ਅਚਾਨਕ ਅਕਾਸ਼ ਤੋਂ ਜ਼ੋਰਦਾਰ ਹਨੇਰੀ ਵਗਣ ਜਿਹੀ ਅਵਾਜ਼ ਹੋਈ ਅਤੇ ਇਸ ਨਾਲ ਉਹ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ। ਤਦ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਨ੍ਹਾਂ ਵਿੱਚੋਂ ਹਰੇਕ ਉੱਤੇ ਆ ਠਹਿਰੀਆਂ। ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸਮਰੱਥਾ ਦਿੱਤੀ, ਉਹ ਸਭ ਵੱਖ-ਵੱਖ ਭਾਸ਼ਾਵਾਂ ਬੋਲਣ ਲੱਗੇ।