ਮਰਕੁਸ ਦੀ ਇੰਜੀਲ 12:43-44
ਮਰਕੁਸ ਦੀ ਇੰਜੀਲ 12:43-44 PERV
ਯਿਸੂ ਨੇ ਆਪਣੇ ਚੇਲਿਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਇਸ ਗਰੀਬ ਵਿਧਵਾ ਨੇ ਦੋ ਛੋਟੇ ਸਿੱਕੇ ਚਢ਼ਾਏ ਹਨ, ਅਸਲ ਵਿੱਚ ਜੋ ਕਿ ਸਾਰੇ ਧਨਵਾਨਾਂ ਦੀ ਚਢ਼ਾਈ ਢੇਰ ਸਾਰੀ ਭੇਟਾ ਨਾਲੋਂ ਕਿਤੇ ਵੱਧੇਰੇ ਹਨ। ਉਨ੍ਹਾਂ ਅਮੀਰ ਲੋਕਾਂ ਕੋਲ ਅਥਾਹ ਧਨ ਹੈ ਅਤੇ ਉਸ ਸਭ ਕਾਸੇ ਵਿੱਚੋਂ, ਉਨ੍ਹਾਂ ਕੋਲ ਜੋ ਫ਼ਾਲਤੂ ਸੀ, ਸੋ ਉਨ੍ਹਾਂ ਨੇ ਭੇਟਾ ਕਰ ਦਿੱਤਾ। ਪਰ ਇਹ ਔਰਤ ਬਹੁਤ ਗਰੀਬ ਹੈ ਅਤੇ ਉਸ ਕੋਲ ਜੋ ਵੀ ਸੀ ਉਸ ਨੇ ਅਰਪਣ ਕਰ ਦਿੱਤਾ ਹੈ। ਜੋ ਕੁਝ ਉਸ ਨੇ ਅਰਪਣ ਕੀਤਾ ਹੈ ਉਹ ਉਸ ਦੇ ਆਪਣੇ ਜਿਉਣ ਵਾਸਤੇ ਸੀ।”