ਉਤਪਤ 25
25
ਅਬਰਾਹਾਮ ਦਾ ਪਰਿਵਾਰ
1ਅਬਰਾਹਾਮ ਨੇ ਇੱਕ ਵਾਰੀ ਫ਼ੇਰ ਵਿਆਹ ਕੀਤਾ। ਉਸ ਦੀ ਨਵੀਂ ਪਤਨੀ ਦਾ ਨਾਮ ਕਟੂਰਾਹ ਸੀ। 2ਕਟੂਰਾਹ ਨੇ ਜ਼ਿਮਰਾਨ, ਯਾਕਸਾਨ, ਮਦਾਨ, ਮਿਦਯਾਨ, ਯਿਸਬਾਕ ਅਤੇ ਸੂਅਹ ਨੂੰ ਜਨਮ ਦਿੱਤਾ। 3ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ। 4ਮਿਦਯਾਨ ਦੇ ਪੁੱਤਰ ਸਨ ਏਫ਼ਾਹ, ਏਫ਼ਰ, ਹਨੋਕ, ਅਬੀਦਾ ਅਤੇ ਅਲਦਾਆ। ਇਹ ਸਾਰੇ ਪੁੱਤਰ ਅਬਰਾਹਾਮ ਅਤੇ ਕਟੂਰਾਹ ਦੇ ਵਿਆਹ ਵਿੱਚੋਂ ਪੈਦਾ ਹੋਏ ਸਨ। 5-6ਅਬਰਾਹਾਮ ਨੇ ਮਰਨ ਤੋਂ ਪਹਿਲਾਂ ਉਸ ਨੇ ਕੁਝ ਸੁਗਾਤਾਂ ਆਪਣੀਆਂ ਦਾਸੀਆਂ ਦੇ ਪੁੱਤਰਾਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੂੰ ਪੂਰਬ ਵੱਲ ਭੇਜ ਦਿੱਤਾ। ਉਸ ਨੇ ਉਨ੍ਹਾਂ ਨੂੰ ਇਸਹਾਕ ਤੋਂ ਦੂਰ ਭੇਜ ਦਿੱਤਾ ਫ਼ੇਰ ਅਬਰਾਹਾਮ ਨੇ ਆਪਣੀ ਸਾਰੀ ਜ਼ਾਇਦਾਦ ਇਸਹਾਕ ਨੂੰ ਦੇ ਦਿੱਤੀ।
7ਅਬਰਾਹਾਮ 175 ਵਰ੍ਹਿਆਂ ਤੱਕ ਜੀਵਿਆ। 8ਫ਼ੇਰ ਅਬਰਾਹਾਮ ਕਮਜ਼ੋਰ ਹੋ ਗਿਆ ਅਤੇ ਮਰ ਗਿਆ। ਉਸ ਨੇ ਲੰਬੀ ਅਤੇ ਸੰਤੁਸ਼ਟ ਜ਼ਿੰਦਗੀ ਭੋਗੀ ਸੀ। ਉਸ ਦਾ ਦੇਹਾਂਤ ਹੋ ਗਿਆ ਅਤੇ ਉਸ ਨੂੰ ਆਪਣੇ ਲੋਕਾਂ ਕੋਲ ਲਿਆਂਦਾ ਗਿਆ। 9ਉਸ ਦੇ ਪੁੱਤਰਾਂ, ਇਸਹਾਕ ਅਤੇ ਇਸਮਾਏਲ, ਨੇ ਉਸ ਨੂੰ ਮਕਫ਼ੇਲਾਹ ਦੀ ਗੁਫ਼ਾ ਵਿੱਚ ਦਫ਼ਨਾਇਆ। ਇਹ ਗੁਫ਼ਾ ਸ਼ੋਹਰ ਦੇ ਪੁੱਤਰ ਅਫ਼ਰੋਨ ਹਿੱਤੀ ਦੇ ਖੇਤ ਅੰਦਰ ਹੈ। ਇਹ ਮਮਰੇ ਦੇ ਨੇੜੇ ਹੈ। 10ਇਹ ਉਹੀ ਖੇਤ ਹੈ ਜਿਸ ਨੂੰ ਅਬਰਾਹਾਮ ਨੇ ਹਿੱਤੀ ਲੋਕਾਂ ਪਾਸੋਂ ਖਰੀਦਿਆ ਸੀ। ਅਬਰਾਹਾਮ ਨੂੰ ਉੱਥੇ ਹੀ ਉਸ ਦੀ ਪਤਨੀ ਸਾਰਾਹ ਨਾਲ ਦਫ਼ਨਾਇਆ ਗਿਆ ਸੀ। 11ਜਦੋਂ ਅਬਰਾਹਾਮ ਮਰਿਆ, ਤਾਂ ਅਪਰਮੇਸ਼ੁਰ ਨੇ ਇਸਹਾਕ ਨੂੰ ਅਸੀਸ ਦਿੱਤੀ ਅਤੇ ਇਸਹਾਕ ਬਏਰ ਲਹੀ ਰੋਈ ਵਿਖੇ ਰਹਿੰਦਾ ਰਿਹਾ।
12ਇਸਮਾਏਲ ਦੇ ਪਰਿਵਾਰ ਦੀ ਸੁਚੀ ਇਹ ਹੈ। ਇਸਮਾਏਲ ਅਬਰਾਹਾਮ ਅਤੇ ਹਾਜਰਾ ਦਾ ਪੁੱਤਰ ਸੀ। ਹਾਜਰਾ ਸਾਰਾਹ ਦੀ ਮਿਸਰੀ ਦਾਸੀ ਸੀ। 13ਇਸਮਾਏਲ ਦੇ ਪੁੱਤਰਾਂ ਦੇ ਨਾਮ ਇਹ ਸਨ: ਪਹਿਲਾ ਪੁੱਤਰ ਨਬਾਯੋਤ ਸੀ, ਫ਼ੇਰ ਕੇਦਾਰ, ਅਦਬਏਲ, ਮਿਬਸਾਮ, 14ਮਿਸਮਾ, ਦੂਮਾਹ, ਮਸ਼ਾ 15ਹਦਦ, ਤੇਮਾ, ਯਟੂਰ, ਨਾਫ਼ੀਸ ਅਤੇ ਕੇਦਮਾਹ ਜਨਮੇ। 16ਇਹ ਇਸਮਾਏਲ ਦੇ ਪੁੱਤਰਾਂ ਦੇ ਨਾਮ ਸਨ। ਹਰ ਪੁੱਤਰ ਦਾ ਆਪਣਾ ਡੇਰਾ ਸੀ ਜਿਹੜਾ ਕਿ ਛੋਟਾ ਕਸਬਾ ਬਣ ਗਿਆ। 12 ਪੁੱਤਰ 12 ਸ਼ਹਿਜ਼ਾਦਿਆਂ ਵਾਂਗ ਸਨ ਜਿਨ੍ਹਾਂ ਦੇ ਆਪੋ-ਆਪਣੇ ਲੋਕ ਸਨ। 17ਇਸਮਾਏਲ 137 ਵਰ੍ਹੇ ਜੀਵਿਆ। ਫ਼ੇਰ ਉਸ ਦਾ ਦੇਹਾਂਤ ਹੋ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਰਲਿਆ। 18ਇਸਮਾਏਲ ਦੇ ਉੱਤਰਾਧਿਕਾਰੀ ਹਵੀਲਾਹ ਤੋਂ ਸ਼ੂਰ ਤਾਈਂ ਫ਼ੈਲ ਗਏ, ਜੋ ਕਿ ਮਿਸਰ ਦੇ ਪੱਛਮ ਵੱਲ, ਅਸ਼ੂਰ ਨੂੰ ਜਾਂਦੇ ਰਾਹ ਤੇ ਹੈ। ਇਸਮਾਏਲ ਦੇ ਉੱਤਰਾਧਿਕਾਰੀ ਇੱਕ ਦੂਸਰੇ ਦੇ ਕੋਲ ਵਸ ਗਏ।
ਇਸਹਾਕ ਦਾ ਪਰਿਵਾਰ
19ਇਹ ਇਸਹਾਕ ਦੀ ਕਹਾਣੀ ਹੈ। ਅਬਰਾਹਾਮ ਦਾ ਇਸਹਾਕ ਨਾਮ ਦਾ ਇੱਕ ਪੁੱਤਰ ਸੀ। 20ਜਦੋਂ ਇਸਹਾਕ 40 ਵਰ੍ਹਿਆਂ ਦਾ ਹੋਇਆ ਤਾਂ ਉਸ ਨੇ ਰਿਬਕਾਹ ਨਾਲ ਵਿਆਹ ਕਰਵਾਇਆ। ਰਿਬਕਾਹ ਪਦਨ ਅਰਾਮ ਤੋਂ ਸੀ। ਉਹ ਬਥੂਏਲ ਦੀ ਧੀ ਸੀ ਅਤੇ ਲਾਬਾਨ ਅਰਾਮੀ ਦੀ ਭੈਣ ਸੀ। 21ਇਸਹਾਕ ਦੀ ਪਤਨੀ ਬਾਂਝ ਸੀ। ਇਸ ਲਈ ਇਸਹਾਕ ਨੇ ਆਪਣੀ ਪਤਨੀ ਲਈ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ। ਯਹੋਵਾਹ ਨੇ ਇਸਹਾਕ ਦੀ ਪ੍ਰਾਰਥਨਾ ਸੁਣ ਲਈ। ਅਤੇ ਯਹੋਵਾਹ ਦੀ ਰਜ਼ਾ ਨਾਲ ਰਿਬਕਾਹ ਗਰਭਵਤੀ ਹੋ ਗਈ।
22ਜਦੋਂ ਰਿਬਕਾਹ ਗਰਭਵਤੀ ਸੀ, ਉਸ ਦੀ ਕੁੱਖ ਅੰਦਰਲੇ ਬੱਚਿਆਂ ਨੇ ਇੱਕ ਦੂਜੇ ਨਾਲ ਘੋਲ ਕੀਤਾ। ਰਿਬਕਾਹ ਯਹੋਵਾਹ ਨੂੰ ਪੁੱਛਣ ਲਈ ਗਈ, “ਮੇਰੇ ਨਾਲ ਇਹ ਕਿਉਂ ਹੋ ਰਿਹਾ ਹੈ?” 23ਯਹੋਵਾਹ ਨੇ ਉਸ ਨੂੰ ਆਖਿਆ,
“ਤੇਰੇ ਸ਼ਰੀਰ ਅੰਦਰ ਦੋ ਕੌਮਾਂ ਹਨ।
ਦੋ ਪਰਿਵਾਰਾਂ ਦੇ ਹਾਕਮ ਤੇਰੇ ਵਿੱਚੋਂ ਪੈਦਾ ਹੋਣਗੇ
ਅਤੇ ਉਹ ਵੱਖ ਕੀਤੇ ਜਾਣਗੇ।
ਇੱਕ ਪੁੱਤਰ ਦੂਜੇ ਨਾਲੋਂ ਤਕੜਾ ਹੋਵੇਗਾ।
ਵੱਡਾ ਪੁੱਤਰ ਛੋਟੇ ਦੀ ਖਿਦਮਤ ਕਰੇਗਾ।”
24ਅਤੇ ਸਹੀ ਸਮੇਂ ਸਿਰ ਇਬਕਾਹ ਨੇ ਜੌੜੇ ਪੁੱਤਰਾਂ ਨੂੰ ਜਨਮ ਦਿੱਤਾ। 25ਪਹਿਲਾ ਬੱਚਾ ਲਾਲ ਸੀ ਉਸ ਦੀ ਚਮੜੀ ਬੁਰਦਾਰ ਕੰਬਲੀ ਵਰਗੀ ਸੀ। ਇਸ ਲਈ ਉਸ ਦਾ ਨਾਮ ਏਸਾਓ ਰੱਖਿਆ ਗਿਆ। 26ਜਦੋਂ ਦੂਸਰਾ ਬੱਚਾ ਜੰਮਿਆ ਤਾਂ ਉਸ ਨੇ ਏਸਾਓ ਦੀ ਅੱਡੀ ਨੂੰ ਘੁੱਟਕੇ ਫ਼ੜਿਆ ਹੋਇਆ ਸੀ। ਇਸ ਲਈ ਉਸ ਬੱਚੇ ਦਾ ਨਾਮ ਯਾਕੂਬ ਰੱਖਿਆ ਗਿਆ। ਉਦੋਂ ਇਸਹਾਕ 60 ਵਰ੍ਹਿਆ ਦਾ ਸੀ ਜਦੋਂ ਯਾਕੂਬ ਅਤੇ ਏਸਾਓ ਜੰਮੇ।
27ਮੁਂਡੇ ਵੱਡੇ ਹੋਏ। ਏਸਾਓ ਨਿਪੁੰਨ ਸ਼ਿਕਾਰੀ ਬਣ ਗਿਆ। ਉਹ ਖੇਤਾਂ ਅੰਦਰ ਘੁੰਮਣਾ ਪਸੰਦ ਕਰਦਾ ਸੀ। ਪਰ ਯਾਕੂਬ ਇੱਕ ਚੁੱਪ-ਚਪੀਤਾ ਆਦਮੀ ਸੀ ਅਤੇ ਉਹ ਡੇਰੇ ਦੀ ਦੇਖਭਾਲ ਕਰਦਾ ਹੁੰਦਾ ਸੀ। 28ਇਸਹਾਕ ਏਸਾਓ ਨੂੰ ਪਿਆਰ ਕਰਦਾ ਸੀ। ਉਹ ਏਸਾਓ ਦੇ ਸ਼ਿਕਾਰ ਕੀਤੇ ਜਾਨਵਰਾਂ ਨੂੰ ਖਾਣਾ ਪਸੰਦ ਕਰਦਾ ਸੀ। ਪਰ ਰਿਬਕਾਹ ਯਾਕੂਬ ਨੂੰ ਪਿਆਰ ਕਰਦੀ ਸੀ।
29ਇੱਕ ਦਿਨ, ਏਸਾਓ ਸ਼ਿਕਾਰ ਤੋਂ ਵਾਪਸ ਆਇਆ। ਉਹ ਥੱਕਿਆ ਹੋਇਆ ਅਤੇ ਭੁੱਖਾ ਸੀ। ਯਾਕੂਬ ਫ਼ਲੀਆਂ ਰਿੰਨ੍ਹ ਰਿਹਾ ਸੀ। 30ਇਸ ਲਈ ਏਸਾਓ ਨੇ ਯਾਕੂਬ ਨੂੰ ਕਿਹਾ, “ਮੈਂ ਬਹੁਤ ਭੁੱਖਾ ਹਾਂ। ਮੈਨੂੰ ਉਨ੍ਹਾਂ ਲਾਲ ਫ਼ਲੀਆਂ ਵਿੱਚੋਂ ਥੋੜੀਆਂ ਜਿਹੀਆਂ ਦੇ।” (ਇਹੀ ਕਾਰਣ ਹੈ ਕਿ ਲੋਕ ਉਸ ਨੂੰ ਅਦੋਮ ਸੱਦਦੇ ਹਨ।)
31ਪਰ ਯਾਕੂਬ ਨੇ ਆਖਿਆ, “ਤੈਨੂੰ ਅੱਜ ਪਹਿਲੋਠੇ ਹੋਣ ਦੇ ਸਾਰੇ ਹੱਕ ਮੈਨੂੰ ਦੇਣੇ ਪੈਣਗੇ।”
32ਏਸਾਓ ਨੇ ਆਖਿਆ, “ਮੈਂ ਤਾਂ ਭੁੱਖ ਨਾਲ ਮਰ ਰਿਹਾ ਹਾਂ। ਜੇ ਮੈਂ ਮਰ ਗਿਆ, ਤਾਂ ਮੇਰੇ ਪਹਿਲੋਠੇ ਪੁੱਤਰ ਹੋਣ ਦਾ ਹੱਕ ਮੇਰੇ ਕਿਸ ਕੰਮ ਦਾ ਹੋਵੇਗਾ।”
33ਪਰ ਯਾਕੂਬ ਨੇ ਆਖਿਆ, “ਪਹਿਲਾਂ ਇਕਰਾਰ ਕਰ ਕਿ ਤੂੰ ਇਹ ਮੈਨੂੰ ਦੇ ਦੇਵੇਂਗਾ।” ਇਸ ਲਈ ਏਸਾਓ ਨੇ ਯਾਕੂਬ ਨੂੰ ਵਚਨ ਦੇ ਦਿੱਤਾ। ਏਸਾਓ ਨੇ ਪਿਤਾ ਦੀ ਆਪਣੇ ਹਿੱਸੇ ਦੀ ਜ਼ਾਇਦਾਦ ਯਾਕੂਬ ਨੂੰ ਵੇਚ ਦਿੱਤੀ। 34ਫ਼ੇਰ ਯਾਕੂਬ ਨੇ ਏਸਾਓ ਨੂੰ ਰੋਟੀ ਅਤੇ ਫ਼ਲਿਆਂ ਦੇ ਦਿੱਤੀਆਂ। ਏਸਾਓ ਨੇ ਖਾਧਾ-ਪੀਤਾ ਅਤੇ ਚੱਲਾ ਗਿਆ। ਇਸ ਤਰ੍ਹਾਂ ਏਸਾਓ ਨੇ ਦਰਸਾਇਆ ਕਿ ਉਸ ਨੂੰ ਆਪਣੇ ਪਹਿਲੋਠੇ ਪੁੱਤਰ ਹੋਣ ਦੇ ਅਧਿਕਾਰਾਂ ਦੀ ਕੋਈ ਪ੍ਰਵਾਹ ਨਹੀਂ ਸੀ।
Valgt i Øjeblikket:
ਉਤਪਤ 25: PERV
Markering
Del
Kopiér

Vil du have dine markeringer gemt på tværs af alle dine enheder? Tilmeld dig eller log ind
Punjabi Holy Bible: Easy-to-Read Version
All rights reserved.
© 2002 Bible League International