1
ਯੂਹੰਨਾ 13:34-35
ਪਵਿੱਤਰ ਬਾਈਬਲ O.V. Bible (BSI)
ਮੈਂ ਤੁਹਾਨੂੰ ਨਵਾਂ ਹੁਕਮ ਦਿੰਦਾ ਹਾਂ ਕਿ ਇੱਕ ਦੂਏ ਨੂੰ ਪਿਆਰ ਕਰੋ ਅਰਥਾਤ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ ਤਿਵੇਂ ਤੁਸੀਂ ਇੱਕ ਦੂਏ ਨੂੰ ਪਿਆਰ ਕਰੋ ਜੇ ਤੁਸੀਂ ਆਪੋ ਵਿੱਚ ਪ੍ਰੇਮ ਰੱਖੋ ਤਾਂ ਇਸੇ ਤੋਂ ਸਭ ਜਾਣਨਗੇ ਭਈ ਤੁਸੀਂ ਮੇਰੇ ਚੇਲੇ ਹੋ ।।
השווה
חקרו ਯੂਹੰਨਾ 13:34-35
2
ਯੂਹੰਨਾ 13:14-15
ਸੋ ਜੇ ਮੈਂ ਗੁਰੂ ਅਤੇ ਪ੍ਰਭੁ ਹੋ ਕੇ ਤੁਹਾਡੇ ਪੈਰ ਧੋਤੇ ਤਾਂ ਚਾਹੀਦਾ ਹੈ ਜੋ ਤੁਸੀਂ ਭੀ ਇੱਕ ਦੂਏ ਦੇ ਪੈਰ ਧੋਵੋ ਇਸ ਲਈ ਜੋ ਮੈਂ ਤੁਹਾਨੂੰ ਇੱਕ ਨਮੂਨਾ ਦੇ ਛੱਡਿਆ ਹੈ ਤਾਂ ਜੋ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਤੁਸੀਂ ਭੀ ਤਿਵੇਂ ਹੀ ਕਰੋ
חקרו ਯੂਹੰਨਾ 13:14-15
3
ਯੂਹੰਨਾ 13:7
ਯਿਸੂ ਨੇ ਉਹ ਨੂੰ ਉੱਤਰ ਦਿੱਤਾ, ਜੋ ਮੈਂ ਕਰਦਾ ਹਾਂ ਸੋ ਤੂੰ ਹੁਣ ਨਹੀਂ ਜਾਣਦਾ ਪਰ ਇਹ ਦੇ ਪਿੱਛੋਂ ਸਮਝੇਂਗਾ
חקרו ਯੂਹੰਨਾ 13:7
4
ਯੂਹੰਨਾ 13:16
ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ ਭਈ ਨੌਕਰ ਆਪਣੇ ਮਾਲਕ ਤੋਂ ਵੱਡਾ ਨਹੀਂ, ਨਾ ਭੇਜਿਆ ਹੋਇਆ ਆਪਣੇ ਭੇਜਣ ਵਾਲੇ ਤੋਂ
חקרו ਯੂਹੰਨਾ 13:16
5
ਯੂਹੰਨਾ 13:17
ਜੇ ਤੁਸੀਂ ਏਹ ਗੱਲਾਂ ਜਾਣਦੇ ਹੋ ਤਾਂ ਧੰਨ ਹੋ ਜੇ ਇਨ੍ਹਾਂ ਨੂੰ ਕਰੋ ਭੀ
חקרו ਯੂਹੰਨਾ 13:17
6
ਯੂਹੰਨਾ 13:4-5
ਖਾਣੇ ਤੋਂ ਉੱਠਿਆ ਅਰ ਆਪਣੇ ਬਸਤ੍ਰ ਲਾਹ ਛੱਡੇ ਅਰ ਪਰਨਾ ਲੈ ਕੇ ਆਪਣਾ ਲੱਕ ਬੰਨ੍ਹਿਆ ਫੇਰ ਬਾਟੀ ਵਿੱਚ ਜਲ ਪਾ ਕੇ ਉਹ ਚੇਲਿਆਂ ਦੇ ਪੈਰ ਧੋਣ ਅਤੇ ਉਸ ਪਰਨੇ ਨਾਲ ਜਿਹੜਾ ਬੱਧਾ ਹੋਇਆ ਸੀ ਪੂੰਝਣ ਲੱਗਾ
חקרו ਯੂਹੰਨਾ 13:4-5
בית
כתבי הקודש
תכניות
קטעי וידאו