉੱਤੇ ਕਿੰਨਾ ਖਰਚਾ ਹੋਵੇਗਾ। ਤੇ ਤੁਹਾਨੂੰ ਇਹ ਵੀ ਹਿਸਾਬ ਲਗਾਉਣਾ ਪਵੇਗਾ ਕਿ ਇਸ ਕਾਰਜ ਦੇ ਪੂਰਾ ਕਰਨ ਲਈ ਕੀ ਤੁਹਾਡੇ ਪਾਸ ਕਾਫ਼ੀ ਧਨ ਹੈ। ਜੇਕਰ ਤੁਸੀਂ ਇੰਝ ਨਹੀਂ ਕਰਦੇ ਹੋ ਤਾਂ ਹੋ ਸੱਕਦਾ ਹੈ ਕਿ ਤੁਸੀਂ ਕੰਮ ਸ਼ੁਰੂ ਤਾਂ ਕਰਵਾ ਲਵੋ ਪਰ ਪੂਰਾ ਕਰਨ ਦੇ ਸਮਰੱਥ ਨਾ ਹੋਵੋ। ਜੇਕਰ ਤੁਸੀਂ ਇਸ ਨੂੰ ਪੂਰਾ ਨਹੀਂ ਕਰ ਸੱਕਦੇ, ਤਾਂ ਜੋ ਕੋਈ ਇਸ ਨੂੰ ਵੇਖੇਗਾ ਤੁਹਾਡੇ ਉੱਤੇ ਹੱਸਣਾ ਸ਼ੁਰੂ ਕਰ ਦੇਵੇਗਾ। ਉਹ ਆਖਣਗੇ ‘ਇਸ ਆਦਮੀ ਨੇ ਬਨਾਉਣਾ ਤਾਂ ਸ਼ੁਰੂ ਕਰ ਲਿਆ ਪਰ ਉਹ ਇਸ ਨੂੰ ਮੁਕੰਮਲ ਨਹੀਂ ਕਰ ਸੱਕਾ।’