ਉਤਪਤ 28

28
ਯਾਕੂਬ ਨੂੰ ਯਹੋਵਾਹ ਦਾ ਦਰਸ਼ਨ
1ਤਾਂ ਇਸਹਾਕ ਨੇ ਯਾਕੂਬ ਨੂੰ ਬੁਲਾਇਆ ਅਰ ਉਸ ਨੂੰ ਬਰਕਤ ਦਿੱਤੀ ਅਰ ਏਹ ਆਖ ਕੇ ਉਸ ਨੂੰ ਹੁਕਮ ਦਿੱਤਾ ਕਿ ਤੂੰ ਕਨਾਨੀ ਧੀਆਂ ਵਿੱਚੋਂ ਤੀਵੀਂ ਨਾ ਕਰੀਂ 2ਉੱਠ ਪਦਨ ਅਰਾਮ ਨੂੰ ਆਪਣੇ ਨਾਨੇ ਬਥੂਏਲ ਦੇ ਘਰ ਜਾਹ ਅਰ ਉੱਥੋਂ ਆਪਣੇ ਮਾਮੇ ਲਾਬਾਨ ਦੀਆਂ ਧੀਆਂ ਵਿੱਚੋਂ ਇੱਕ ਆਪਣੇ ਲਈ ਤੀਵੀਂ ਵਿਆਹ ਲਈਂ 3ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਤੈਨੂੰ ਬਰਕਤ ਦੇਵੇ ਅਰ ਤੈਨੂੰ ਫਲਵੰਤ ਬਣਾਵੇ ਅਰ ਤੈਨੂੰ ਵਧਾਵੇ ਅਰ ਤੂੰ ਬਹੁਤ ਕੌਮਾਂ ਦਾ ਦਲ ਹੋਵੇਂ 4ਅਤੇ ਉਹ ਤੈਨੂੰ ਅਬਰਾਹਾਮ ਦੀ ਬਰਕਤ ਅਤੇ ਤੇਰੇ ਨਾਲ ਤੇਰੀ ਅੰਸ ਨੂੰ ਵੀ ਦੇਵੇ ਤਾਂਜੋ ਤੂੰ ਆਪਣੀ ਮੁਸਾਫਰੀ ਦੇ ਦੇਸ ਨੂੰ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਵਿਰਸੇ ਵਿੱਚ ਕਰੇਂ 5ਸੋ ਇਸਹਾਕ ਨੇ ਯਾਕੂਬ ਨੂੰ ਤੋਰ ਦਿੱਤਾ ਅਰ ਉਹ ਪਦਨ ਅਰਾਮ ਵਿੱਚ ਲਾਬਾਨ ਦੇ ਕੋਲ ਗਿਆ ਜਿਹੜਾ ਅਰਾਮੀ ਬਥੂਏਲ ਦਾ ਪੁੱਤ੍ਰ ਅਰ ਯਾਕੂਬ ਅਰ ਏਸਾਓ ਦੀ ਮਾਤਾ ਰਿਬਕਾਹ ਦਾ ਭਰਾ ਸੀ ।।
6ਜਾਂ ਏਸਾਓ ਨੇ ਵੇਖਿਆ ਕਿ ਇਸਹਾਕ ਨੇ ਯਾਕੂਬ ਨੂੰ ਬਰਕਤ ਦਿੱਤੀ ਅਰ ਉਸ ਨੂੰ ਪਦਨ ਅਰਾਮ ਵਿੱਚ ਘੱਲਿਆ ਭਈ ਉੱਥੋਂ ਆਪਣੇ ਲਈ ਤੀਵੀਂ ਕਰੇ ਅਤੇ ਉਸ ਉਹ ਨੂੰ ਬਰਕਤ ਦਿੰਦਿਆਂ ਆਖਿਆ ਭਈ ਤੂੰ ਕਨਾਨੀਆਂ ਦੀਆਂ ਧੀਆਂ ਵਿੱਚੋਂ ਤੀਵੀਂ ਨਾ ਕਰੀਂ 7ਅਤੇ ਯਾਕੂਬ ਆਪਣੇ ਮਾਤਾ ਪਿਤਾ ਦੀ ਸੁਣ ਕੇ ਪਦਨ ਅਰਾਮ ਨੂੰ ਚੱਲਿਆ ਗਿਆ 8ਜਾਂ ਏਸਾਓ ਨੇ ਏਹ ਵੇਖਿਆ ਕਿ ਕਨਾਨ ਦੀਆਂ ਧੀਆਂ ਮੇਰੇ ਪਿਤਾ ਇਸਹਾਕ ਦੀਆਂ ਅੱਖਾਂ ਵਿੱਚ ਬੁਰੀਆਂ ਹਨ 9ਤਾਂ ਏਸਾਓ ਇਸਮਾਏਲ ਕੋਲ ਗਿਆ ਅਤੇ ਅਬਾਰਾਹਮ ਦੇ ਪੁੱਤ੍ਰ ਇਸਮਾਏਲ ਦੀ ਧੀ ਅਰ ਨਬਾਯੋਥ ਦੀ ਭੈਣ ਮਹਲਥ ਨੂੰ ਆਪਣੇ ਲਈ ਲੈਕੇ ਆਪਣੀਆਂ ਦੂਜੀਆਂ ਤੀਵੀਆਂ ਦੇ ਨਾਲ ਰਲਾ ਲਿਆ ।।
10ਯਾਕੂਬ ਬਏਰਸਬਾ ਤੋਂ ਚੱਲ ਕੇ ਹਾਰਾਨ ਨੂੰ ਗਿਆ 11ਅਤੇ ਇੱਕ ਥਾਂ ਤੇ ਅੱਪੜਿਆ ਅਰ ਉੱਥੇ ਰਾਤ ਕੱਟੀ ਕਿਉਂਜੋ ਸੂਰਜ ਡੁੱਬ ਗਿਆ ਸੀ ਅਰ ਇੱਕ ਪੱਥਰ ਉਸ ਥਾਂ ਤੋਂ ਲੈਕੇ ਆਪਣੇ ਸਿਰਹਾਣੇ ਰੱਖ ਲਿਆ ਅਰ ਉਸ ਥਾਂ ਲੇਟ ਗਿਆ 12ਅਤੇ ਇੱਕ ਸੁਫਨਾ ਡਿੱਠਾ ਅਤੇ ਵੇਖੋ ਇੱਕ ਪੌੜੀ ਧਰਤੀ ਉੱਤੇ ਰੱਖੀ ਹੋਈ ਸੀ ਅਰ ਉਸ ਦੀ ਚੋਟੀ ਅਕਾਸ਼ ਤੀਕ ਸੀ ਅਰ ਵੇਖੋ ਪਰਮੇਸ਼ੁਰ ਦੇ ਦੂਤ ਉਹ ਦੇ ਉੱਤੇ ਚੜ੍ਹਦੇ ਉੱਤਰਦੇ ਸਨ 13ਵੇਖੋ ਯਹੋਵਾਹ ਉਸ ਦੇ ਕੋਲ ਖਲੋਤਾ ਸੀ ਅਰ ਉਸ ਆਖਿਆ, ਮੈਂ ਯਹੋਵਾਹ ਤੇਰੇ ਪਿਤਾ ਅਬਰਾਹਾਮ ਦਾ ਪਰਮੇਸ਼ੁਰ ਹਾਂ ਅਰ ਇਸਹਾਕ ਦਾ ਪਰਮੇਸ਼ੁਰ ਹਾਂ । ਜਿਸ ਧਰਤੀ ਉੱਤੇ ਤੂੰ ਪਿਆ ਹੈਂ ਮੈਂ ਤੈਨੂੰ ਅਰ ਤੇਰੀ ਅੰਸ ਨੂੰ ਦਿਆਂਗਾ 14ਅਰ ਤੇਰੀ ਅੰਸ ਧਰਤੀ ਦੀ ਧੂੜ ਵਾਂਗਰ ਹੋਵੇਗੀ ਅਰ ਤੂੰ ਲਹਿੰਦੇ ਅਰ ਚੜ੍ਹਦੇ ਅਰ ਉੱਤਰ ਅਰ ਦੱਖਣ ਵੱਲ ਫੁੱਟ ਨਿਕੱਲੇਂਗਾ ਅਰ ਤੈਥੋਂ ਅਰ ਤੇਰੀ ਅੰਸ ਤੋਂ ਪਿਰਥਵੀ ਦੇ ਸਾਰੇ ਟੱਬਰ ਬਰਕਤ ਪਾਉਣਗੇ 15ਵੇਖ ਮੈਂ ਤੇਰੇ ਅੰਗ ਸੰਗ ਹਾਂ ਅਰ ਜਿੱਥੇ ਕਿਤੇ ਤੂੰ ਜਾਵੇਂਗਾ ਮੈਂ ਤੇਰੀ ਰਾਖੀ ਕਰਾਂਗਾ ਅਰ ਤੈਨੂੰ ਫੇਰ ਏਸ ਦੇਸ ਵਿੱਚ ਲੈ ਆਵਾਂਗਾ ਅਰ ਜਿੰਨਾ ਚਿਰ ਤੀਕ ਤੇਰੇ ਨਾਲ ਆਪਣਾ ਬੋਲ ਪੂਰਾ ਨਾ ਕਰ ਲਵਾਂ ਤੈਨੂੰ ਨਹੀਂ ਵਿਸਾਰਾਂਗਾ 16ਫੇਰ ਯਾਕੂਬ ਆਪਣੀ ਨੀਂਦਰ ਤੋਂ ਜਾਗਿਆ ਅਰ ਆਖਿਆ ਸੱਚ ਮੁੱਚ ਯਹੋਵਾਹ ਏਸ ਸਥਾਨ ਵਿੱਚ ਹੈ ਪਰ ਮੈਂ ਨਾ ਜਾਤਾ 17ਅਤੇ ਓਸ ਭੈ ਖਾਕੇ ਆਖਿਆ ਏਹ ਅਸਥਾਨ ਕਿੱਡਾ ਭਿਆਣਕ ਹੈ। ਪਰਮੇਸ਼ੁਰ ਦੇ ਘਰ ਦੇ ਬਿਨਾ ਏਹ ਹੋਰ ਅਸਥਾਨ ਨਹੀਂ ਹੈ ਸਗੋਂ ਏਹ ਤਾਂ ਅਕਾਸ਼ ਦੀ ਡੇਉਢੀ ਹੈ 18ਯਾਕੂਬ ਸਵੇਰੇ ਉੱਠਿਆ ਅਰ ਉਸ ਪੱਥਰ ਨੂੰ ਲੈਕੇ ਜਿਹੜਾ ਉਸ ਨੇ ਸਿਰਹਾਣੇ ਲਈ ਰੱਖਿਆ ਸੀ ਥੰਮ੍ਹ ਲਈ ਖੜਾ ਕੀਤਾ ਅਰ ਉਸ ਉੱਤੇ ਤੇਲ ਡੋਹਲਿਆ 19ਉਸ ਨੇ ਉਸ ਅਸਥਾਨ ਦਾ ਨਾਉਂ ਬੈਤਏਲ ਰੱਖਿਆ ਪਰ ਪਹਿਲਾਂ ਉਸ ਨਗਰ ਦਾ ਨਾਉਂ ਲੂਜ਼ ਹੈ ਸੀ 20ਯਾਕੂਬ ਨੇ ਏਹ ਆਖ ਕੇ ਸੁੱਖਣਾ ਸੁੱਖੀ ਭਈ ਜੇ ਯਹੋਵਾਹ ਪਰਮੇਸ਼ੁਰ ਮੇਰੇ ਅੰਗ ਸੰਗ ਹੋਵੇ ਅਰ ਇਸ ਮਾਰਗ ਵਿੱਚ ਜਿਸ ਵਿੱਚ ਮੈਂ ਤੁਰਿਆ ਜਾਂਦਾ ਹਾਂ ਮੇਰੀ ਰਾਖੀ ਕਰੇ ਅਰ ਖਾਣ ਨੂੰ ਪਰਸ਼ਾਦੀ ਅਰ ਪਾਉਣ ਨੂੰ ਬਸਤ੍ਰ ਮੈਨੂੰ ਦੇਵੇ 21ਅਤੇ ਮੈਂ ਸ਼ਾਂਤੀ ਨਾਲ ਆਪਣੇ ਪਿਤਾ ਦੇ ਘਰ ਨੂੰ ਮੁੜਾਂ ਤਾਂ ਯਹੋਵਾਹ ਮੇਰਾ ਪਰਮੇਸ਼ੁਰ ਹੋਵੇਗਾ 22ਅਤੇ ਏਹ ਪੱਥਰ ਜਿਸ ਨੂੰ ਮੈਂ ਥੰਮ੍ਹ ਖੜਾ ਕੀਤਾ ਪਰਮੇਸ਼ੁਰ ਦਾ ਘਰ ਹੋਵੇਗਾ ਅਰ ਸਾਰੀਆਂ ਚੀਜ਼ਾਂ ਦਾ ਜੋ ਤੂੰ ਮੈਨੂੰ ਦੇਵੇਂਗਾ ਮੈਂ ਜ਼ਰੂਰ ਤੈਨੂੰ ਦਸੌਧ ਦਿਆਂਗਾ।।

S'ha seleccionat:

ਉਤਪਤ 28: PUNOVBSI

Subratllat

Comparteix

Copia

None

Vols que els teus subratllats es desin a tots els teus dispositius? Registra't o inicia sessió