ਉਤਪਤ 5

5
ਆਦਮ ਦੀ ਕੁਲ ਪੱਤਰੀ
1ਏਹ ਆਦਮ ਦੀ ਕੁਲ ਪੱਤਰੀ ਦੀ ਪੋਥੀ ਹੈ ਜਿਸ ਦਿਨ ਪਰਮੇਸ਼ੁਰ ਨੇ ਆਦਮ ਨੂੰ ਉਤਪਤ ਕੀਤਾ। ਉਸਨੇ ਪਰਮੇਸ਼ੁਰ ਵਰਗਾ ਉਸ ਨੂੰ ਬਣਾਇਆ 2ਨਰ ਨਾਰੀ ਉਨ੍ਹਾਂ ਨੂੰ ਉਤਪਤ ਕੀਤਾ ਤੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਜਿਸ ਦਿਨ ਉਨ੍ਹਾਂ ਨੂੰ ਉਤਪਤ ਕੀਤਾ ਉਨ੍ਹਾਂ ਦਾ ਨਾਉਂ ਆਦਮ ਰੱਖਿਆ 3ਆਦਮ ਇੱਕ ਸੌ ਤੀਹਾਂ ਵਰਿਹਾਂ ਦਾ ਹੋਇਆ ਤਾਂ ਉਸਤੋਂ ਇੱਕ ਪੁੱਤ੍ਰ ਉਸ ਵਰਗਾ ਤੇ ਉਸਦੇ ਸਰੂਪ ਉੱਤੇ ਜੰਮਿਆਂ ਅਤੇ ਉਸ ਨੇ ਉਹ ਦਾ ਨਾਉਂ ਸੇਥ ਰੱਖਿਆ 4ਆਦਮ ਦੀ ਉਮਰ ਸੇਥ ਦੇ ਜੰਮਣ ਦੇ ਪਿੱਛੋਂ ਅੱਠ ਸੌ ਵਰਿਹਾਂ ਦੀ ਸੀ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 5ਆਦਮ ਦੇ ਜੀਵਣ ਦੀ ਸਾਰੀ ਉਮਰ ਨੌ ਸੌ ਤੀਹ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
6ਸੇਥ ਇੱਕ ਸੌ ਪੰਜਾਹਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਅਨੋਸ਼ ਜੰਮਿਆਂ 7ਅਤੇ ਅਨੋਸ਼ ਦੇ ਜੰਮਣ ਦੇ ਪਿੱਛੋਂ ਸੇਥ ਅੱਠ ਸੌ ਸੱਤ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 8ਸੇਥ ਦੀ ਸਾਰੀ ਉਮਰ ਨੌ ਸੌ ਬਾਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
9ਅਨੋਸ਼ ਨੱਵੇ ਵਰਿਹਾਂ ਦਾ ਸੀ ਤਾਂ ਉਸ ਤੋਂ ਕੇਨਾਨ ਜੰਮਿਆਂ 10ਅਤੇ ਕੇਨਾਨ ਦੇ ਜੰਮਣ ਦੇ ਪਿੱਛੋਂ ਅਨੋਸ਼ ਅੱਠ ਸੌ ਪੰਦਰਾਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 11ਅਨੋਸ਼ ਦੀ ਸਾਰੀ ਉਮਰ ਨੌ ਸੌ ਪੰਜ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ ।।
12ਕੇਨਾਨ ਸੱਤਰ ਵਰਿਹਾਂ ਦਾ ਸੀ ਤਾਂ ਉਸ ਤੋਂ ਮਹਲਲੇਲ ਜੰਮਿਆਂ 13ਅਤੇ ਮਹਲਲੇਲ ਦੇ ਜੰਮਣ ਦੇ ਪਿੱਛੋਂ ਕੇਨਾਨ ਅੱਠ ਸੌ ਚਾਲੀ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 14ਕੇਨਾਨ ਦੀ ਸਾਰੀ ਉਮਰ ਨੌ ਸੌ ਦਸਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
15ਮਹਲਲੇਲ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਯਰਦ ਜੰਮਿਆਂ 16ਅਤੇ ਯਰਦ ਦੇ ਜੰਮਣ ਦੇ ਪਿੱਛੋਂ ਮਹਲਲੇਲ ਅੱਠ ਸੌ ਤੀਹ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 17ਮਹਲਲੇਲ ਦੀ ਸਾਰੀ ਉਮਰ ਅੱਠ ਸੌ ਪਚਾਨਵੇਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
18ਯਰਦ ਇੱਕ ਸੌ ਬਾਹਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਹਨੋਕ ਜੰਮਿਆਂ 19ਅਤੇ ਹਨੋਕ ਦੇ ਜੰਮਣ ਦੇ ਪਿੱਛੋਂ ਯਰਦ ਅੱਠ ਸੌ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 20ਯਰਦ ਦੀ ਸਾਰੀ ਉਮਰ ਨੌ ਸੌ ਬਾਹਟਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
21ਹਨੋਕ ਪਹਿੰਟਾਂ ਵਰਿਹਾਂ ਦਾ ਸੀ ਤਾਂ ਉਸ ਤੋਂ ਮਥੂਸਲਹ ਜੰਮਿਆਂ 22ਅਤੇ ਮਥੂਸਲਹ ਦੇ ਜੰਮਣ ਦੇ ਪਿੱਛੋਂ ਹਨੋਕ ਤਿੰਨ ਸੌ ਵਰਿਹਾਂ ਤੀਕ ਪਰਮੇਸ਼ੁਰ ਦੇ ਸੰਗ ਚਲਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 23ਹਨੋਕ ਦੀ ਸਾਰੀ ਉਮਰ ਤਿੰਨ ਸੌ ਪਹਿੰਟਾ ਵਰਿਹਾਂ ਦੀ ਸੀ 24ਹਨੋਕ ਪਰਮੇਸ਼ੁਰ ਦੇ ਸੰਗ ਚਲਦਾ ਚਲਦਾ ਅਲੋਪ ਹੋ ਗਿਆ ਕਿਉਂਜੋ ਪਰਮੇਸ਼ੁਰ ਨੇ ਉਸ ਨੂੰ ਲੈ ਲਿਆ।।
25ਮਥੂਸਲਹ ਇੱਕ ਸੌ ਸਤਾਸੀਆਂ ਵਰਿਹਾਂ ਦਾ ਸੀ ਤਾਂ ਉਸ ਤੋਂ ਲਾਮਕ ਜੰਮਿਆਂ 26ਅਤੇ ਲਾਮਕ ਦੇ ਜੰਮਣ ਦੇ ਪਿੱਛੋਂ ਮਥੂਸਲਹ ਸੱਤ ਸੌ ਬਿਆਸੀ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 27ਮਥੂਸਲਹ ਦੀ ਸਾਰੀ ਉਮਰ ਨੌ ਸੌ ਉਨਹੱਤਰਾ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
28ਲਾਮਕ ਇੱਕ ਸੌ ਬਿਆਸੀ ਵਰਿਹਾਂ ਦਾ ਸੀ ਤਾਂ ਉਸ ਤੋਂ ਇੱਕ ਪੁੱਤ੍ਰ ਜੰਮਿਆਂ 29ਅਤੇ ਇਹ ਕਹਿ ਕੇ ਉਸ ਦਾ ਨਾਉਂ ਨੂਹ ਰੱਖਿਆ ਕਿ ਇਹ ਸਾਨੂੰ ਸਾਡੀ ਮਿਹਨਤ ਤੋਂ ਅਰ ਸਾਡੇ ਹੱਥਾਂ ਦੀ ਸਖ਼ਤ ਕਮਾਈ ਤੋਂ ਜਿਹੜੀ ਜ਼ਮੀਨ ਦੇ ਕਾਰਨ ਸਾਡੇ ਉੱਤੇ ਆਈ ਹੋਈ ਹੈ ਜਿਸ ਉੱਤੇ ਯਹੋਵਾਹ ਦਾ ਸਰਾਪ ਪਿਆ ਹੋਇਆ ਹੈ ਸ਼ਾਤ ਦੇਵੇਗਾ 30ਨੂਹ ਦੇ ਜੰਮਣ ਦੇ ਪਿੱਛੋਂ ਲਾਮਕ ਪੰਜ ਸੌ ਪਚਾਨਵੇਂ ਵਰਿਹਾਂ ਤੀਕ ਜੀਉਂਦਾ ਰਿਹਾ ਅਤੇ ਉਸ ਤੋਂ ਪੁੱਤ੍ਰ ਧੀਆਂ ਜੰਮੇ 31ਲਾਮਕ ਦੀ ਸਾਰੀ ਉਮਰ ਸਤ ਸੌ ਸਤੱਤਰਾਂ ਵਰਿਹਾਂ ਦੀ ਸੀ ਤਾਂ ਉਹ ਮਰ ਗਿਆ।।
32ਨੂਹ ਪੰਜ ਸੌ ਵਰਿਹਾਂ ਦਾ ਸੀ ਤਾਂ ਨੂਹ ਤੋਂ ਸ਼ੇਮ, ਹਾਮ ਤੇ ਯਾਫਤ ਜੰਮੇ ।।

ハイライト

シェア

コピー

None

すべてのデバイスで、ハイライト箇所を保存したいですか? サインアップまたはサインインしてください。