ਉਸ ਨੇ ਉਸ ਘੜੀ ਬਹੁਤਿਆਂ ਨੂੰ ਰੋਗਾਂ ਅਰ ਬਲਾਈਆਂ ਅਤੇ ਬਦ ਰੂਹਾਂ ਤੋਂ ਚੰਗਾ ਕੀਤਾ ਅਤੇ ਬਹੁਤਿਆਂ ਅੰਨ੍ਹਿਆਂ ਨੂੰ ਸੁਜਾਖਾ ਕੀਤਾ ਸੀ ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ