1
ਉਤਪਤ 3:6
ਪਵਿੱਤਰ ਬਾਈਬਲ O.V. Bible (BSI)
ਜਾਂ ਤੀਵੀਂ ਨੇ ਵੇਖਿਆ ਕਿ ਉਹ ਬਿਰਛ ਖਾਣ ਲਈ ਚੰਗਾ ਹੈ ਅਤੇ ਅੱਖੀਆਂ ਨੂੰ ਭਾਉਂਦਾ ਹੈ ਅਤੇ ਉਹ ਬਿਰਛ ਬੁੱਧ ਦੇਣ ਲਈ ਲੋੜੀਂਦਾ ਹੈ ਤਾਂ ਉਸ ਨੇ ਉਹ ਦੇ ਫਲ ਤੋਂ ਲਿਆ ਤੇ ਆਪ ਖਾਧਾ ਨਾਲੇ ਆਪਣੇ ਪਤੀ ਨੂੰ ਵੀ ਦਿੱਤਾ ਅਤੇ ਉਸ ਨੇ ਖਾਧਾ
比較
ਉਤਪਤ 3:6で検索
2
ਉਤਪਤ 3:1
ਸੱਪ ਸਭ ਜੰਗਲੀਂ ਜਾਨਵਰਾਂ ਨਾਲੋਂ ਜਿਨ੍ਹਾਂ ਨੂੰ ਯਹੋਵਾਹ ਪਰਮੇਸ਼ੁਰ ਨੇ ਬਣਾਇਆ ਸੀ ਚਾਤਰ ਸੀ ਅਤੇ ਉਸ ਨੇ ਉਸ ਤੀਵੀਂ ਨੂੰ ਆਖਿਆ, ਭਲਾ, ਪਰਮੇਸ਼ੁਰ ਨੇ ਸੱਚ ਮੁੱਚ ਆਖਿਆ ਹੈ ਕਿ ਬਾਗ ਦੇ ਕਿਸੇ ਬਿਰਛ ਤੋਂ ਤੁਸੀਂ ਨਾ ਖਾਓ?
ਉਤਪਤ 3:1で検索
3
ਉਤਪਤ 3:15
ਅਤੇ ਤੇਰੇ ਤੇ ਤੀਵੀਂ ਵਿੱਚ ਅਤੇ ਤੇਰੀ ਸੰਤਾਨ ਤੇ ਤੀਵੀਂ ਦੀ ਸੰਤਾਨ ਵਿੱਚ ਮੈਂ ਵੈਰ ਪਾਵਾਂਗਾ। ਉਹ ਤੇਰੇ ਸਿਰ ਨੂੰ ਫੇਵੇਗਾ ਅਤੇ ਤੂੰ ਉਹ ਦੀ ਅੱਡੀ ਨੂੰ ਡੰਗ ਮਾਰੇਂਗਾ।।
ਉਤਪਤ 3:15で検索
4
ਉਤਪਤ 3:16
ਉਸ ਨੇ ਤੀਵੀਂ ਨੂੰ ਆਖਿਆ ਕਿ ਮੈਂ ਤੇਰੇ ਗਰਭ ਦੀ ਪੀੜ ਬਹੁਤ ਵਧਾਵਾਂਗਾ। ਪੀੜ ਨਾਲ ਤੂੰ ਬੱਚੇ ਜਣੇਗੀ ਅਤੇ ਤੇਰੇ ਪਤੀ ਵੱਲ ਤੇਰੀ ਚਾਹ ਹੋਵੇਗੀ ਅਤੇ ਉਹ ਤੇਰੇ ਉੱਤੇ ਹੁਕਮ ਚਲਾਵੇਗਾ।।
ਉਤਪਤ 3:16で検索
5
ਉਤਪਤ 3:19
ਤੂੰ ਆਪਣੇ ਮੂੰਹ ਦੇ ਮੁੜ੍ਹਕੇ ਨਾਲ ਰੋਟੀ ਖਾਵੇਂਗਾ ਜਦ ਤੀਕ ਤੂੰ ਮਿੱਟੀ ਵਿੱਚ ਫੇਰ ਨਾ ਮੁੜੇਂ ਕਿਉਂਜੋ ਤੂੰ ਉਸ ਤੋਂ ਕੱਢਿਆ ਗਿਆ ਸੀ। ਤੂੰ ਮਿੱਟੀ ਹੈਂ ਅਤੇ ਮਿੱਟੀ ਵਿੱਚ ਤੂੰ ਮੁੜ ਜਾਵੇਂਗਾ।
ਉਤਪਤ 3:19で検索
6
ਉਤਪਤ 3:17
ਫੇਰ ਉਸ ਨੇ ਆਦਮੀ ਨੂੰ ਆਖਿਆ ਕਿ ਏਸ ਲਈ ਕਿ ਤੂੰ ਆਪਣੀ ਤੀਵੀਂ ਦੀ ਗੱਲ ਸੁਣੀ ਅਤੇ ਉਸ ਬਿਰਛ ਤੋਂ ਖਾਧਾ ਜਿਸ ਦੇ ਵਿਖੇ ਮੈਂ ਤੈਨੂੰ ਹੁਕਮ ਦਿੱਤਾ ਸੀ ਭਈ ਉਸ ਤੋਂ ਨਾ ਖਾਈਂ ਸੋ ਜ਼ਮੀਨ ਤੇਰੇ ਕਾਰਨ ਸਰਾਪਤ ਹੋਈ। ਤੂੰ ਆਪਣੇ ਜੀਵਣ ਦੇ ਸਾਰੇ ਦਿਨ ਉਸ ਤੋਂ ਦੁੱਖ ਨਾਲ ਖਾਵੇਂਗਾ
ਉਤਪਤ 3:17で検索
7
ਉਤਪਤ 3:11
ਤਾਂ ਉਸ ਨੇ ਆਖਿਆ, ਕਿਨ ਤੈਨੂੰ ਦੱਸਿਆ ਭਈ ਤੂੰ ਨੰਗਾ ਹੈ? ਜਿਸ ਬਿਰਛ ਤੋਂ ਮੈਂ ਤੈਨੂੰ ਹੁਕਮ ਦਿੱਤਾ ਕਿ ਉਸ ਤੋਂ ਨਾ ਖਾਈਂ ਕੀ ਤੂੰ ਉਸ ਤੋਂ ਖਾਧਾ?
ਉਤਪਤ 3:11で検索
8
ਉਤਪਤ 3:24
ਸੋ ਉਸ ਨੇ ਆਦਮੀ ਨੂੰ ਕੱਢ ਦਿੱਤਾ ਅਤੇ ਉਸ ਨੇ ਅਦਨ ਦੇ ਬਾਗ ਦੇ ਚੜ੍ਹਦੇ ਪਾਸੇ ਦੂਤਾਂ ਨੂੰ ਅਤੇ ਚੌਪਾਸੇ ਘੁੰਮਣ ਵਾਲੇ ਖੰਡੇ ਦੀ ਲਸ਼ਕ ਨੂੰ ਰੱਖਿਆ ਤਾਂਜੋ ਉਹ ਜੀਵਣ ਦੇ ਬਿਰਛ ਦੇ ਰਾਹ ਦੀ ਰਾਖੀ ਕਰਨ।
ਉਤਪਤ 3:24で検索
9
ਉਤਪਤ 3:20
ਆਦਮੀ ਨੇ ਆਪਣੀ ਤੀਵੀਂ ਦਾ ਨਾਉਂ ਹੱਵਾਹ ਰੱਖਿਆ ਏਸ ਲਈ ਕਿ ਉਹ ਸਾਰੇ ਜੀਉਂਦਿਆਂ ਦੀ ਮਾਤਾ ਹੈ
ਉਤਪਤ 3:20で検索
ホーム
聖書
読書プラン
ビデオ