ਕੂਚ 1

1
ਮਿਸਰ ਵਿੱਚ ਇਸਰਾਏਲ ਦੀ ਗੁਲਾਮੀ
1ਹੁਣ ਇਸਰਾਏਲ ਦੇ ਪੁੱਤ੍ਰਾਂ ਦੇ ਨਾਉਂ ਜਿਹੜੇ ਮਿਸਰ ਵਿੱਚ ਇੱਕ ਇੱਕ ਜਣਾ ਆਪੋ ਆਪਣੇ ਟੱਬਰ ਨਾਲ ਯਾਕੂਬ ਦੇ ਸੰਗ ਆਏ ਸੋ ਏਹ ਹਨ 2ਰਊਬੇਨ ਸ਼ਿਮਓਨ ਲੇਵੀ ਯਹੂਦਾਹ 3ਯਿੱਸਾਕਾਰ ਜਬੂਲੁਨ ਬਿਨਯਾਮੀਨ 4ਦਾਨ ਨਫਤਾਲੀ ਗਾਦ ਅਤੇ ਆਸ਼ੇਰ 5ਐਉਂ ਏਹ ਸਾਰੇ ਪ੍ਰਾਣੀ ਜਿਹੜੇ ਯਾਕੂਬ ਦੀ ਅੰਸ ਤੋਂ ਨਿਕਲੇ ਸੱਤ੍ਰ ਪ੍ਰਾਣੀ ਸਨ ਅਤੇ ਯੂਸੁਫ਼ ਮਿਸਰ ਵਿੱਚ ਹੀ ਸੀ 6ਯੂਸੁਫ਼ ਅਤੇ ਉਸ ਦੇ ਭਰਾ ਅਤੇ ਉਹ ਸਾਰੀ ਪੀੜ੍ਹੀ ਮਰ ਚੁੱਕੀ ਸੀ 7ਪਰ ਇਸਰਾਏਲੀ ਫਲੇ ਅਤੇ ਉਨ੍ਹਾਂ ਦੇ ਦਲਾਂ ਦੇ ਦਲ ਹੋ ਗਏ ਅਤੇ ਵਧ ਗਏ ਅਤੇ ਅੱਤ ਬਲਵੰਤ ਹੋ ਗਏ ਅਰ ਧਰਤੀ ਉਨ੍ਹਾਂ ਨਾਲ ਭਰ ਗਈ ।।
8ਤਾਂ ਮਿਸਰ ਉੱਤੇ ਇੱਕ ਨਵਾਂ ਰਾਜਾ ਉੱਠਿਆ ਜਿਹੜਾ ਯੂਸੁਫ਼ ਨੂੰ ਨਹੀਂ ਜਾਣਦਾ ਸੀ 9ਉਸ ਆਪਣੀ ਰਈਅਤ ਨੂੰ ਆਖਿਆ, ਵੇਖੋ ਇਸਰਾਏਲੀ ਲੋਕ ਸਾਥੋਂ ਵਧੀਕ ਅਤੇ ਬਲਵੰਤ ਹਨ 10ਆਓ ਅਸੀਂ ਉਨ੍ਹਾਂ ਨਾਲ ਹਿਕਮਤ ਨਾਲ ਵਰਤੀਏ ਅਜੇਹਾ ਨਾ ਹੋਵੇ ਕਿ ਓਹ ਹੋਰ ਵਧ ਜਾਣ ਅਤੇ ਐਉਂ ਹੋਵੇ ਕਿ ਜਦ ਲੜਾਈ ਆ ਪਵੇ ਤਾਂ ਓਹ ਸਾਡੇ ਵੈਰੀਆਂ ਦੇ ਨਾਲ ਮਿਲ ਜਾਣ ਅਤੇ ਸਾਡੇ ਵਿਰੁੱਧ ਲੜਨ, ਫੇਰ ਏਸ ਦੇਸ ਤੋਂ ਉਤਾਹਾਂ ਨੂੰ ਚੱਲੇ ਜਾਣ 11ਤਾਂ ਉਸ ਉਨ੍ਹਾਂ ਦੇ ਉੱਪਰ ਬੇਗਾਰੀਆਂ ਦੇ ਕਰੋੜੇ ਠਹਿਰਾਏ ਜਿਹੜੇ ਉਨ੍ਹਾਂ ਨੂੰ ਉਨ੍ਹਾਂ ਦੇ ਭਾਰਾਂ ਨਾਲ ਜਿੱਚ ਕਰਨ ਅਤੇ ਉਨ੍ਹਾਂ ਫ਼ਿਰਊਨ ਲਈ ਫਿਤੋਮ ਅਤੇ ਰਾਮਸੇਸ ਭੰਡਾਰ ਦੇ ਨਗਰ ਬਣਾਏ 12ਪਰ ਜਿੰਨਾ ਓਹ ਉੱਨ੍ਹਾਂ ਨੂੰ ਜਿੱਚ ਕਰਦੇ ਸਨ ਓਹ ਉਨ੍ਹਾਂ ਹੀ ਵਧਦੇ ਅਤੇ ਫੈਲਦੇ ਜਾਂਦੇ ਸਨ, ਐਉਂ ਓਹ ਇਸਰਾਏਲੀਆਂ ਤੋਂ ਅੱਕ ਗਏ 13ਉਪਰੰਤ ਮਿਸਰੀ ਇਸਰਾਏਲੀਆਂ ਤੋਂ ਕਰੜਾਈ ਨਾਲ ਟਹਿਲ ਕਰਾਉਣ ਲੱਗੇ 14ਅਤੇ ਉਨ੍ਹਾਂ ਨੇ ਔਖੀ ਟਹਿਲ ਨਾਲ ਅਰਥਾਤ ਗਾਰੇ, ਇੱਟਾਂ ਅਤੇ ਖੇਤਾਂ ਵਿੱਚ ਹਰ ਪਰਕਾਰ ਦੀ ਟਹਿਲ ਨਾਲ ਉਨ੍ਹਾਂ ਦਾ ਜੀਉਣ ਖੱਟਾ ਕਰ ਦਿੱਤਾ। ਜਿਹੜੀ ਟਹਿਲ ਉਨ੍ਹਾਂ ਤੋਂ ਕਰਾਂਉਦੇ ਸਨ ਉਹ ਕਰੜਾਈ ਨਾਲ ਸੀ।।
15ਤਾਂ ਮਿਸਰ ਦੇ ਰਾਜਾ ਨੇ ਇਬਰਾਨੀ ਦਾਈਆਂ ਨੂੰ ਜਿਨ੍ਹਾਂ ਵਿੱਚੋਂ ਇੱਕ ਦਾ ਨਾਉਂ ਸਿਫਰਾਹ ਅਤੇ ਦੂਜੀ ਦਾ ਨਾਉਂ ਫੂਆਹ ਸੀ ਆਖਿਆ 16ਜਾਂ ਇਬਰਾਨਣਾਂ ਲਈ ਤੁਸੀਂ ਦਾਈ ਪੁਣਾ ਕਰਦੀਆਂ ਹੋ ਅਰ ਤੁਸੀਂ ਉਨ੍ਹਾਂ ਨੂੰ ਜਣਾਉਣ ਦੇ ਪੀੜ੍ਹੇ ਉੱਤੇ ਵੇਖਦੀਆਂ ਹੋ ਤਾਂ ਜੇ ਕਰ ਉਹ ਪੁੱਤ੍ਰ ਹੋਵੇ ਉਸ ਨੂੰ ਮਾਰ ਸੁੱਟੋ ਪਰ ਜੇ ਕਰ ਧੀ ਹੋਵੇ ਤਾਂ ਉਹ ਜੀਉਂਦੀ ਰਹੇ 17ਪਰ ਦਾਈਆਂ ਪਰਮੇਸ਼ੁਰ ਤੋਂ ਡਰਦੀਆਂ ਸਨ ਅਤੇ ਜਿਵੇਂ ਮਿਸਰ ਦੇ ਰਾਜੇ ਨੇ ਹੁਕਮ ਦਿੱਤਾ ਸੀ ਉਨ੍ਹਾਂ ਤਿਵੇਂ ਨਾ ਕੀਤਾ,ਓਹ ਮੁੰਡਿਆਂ ਨੂੰ ਜੀਉਂਦੇ ਰਖਦੀਆਂ ਸਨ 18ਤਾਂ ਮਿਸਰ ਦੇ ਰਾਜੇ ਨੇ ਦਾਈਆਂ ਨੂੰ ਸੱਦ ਕੇ ਆਖਿਆ, ਤੁਸਾਂ ਏਹ ਗੱਲ ਕਿਉਂ ਕੀਤੀ ਭਈ ਮੁੰਡਿਆਂ ਨੂੰ ਜੀਉਂਦੇ ਰਹਿਣ ਦਿੱਤਾ? 19ਤਾਂ ਦਾਈਆਂ ਨੇ ਫ਼ਿਰਊਨ ਨੂੰ ਆਖਿਆ ਕਿ ਇਬਰਾਨੀ ਤੀਵੀਆਂ ਮਿਸਰੀ ਤੀਵੀਆਂ ਵਾਂਙੁ ਨਹੀਂ ਹਨ ਕਿਉਂਜੋ ਓਹ ਜਿੰਦ ਵਾਲੀਆਂ ਹਨ ਅਤੇ ਦਾਈਆਂ ਦੇ ਆਉਣ ਤੋਂ ਪਹਿਲਾਂ ਹੀ ਜਣ ਲੈਂਦੀਆਂ ਹਨ 20ਤਾਂ ਪਰਮੇਸ਼ੁਰ ਨੇ ਦਾਈਆਂ ਨਾਲ ਭਲਿਆਈ ਕੀਤੀ ਅਤੇ ਓਹ ਲੋਕ ਵਧ ਗਏ ਅਤੇ ਅੱਤ ਬਲਵੰਤ ਹੋ ਗਏ 21ਤਾਂ ਐਉਂ ਹੋਇਆ ਇਸ ਲਈ ਕਿ ਦਾਈਆਂ ਪਰਮੇਸ਼ੁਰ ਤੋਂ ਡਰੀਆਂ ਉਸ ਉਨ੍ਹਾਂ ਦੇ ਘਰ ਵਸਾਏ 22ਉਪਰੰਤ ਫ਼ਿਰਊਨ ਨੇ ਆਪਣੀ ਸਾਰੀ ਰਈਅਤ ਨੂੰ ਹੁਕਮ ਦਿੱਤਾ ਕਿ ਹਰ ਇੱਕ ਪੁੱਤ੍ਰ ਨੂੰ ਜਿਹੜਾ ਜੰਮੇ ਦਰਿਆ ਵਿੱਚ ਸੁੱਟ ਦਿਓ ਪਰ ਹਰ ਇੱਕ ਧੀ ਨੂੰ ਜੀਉਂਦੀ ਰੱਖ ਲਓ।।

S'ha seleccionat:

ਕੂਚ 1: PUNOVBSI

Subratllat

Comparteix

Copia

None

Vols que els teus subratllats es desin a tots els teus dispositius? Registra't o inicia sessió