ਉਤਪਤ 6

6
ਜਲ ਪਰਲੋ ਦੀ ਤਿਆਰੀ
1ਤਾਂ ਇਉਂ ਹੋਇਆ ਜਦ ਆਦਮੀ ਜਮੀਨ ਉੱਤੇ ਵਧਣ ਲੱਗ ਪਏ ਅਰ ਉਨ੍ਹਾਂ ਤੋਂ ਧੀਆਂ ਜੰਮੀਆਂ 2ਤਾਂ ਪਰਮੇਸ਼ੁਰ ਦੇ ਪੁੱਤ੍ਰਾਂ ਨੇ ਆਦਮੀ ਦੀਆਂ ਧੀਆਂ ਨੂੰ ਵੇਖਿਆ ਭਈ ਓਹ ਸੋਹਣੀਆਂ ਹਨ ਤਦ ਉਨ੍ਹਾਂ ਨੇ ਆਪਣੇ ਲਈ ਸਾਰੀਆਂ ਚੁਣੀਆਂ ਹੋਈਆਂ ਵਿੱਚੋਂ ਤੀਵੀਂਆਂ ਕੀਤੀਆਂ 3ਅਤੇ ਯਹੋਵਾਹ ਨੇ ਆਖਿਆ ਕਿ ਮੇਰਾ ਆਤਮਾ ਆਦਮੀ ਦੇ ਵਿਰੁੱਧ ਸਦਾ ਤੀਕਰ ਜੋਰ ਨਹੀਂ ਮਾਰੇਗਾ ਕਿਉਂਕਿ ਉਹ ਸਰੀਰ ਹੀ ਹੈ ਸੋ ਉਹ ਦੇ ਦਿਨ ਇੱਕ ਸੌ ਵੀਹ ਵਰਿਹਾਂ ਦੇ ਹੋਣਗੇ 4ਉਨ੍ਹੀਂ ਦਿਨੀਂ ਧਰਤੀ ਉੱਤੇ ਦੈਂਤ ਸਨ ਅਤੇ ਉਹ ਦੇ ਮਗਰੋਂ ਵੀ ਜਦ ਪਰਮੇਸ਼ੁਰ ਦੇ ਪੁੱਤ੍ਰ ਆਦਮੀ ਦੀਆਂ ਧੀਆਂ ਕੋਲ ਆਏ ਅਰ ਉਨ੍ਹਾਂ ਨੇ ਉਨ੍ਹਾਂ ਲਈ ਪੁੱਤ੍ਰ ਜਣੇ ਤਾਂ ਏਹ ਸੂਰਬੀਰ ਹੋਏ ਜਿਹੜੇ ਮੁੱਢੋਂ ਨਾਮੀ ਸਨ ।।
5ਫਿਰ ਯਹੋਵਾਹ ਨੇ ਵੇਖਿਆ ਕਿ ਆਦਮੀ ਦੀ ਬੁਰਿਆਈ ਧਰਤੀ ਉੱਤੇ ਵਧ ਗਈ ਅਰ ਉਸ ਦੇ ਮਨ ਦੇ ਵਿਚਾਰਾਂ ਦੀ ਹਰ ਇੱਕ ਭਾਵਨਾ ਸਾਰਾ ਦਿਨ ਬੁਰੀ ਹੀ ਰਹਿੰਦੀ ਹੈ 6ਤਾਂ ਯਹੋਵਾਹ ਨੂੰ ਆਦਮੀ ਦੇ ਧਰਤੀ ਉੱਤੇ ਬਣਾਉਣ ਤੋਂ ਰੰਜ ਹੋਇਆ ਅਤੇ ਉਹ ਮਨ ਵਿੱਚ ਦੁਖੀ ਹੋਇਆ 7ਤਦ ਯਹੋਵਾਹ ਨੇ ਆਖਿਆ, ਮੈਂ ਆਦਮੀ ਨੂੰ ਜਿਹ ਨੂੰ ਮੈਂ ਉਤਪਤ ਕੀਤਾ ਹਾਂ, ਆਦਮੀ ਨੂੰ, ਡੰਗਰ ਨੂੰ, ਘਿੱਸਰਨ ਵਾਲੇ ਨੂੰ ਅਰ ਅਕਾਸ਼ ਦੇ ਪੰਛੀ ਨੂੰ ਵੀ ਜ਼ਮੀਨ ਦੇ ਉੱਤੋਂ ਮਿਟਾ ਦਿਆਂਗਾਂ ਕਿਉਂਜੋ ਮੈਨੂੰ ਉਨ੍ਹਾਂ ਦੇ ਬਣਾਉਣ ਤੋਂ ਰੰਜ ਹੋਇਆ ਹੈ 8ਪਰ ਨੂਹ ਉੱਤੇ ਯਹੋਵਾਹ ਦੀ ਕਿਰਪਾ ਦੀ ਨਿਗਾਹ ਹੋਈ ।।
9ਏਹ ਨੂਹ ਦੀ ਕੁਲ ਪੱਤਰੀ ਹੈ । ਨੂਹ ਇੱਕ ਧਰਮੀ ਮਨੁੱਖ ਸੀ ਅਤੇ ਆਪਣੀ ਪੀੜ੍ਹੀ ਵਿੱਚ ਸੰਪੂਰਨ ਸੀ ਅਤੇ ਨੂਹ ਪਰਮੇਸ਼ੁਰ ਦੇ ਨਾਲ ਨਾਲ ਚੱਲਦਾ ਸੀ 10ਨੂਹ ਦੇ ਤਿੰਨ ਪੁੱਤ੍ਰ ਸਨ ਅਰਥਾਤ ਸ਼ੇਮ ਅਰ ਹਾਮ ਅਰ ਯਾਫਥ 11ਧਰਤੀ ਪਰਮੇਸ਼ੁਰ ਦੇ ਅੱਗੇ ਬਿਗੜੀ ਹੋਈ ਸੀ ਅਰ ਧਰਤੀ ਜ਼ੁਲਮ ਨਾਲ ਭਰੀ ਹੋਈ ਸੀ 12ਤਾਂ ਪਰਮੇਸ਼ੁਰ ਨੇ ਧਰਤੀ ਨੂੰ ਡਿੱਠਾ ਅਤੇ ਵੇਖੋ ਉਹ ਬਿਗੜੀ ਹੋਈ ਸੀ ਕਿਉਂਜੋ ਸਾਰੇ ਸਰੀਰਾਂ ਨੇ ਆਪਣੇ ਮਾਰਗ ਨੂੰ ਧਰਤੀ ਉੱਤੇ ਬਿਗਾੜ ਲਿਆ ਸੀ ।।
13ਸੋ ਪਰਮੇਸ਼ੁਰ ਨੇ ਨੂਹ ਨੂੰ ਆਖਿਆ ਕਿ ਸਰਬੱਤ ਸਰੀਰਾਂ ਦਾ ਅੰਤਕਾਲ ਮੇਰੇ ਸਾਹਮਣੇ ਏਸ ਲਈ ਆ ਗਿਆ ਹੈ ਕਿ ਧਰਤੀ ਉਨ੍ਹਾਂ ਦੇ ਕਾਰਨ ਜ਼ੁਲਮ ਨਾਲ ਭਰ ਗਈ ਹੈ। ਵੇਖ ਮੈਂ ਉਨ੍ਹਾਂ ਨੂੰ ਧਰਤੀ ਦੇ ਸੰਗ ਨਾਸ ਕਰਾਂਗਾਂ 14ਤੂੰ ਆਪਣੇ ਲਈ ਇੱਕ ਕਿਸ਼ਤੀ ਗੋਫਰ#6:14 ਗੂੰਦ ਵਾਲੀ ਲਕੜੀ। ਦੀ ਲੱਕੜੀ ਤੋਂ ਬਣਾ । ਤੂੰ ਕਿਸ਼ਤੀ ਵਿੱਚ ਕੋਠੜੀਆਂ ਬਣਾਈਂ ਅਰ ਤੂੰ ਉਹ ਨੂੰ ਅੰਦਰੋਂ ਬਾਹਰੋਂ ਰਾਲ ਨਾਲ ਲਿੱਪੀਂ 15ਉਹ ਨੂੰ ਏਸੇ ਤਰ੍ਹਾਂ ਬਣਾਈਂ, ਭਈ ਕਿਸ਼ਤੀ ਦੀ ਲੰਬਾਈ ਤਿੰਨ ਸੌ ਹੱਥ ਅਰ ਉਹ ਦੀ ਚੌੜਾਈ ਪੰਜਾਹ ਹੱਥ ਅਰ ਉਹ ਦੀ ਉਚਾਈ ਤੀਹ ਹੱਥ ਹੋਵੇ 16ਤੂੰ ਇੱਕ ਮੋਘ#6:16 ਅਥਵਾ ਛੱਤ ਕਿਸ਼ਤੀ ਲਈ ਬਣਾਈ ਅਰ ਇੱਕ ਹੱਥ ਉਪਰੋਂ ਉਹ ਨੂੰ ਸੰਪੂਰਨ ਕਰੀਂ ਅਤੇ ਕਿਸ਼ਤੀ ਦੇ ਬੂਹੇ ਨੂੰ ਉਹ ਦੇ ਇੱਕ ਪਾਸੇ ਵਿੱਚ ਰੱਖੀ ਅਤੇ ਇੱਕ ਮਜਲੀ ਅਰ ਦੁਹਾਸਮੀਂ ਸਗੋਂ ਤਿਹਾਸਮੀਂ ਬਣਾਈ 17ਵੇਖ ਮੈਂ, ਹਾਂ, ਮੈਂ ਹੀ ਪਾਣੀ ਦੀ ਪਰਲੋ ਧਰਤੀ ਉੱਤੇ ਲਿਆ ਰਿਹਾ ਹਾਂ ਤਾਂਜੋ ਸਾਰੇ ਸਰੀਰਾਂ ਨੂੰ ਜਿਨ੍ਹਾਂ ਦੇ ਵਿੱਚ ਜੀਵਣ ਦਾ ਸਾਹ ਹੈ ਅਕਾਸ਼ ਦੇ ਹੇਠੋਂ ਨਾਸ ਕਰਾਂ। ਸਭ ਕੁਝ ਜਿਹੜਾ ਧਰਤੀ ਉੱਤੇ ਹੈ ਪ੍ਰਾਣ ਛੱਡ ਦੇਵੇਗਾ 18ਪਰ ਮੈਂ ਆਪਣਾ ਨੇਮ ਤੇਰੇ ਨਾਲ ਬਨ੍ਹ੍ਹ੍ਹਾਂਗਾਂ। ਤੂੰ ਕਿਸ਼ਤੀ ਵਿੱਚ ਜਾਈਂ ਤੂੰ ਅਰ ਤੇਰੇ ਪੁੱਤ੍ਰ ਅਰ ਤੇਰੀ ਤੀਵੀਂ ਅਰ ਤੇਰੀਆਂ ਨੂਹਾਂ ਤੇਰੇ ਨਾਲ 19ਅਤੇ ਸਭ ਜਾਨਦਾਰ ਸਰੀਰਾਂ ਵਿੱਚੋਂ ਜੋੜਾ ਜੋੜਾ ਕਿਸ਼ਤੀ ਵਿੱਚ ਵਾੜ ਲਈਂ ਤਾਂਜੋ ਤੂੰ ਉਨ੍ਹਾਂ ਨੂੰ ਆਪਣੇ ਨਾਲ ਜੀਉਂਦਾ ਰੱਖ ਸਕੇ। ਓਹ ਨਰ ਨਾਰੀ ਹੋਣਗੇ 20ਪੰਛੀਆਂ ਵਿੱਚੋਂ ਉਨ੍ਹਾਂ ਦੀ ਜਿਨਸ ਦੇ ਅਨੁਸਾਰ ਡੰਗਰ ਤੋਂ ਉਨ੍ਹਾਂ ਦੀ ਜਿਨਸ, ਦੇ ਅਨੁਸਾਰ ਅਰ ਜ਼ਮੀਨ ਦੇ ਸਾਰੇ ਘਿੱਸਰਨ ਵਾਲਿਆਂ ਵਿੱਚੋਂ ਉਨ੍ਹਾਂ ਦੀ ਜਿਨਸ ਅਨੁਸਾਰ ਸਭਨਾਂ ਵਿੱਚੋਂ ਜੋੜਾ ਜੋੜਾ ਤੇਰੇ ਨਾਲ ਆਉਣਗੇ ਤਾਂਜੋ ਓਹ ਜੀਉਂਦੇ ਰਹਿਣ 21ਅਤੇ ਤੂੰ ਆਪਣੇ ਲਈ ਹਰ ਪ੍ਰਕਾਰ ਦੇ ਖਾਜੇ ਵਿੱਚੋਂ ਜੋ ਖਾਈਦਾ ਹੈ ਕੁਝ ਲੈ ਲੈ ਅਤੇ ਉਹ ਨੂੰ ਆਪਣੇ ਕੋਲ ਇਕੱਠਾ ਕਰ। ਉਹ ਤੇਰੇ ਲਈ ਅਰ ਉਨ੍ਹਾਂ ਦੇ ਲ਼ਈ ਖਾਜਾ ਹੋਵੇਗਾ 22ਉਪਰੰਤ ਨੂਹ ਨੇ ਇਹ ਕੀਤਾ। ਜਿਵੇਂ ਪਰਮੇਸ਼ੁਰ ਨੇ ਉਹ ਨੂੰ ਆਗਿਆ ਦਿੱਤੀ ਤੀਵੇਂ ਉਸ ਨੇ ਕੀਤਾ।।

ハイライト

シェア

コピー

None

すべてのデバイスで、ハイライト箇所を保存したいですか? サインアップまたはサインインしてください。