ਮਰਕੁਸ ਦੀ ਇੰਜੀਲ 13:35-37
ਮਰਕੁਸ ਦੀ ਇੰਜੀਲ 13:35-37 PERV
ਇਸ ਲਈ ਤੁਸੀਂ ਹਮੇਸ਼ਾ ਤੱਤਪਰ ਰਹਿਣਾ। ਤੁਸੀਂ ਨਹੀਂ ਜਾਣਦੇ ਕਦੋਂ ਘਰ ਦਾ ਮਾਲਕ ਵਾਪਸ ਮੁੜ ਆਵੇ। ਕੋਈ ਨਹੀਂ ਜਾਣਦਾ ਕਿ ਕੀ ਉਹ ਆਥਣ ਵੇਲੇ ਜਾਂ ਅੱਧੀ ਰਾਤ ਵੇਲੇ ਜਾਂ ਬਹੁਤ ਹੀ ਤੜਕੇ ਜਾਂ ਸੂਰਜ ਚੜ੍ਹ੍ਹਨ ਤੋਂ ਬਾਦ ਆਵੇਗਾ। ਉਹ ਝੱਟ ਹੀ ਵਾਪਸ ਆ ਸੱਕਦਾ ਹੈ। ਜੇਕਰ ਤੁਸੀਂ ਹਮੇਸ਼ਾ ਚੌਕਸ ਰਹੋ ਜਦੋਂ ਉਹ ਆਵੇ ਤਾਂ ਤੁਸੀਂ ਸੁੱਤੇ ਨਾ ਹੋਵੋ। ਮੈਂ ਇਹ ਤੁਹਾਨੂੰ ਵੀ ਅਤੇ ਹਰ ਮਨੁੱਖ ਨੂੰ ਵੀ ਕਹਿੰਦਾ ਹਾਂ ਕਿ ‘ਜਾਗਦੇ ਰਹੋ।’”