1
ਉਤਪਤ 15:6
ਪਵਿੱਤਰ ਬਾਈਬਲ
ਅਬਰਾਮ ਨੇ ਯਹੋਵਾਹ ਵਿੱਚ ਯਕੀਨ ਕੀਤਾ ਅਤੇ ਉਸ ਨੇ ਉਸ ਨੂੰ ਭਰੋਸਾ ਕਰਨ ਦੇ ਯੋਗ ਮੰਨਿਆ।
השווה
חקרו ਉਤਪਤ 15:6
2
ਉਤਪਤ 15:1
ਇਨ੍ਹਾਂ ਗੱਲਾਂ ਦੇ ਵਾਪਰਨ ਤੋਂ ਬਾਦ, ਅਬਰਾਮ ਨੂੰ ਯਹੋਵਾਹ ਦੇ ਸ਼ਬਦ ਦਾ ਦਰਸ਼ਨ ਹੋਇਆ। ਪਰਮੇਸ਼ੁਰ ਨੇ ਆਖਿਆ, “ਅਬਰਾਮ, ਡਰੀਂ ਨਾ। ਮੈਂ ਤੇਰੀ ਰੱਖਿਆ ਕਰਾਂਗਾ। ਅਤੇ ਮੈਂ ਤੈਨੂੰ ਬਹੁਤ ਵੱਡਾ ਇਨਾਮ ਦੇਵਾਂਗਾ।”
חקרו ਉਤਪਤ 15:1
3
ਉਤਪਤ 15:5
ਫ਼ੇਰ ਪਰਮੇਸ਼ੁਰ ਅਬਰਾਮ ਨੂੰ ਬਾਹਰ ਲੈ ਗਿਆ। ਪਰਮੇਸ਼ੁਰ ਨੇ ਆਖਿਆ, “ਅਕਾਸ਼ ਵੱਲ ਦੇਖ। ਬਹੁਤ ਸਾਰੇ ਤਾਰਿਆਂ ਵੱਲ ਦੇਖ। ਇਹ ਇੰਨੇ ਹਨ ਕਿ ਤੂੰ ਇਨ੍ਹਾਂ ਨੂੰ ਗਿਣ ਨਹੀਂ ਸੱਕਦਾ। ਭਵਿੱਖ ਵਿੱਚ ਤੇਰਾ ਪਰਿਵਾਰ ਵੀ ਇਸੇ ਤਰ੍ਹਾਂ ਹੋਵੇਗਾ।”
חקרו ਉਤਪਤ 15:5
4
ਉਤਪਤ 15:4
ਫ਼ੇਰ ਯਹੋਵਾਹ ਨੇ ਅਬਰਾਮ ਨਾਲ ਗੱਲ ਕੀਤੀ। ਪਰਮੇਸ਼ੁਰ ਨੇ ਆਖਿਆ। “ਉਹ ਗੁਲਾਮ ਤੇਰੀਆਂ ਚੀਜ਼ਾਂ ਦਾ ਵਾਰਿਸ ਨਹੀਂ ਹੋਵੇਗਾ। ਤੇਰੇ ਘਰ ਪੁੱਤਰ ਹੋਵੇਗਾ ਅਤੇ ਤੇਰਾ ਪੁੱਤਰ ਤੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”
חקרו ਉਤਪਤ 15:4
5
ਉਤਪਤ 15:13
ਫ਼ੇਰ ਯਹੋਵਾਹ ਨੇ ਅਬਰਾਮ ਨੂੰ ਆਖਿਆ, “ਤੈਨੂੰ ਇਹ ਗੱਲਾਂ ਜਾਣ ਲੈਣੀਆਂ ਚਾਹੀਦੀਆਂ ਹਨ: ਤੇਰੇ ਉੱਤਰਾਧਿਕਾਰੀ ਅਜਿਹੇ ਦੇਸ਼ ਵਿੱਚ ਰਹਿਣਗੇ ਜਿਹੜਾ ਉਨ੍ਹਾਂ ਦਾ ਆਪਣਾ ਨਹੀਂ ਹੋਵੇਗਾ। ਉਹ ਉੱਥੇ ਅਜਨਬੀ ਹੋਣਗੇ। ਅਤੇ ਉੱਥੋਂ ਦੇ ਲੋਕ ਉਨ੍ਹਾਂ ਨੂੰ ਗੁਲਾਮ ਬਣਾ ਲੈਣਗੇ ਅਤੇ ਉਨ੍ਹਾਂ ਨਾਲ 400 ਵਰ੍ਹਿਆਂ ਤੱਕ ਬੁਰਾ ਸਲੂਕ ਕਰਨਗੇ।
חקרו ਉਤਪਤ 15:13
6
ਉਤਪਤ 15:2
ਪਰ ਅਬਰਾਮ ਨੇ ਆਖਿਆ, “ਯਹੋਵਾਹ ਪਰਮੇਸ਼ੁਰ, ਇੱਥੇ ਕੋਈ ਵੀ ਅਜਿਹੀ ਸ਼ੈਅ ਨਹੀਂ ਜਿਹੜੀ ਤੂੰ ਮੈਨੂੰ ਦੇ ਸੱਕੇ ਅਤੇ ਜਿਹੜੀ ਮੈਨੂੰ ਖੁਸ਼ੀ ਦੇ ਸੱਕੇ। ਕਿਉਂਕਿ ਮੇਰਾ ਕੋਈ ਪੁੱਤਰ ਨਹੀਂ। ਇਸ ਲਈ ਮੇਰਾ ਦਮਿਸੱਕ ਵਾਲਾ ਗੁਲਾਮ, ਅਲੀਅਜ਼ਰ ਮੇਰੀ ਮੌਤ ਤੋਂ ਬਾਦ ਮੇਰੀਆਂ ਸਾਰੀਆਂ ਚੀਜ਼ਾਂ ਦਾ ਵਾਰਿਸ ਹੋਵੇਗਾ।”
חקרו ਉਤਪਤ 15:2
7
ਉਤਪਤ 15:18
ਇਸ ਲਈ ਉਸ ਦਿਨ, ਯਹੋਵਾਹ ਨੇ ਅਬਰਾਮ ਨਾਲ ਇਹ ਆਖਦਿਆਂ ਹੋਇਆਂ ਇਕਰਾਰ ਕੀਤਾ, “ਮੈਂ ਇਹ ਧਰਤੀ ਤੇਰੇ ਉੱਤਰਾਧਿਕਾਰੀਆਂ ਨੂੰ ਦੇਵਾਂਗਾ। ਉਨ੍ਹਾਂ ਦੀ ਧਰਤੀ ਮਿਸਰ ਵਿੱਚਲੀ ਨੀਲ ਨਦੀ ਤੋਂ ਫ਼ਰਾਤ ਨਦੀ ਤਾਈਂ ਫੈਲੇਗੀ।
חקרו ਉਤਪਤ 15:18
8
ਉਤਪਤ 15:16
ਚਾਰ ਪੀੜੀਆਂ ਬਾਦ ਤੇਰੇ ਲੋਕ ਇਸ ਧਰਤੀ ਉੱਤੇ ਫ਼ੇਰ ਆਉਣਗੇ। ਉਸ ਸਮੇਂ, ਤੇਰੇ ਲੋਕ ਅਮੋਰੀਆਂ ਨੂੰ ਹਰਾ ਦੇਣਗੇ। ਮੈਂ ਤੁਹਾਡੇ ਲੋਕਾਂ ਦੇ ਰਾਹੀਂ ਇੱਥੇ ਰਹਿਣ ਵਾਲੇ ਅਮੋਰੀਆਂ ਨੂੰ ਸਜ਼ਾ ਦੇਵਾਂਗਾ। ਇਹ ਗੱਲ ਭਵਿੱਖ ਵਿੱਚ ਹੋਵੇਗੀ, ਕਿਉਂਕਿ ਅਮੋਰੀ ਲੋਕ ਹਾਲੇ ਇਨੇ ਪਾਪੀ ਨਹੀਂ ਕਿ ਸਜ਼ਾ ਦੇ ਭਾਗੀ ਹੋਣ।”
חקרו ਉਤਪਤ 15:16
בית
כתבי הקודש
תוכניות
קטעי וידאו