ਮਰਕੁਸ 16

16
ਪ੍ਰਭੁ ਦਾ ਜੀ ਉੱਠਣਾ
1ਜਾਂ ਸਬਤ ਦਾ ਦਿਨ ਬੀਤ ਗਿਆ ਤਾਂ ਮਰਿਯਮ ਮਗਦਲੀਨੀ ਅਰ ਯਾਕੂਬ ਦੀ ਮਾਤਾ ਮਰਿਯਮ ਅਰ ਸਲੋਮੀ ਨੇ ਸੁਗੰਧਾ ਮੁੱਲ ਲਈਆਂ ਭਈ ਜਾ ਕੇ ਉਸ ਉੱਤੇ ਮਲਨ 2ਅਤੇ ਹਫ਼ਤੇ ਦੇ ਪਹਿਲੇ ਦਿਨ ਬਹੁਤ ਤੜਕੇ ਸੂਰਜ ਚੜ੍ਹਦੇ ਹੀ ਓਹ ਕਬਰ ਉੱਤੇ ਆਈਆਂ 3ਅਤੇ ਆਪੋਂ ਵਿੱਚ ਕਹਿਣ ਲੱਗੀਆਂ ਜੋ ਸਾਡੇ ਲਈ ਪੱਥਰ ਨੂੰ ਕਬਰ ਦੇ ਮੂੰਹੋਂ ਕੌਣ ਰੇੜ ਕੇ ਲਾਂਭੇ ਕਰੂ? 4ਜਾਂ ਓਹਨਾਂ ਨੇ ਨਿਗਾਹ ਕੀਤੀ ਤਾਂ ਵੇਖਿਆ ਜੋ ਪੱਥਰ ਲਾਂਭੇ ਰਿੜਿਆ ਪਿਆ ਹੈ ਕਿਉਂ ਜੋ ਉਹ ਬਹੁਤ ਭਾਰਾ ਸੀ 5ਅਤੇ ਕਬਰ ਵਿੱਚ ਜਾ ਕੇ ਉਨ੍ਹਾਂ ਇੱਕ ਜੁਆਨ ਨੂੰ ਚਿੱਟਾ ਬਸਤ੍ਰ ਪਹਿਨੀਂ ਸੱਜੇ ਪਾਸੇ ਬੈਠਾ ਵੇਖਿਆ ਅਤੇ ਓਹ ਹੈਰਾਨ ਹੋਈਆਂ 6ਉਸ ਨੇ ਉਨ੍ਹਾਂ ਨੂੰ ਆਖਿਆ, ਹੈਰਾਨ ਨਾ ਹੋਵੋ, ਤੁਸੀਂ ਯਿਸੂ ਨਾਸਰੀ ਨੂੰ ਭਾਲਦੀਆਂ ਹੋ ਜਿਹੜਾ ਸਲੀਬ ਉੱਤੇ ਚੜਾਇਆ ਗਿਆ ਸੀ । ਉਹ ਤਾਂ ਜੀ ਉੱਠਿਆ ਹੈ, ਉਹ ਐਥੇ ਹੈ ਨਹੀਂ। ਲਓ ਇਹ ਥਾਂ ਹੈ ਜਿੱਥੇ ਉਨ੍ਹਾਂ ਉਸ ਨੂੰ ਰੱਖਿਆ ਸੀ 7ਪਰ ਜਾਓ, ਉਹ ਦੇ ਚੇਲਿਆਂ ਅਤੇ ਪਤਰਸ ਨੂੰ ਆਖੋ ਜੋ ਉਹ ਤੁਹਾਥੋਂ ਅੱਗੇ ਹੀ ਗਲੀਲ ਨੂੰ ਜਾਂਦਾ ਹੈ। ਤੁਸੀਂ ਉਹ ਨੂੰ ਉੱਥੇ ਵੇਖੋਗੇ ਜਿਵੇਂ ਉਹ ਨੇ ਤੁਹਾਨੂੰ ਆਖਿਆ ਸੀ 8ਅਤੇ ਓਹ ਨਿੱਕਲ ਕੇ ਕਬਰ ਪਾਸੋਂ ਨੱਸੀਆਂ ਕਿਉਂ ਜੋ ਓਹ ਕੰਬਦੀਆਂ ਅਤੇ ਘਬਰਾਉਂਦੀਆਂ ਸਨ, ਅਤੇ ਡਰ ਦੀਆਂ ਮਾਰੀਆਂ ਕਿਸੇ ਨਾਲ ਕੁਝ ਨਾ ਬੋਲੀਆਂ ।।
9[ਹਫ਼ਤੇ ਦੇ ਪਹਿਲੇ ਦਿਨ ਉਹ ਨੇ ਤੜਕੇ ਜੀ ਉੱਠ ਕੇ ਪਹਿਲਾਂ ਮਰਿਯਮ ਮਗਦਲੀਨੀ ਨੂੰ ਜਿਹ ਦੇ ਵਿੱਚੋਂ ਉਹ ਨੇ ਸੱਤ ਭੂਤ ਕੱਢੇ ਸਨ ਵਿਖਾਲੀ ਦਿੱਤੀ 10ਉਸ ਨੇ ਜਾ ਕੇ ਉਹ ਦੇ ਸਾਥੀਆਂ ਨੂੰ ਜਿਹੜੇ ਸੋਗ ਕਰਦੇ ਅਤੇ ਰੋਂਦੇ ਸਨ ਖਬਰ ਦਿੱਤੀ 11ਪਰ ਉਨ੍ਹਾਂ ਨੇ ਇਹ ਸੁਣ ਕੇ ਜੋ ਉਹ ਜੀਉਂਦਾ ਹੈ ਅਤੇ ਉਸ ਨੂੰ ਵਿਖਾਲੀ ਦਿੱਤੀ ਸਤ ਨਾ ਮੰਨਿਆ।।
12ਇਹ ਦੇ ਪਿੱਛੋਂ ਉਹ ਨੇ ਹੋਰ ਰੂਪ ਵਿੱਚ ਹੋ ਕੇ ਉਨ੍ਹਾਂ ਵਿੱਚੋਂ ਦੋ ਜਣਿਆ ਨੂੰ ਜਾਂ ਓਹ ਚੱਲਦੇ ਅਤੇ ਪਿੰਡ ਦੀ ਵੱਲ ਤੁਰੇ ਜਾਂਦੇ ਸਨ ਵਿਖਾਲੀ ਦਿੱਤੀ 13ਅਤੇ ਇਨ੍ਹਾਂ ਨੇ ਜਾ ਕੇ ਬਾਕੀ ਦਿਆਂ ਨੂੰ ਖਬਰ ਦਿੱਤੀ ਪਰ ਉਨ੍ਹਾਂ ਨੇ ਇਨ੍ਹਾਂ ਦੀ ਵੀ ਪਰਤੀਤ ਨਾ ਕੀਤੀ।।
14ਇਹ ਦੇ ਮਗਰੋਂ ਉਸ ਨੇ ਉਨ੍ਹਾਂ ਗਿਆਰਾਂ ਨੂੰ ਜਾਂ ਓਹ ਖਾਣ ਬੈਠੇ ਸਨ ਵਿਖਾਲੀ ਦਿੱਤੀ ਅਤੇ ਉਨ੍ਹਾਂ ਦੀ ਬੇਪਰਤੀਤੀ ਅਰ ਸਖ਼ਤ ਦਿਲੀ ਦਾ ਓਲਾਂਭਾ ਦਿੱਤਾ ਇਸ ਲਈ ਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦੀ ਪਰਤੀਤ ਨਾ ਕੀਤੀ। 15ਉਸ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਸਾਰੇ ਜਗਤ ਵਿੱਚ ਜਾ ਕੇ ਸਰਬੱਤ ਸਰਿਸ਼ਟ ਦੇ ਸਾਹਮਣੇ ਖੁਸਖਬਰੀ ਦਾ ਪਰਚਾਰ ਕਰੋ 16ਜਿਹੜਾ ਨਿਹਚਾ ਕਰੇ ਅਤੇ ਬਪਤਿਸਮਾ ਲਵੇ ਅਤੇ ਉਹ ਬਚਾਇਆ ਜਾਵੇਗਾ ਪਰ ਜਿਹੜਾ ਪਰਤੀਤ ਨਾ ਕਰੇ ਉਸ ਉੱਤੇ ਸਜ਼ਾ ਦਾ ਹੁਕਮ ਕੀਤਾ ਜਾਵੇਗਾ 17ਅਤੇ ਨਿਹਚਾ ਕਰਨ ਵਾਲਿਆਂ ਦੇ ਨਾਲ ਨਾਲ ਏਹ ਨਿਸ਼ਾਨ ਹੋਣਗੇ ਜੋ ਓਹ ਮੇਰਾ ਨਾਮ ਲੈ ਕੇ ਭੂਤਾਂ ਨੂੰ ਕੱਢਣਗੇ, ਓਹ ਨਵੀਆਂ ਨਵੀਆਂ ਬੋਲੀਆਂ ਬੋਲਣਗੇ, 18ਓਹ ਸੱਪਾਂ ਨੂੰ ਚੁੱਕ ਲੈਣਗੇ ਅਤੇ ਜੇ ਕੋਈ ਜ਼ਹਿਰ ਵਾਲੀ ਚੀਜ਼ ਪੀ ਲੈਣ ਤਾਂ ਉਨ੍ਹਾਂ ਦਾ ਕੁਝ ਨਹੀਂ ਵਿਚਲੇਗਾ । ਓਹ ਰੋਗੀਆਂ ਉੱਤੇ ਹੱਥ ਰੱਖਣਗੇ ਤਾਂ ਉਹ ਚੰਗੇ ਹੋ ਜਾਣਗੇ ।।
19ਫੇਰ ਪ੍ਰਭੁ ਯਿਸੂ ਉਨ੍ਹਾਂ ਨਾਲ ਬਚਨ ਕਰ ਹਟਿਆ ਅਕਾਸ਼ ਉੱਤੇ ਉਠਾ ਲਿਆਗਾ ਅਤੇ ਪਰਮੇਸ਼ੁਰ ਦੇ ਸੱਜੇ ਹੱਥ ਜਾ ਬੈਠਾ। 20ਅਤੇ ਉਨ੍ਹਾਂ ਨੇ ਬਾਹਰ ਜਾ ਕੇ ਹਰ ਥਾਂ ਪਰਚਾਰ ਕੀਤਾ ਅਤੇ ਪ੍ਰਭੁ ਉਨ੍ਹਾਂ ਦੇ ਨਾਲ ਹੋ ਕੇ ਕੰਮ ਕਰਦਾ ਸੀ ਅਰ ਬਚਨ ਨੂੰ ਉਨ੍ਹਾਂ ਨਿਸ਼ਾਨਿਆਂ ਦੀ ਰਾਹੀਂ ਜਿਹੜੇ ਨਾਲ ਨਾਲ ਹੁੰਦੇ ਸਨ ਸਾਬਤ ਕਰਦਾ ਸੀ ।। ]

اکنون انتخاب شده:

ਮਰਕੁਸ 16: PUNOVBSI

های‌لایت

به اشتراک گذاشتن

کپی

None

می خواهید نکات برجسته خود را در همه دستگاه های خود ذخیره کنید؟ برای ورودثبت نام کنید یا اگر ثبت نام کرده اید وارد شوید

ویدیوهایی برای ਮਰਕੁਸ 16