ਯੂਹੰਨਾ ਦੀ ਇੰਜੀਲ 13

13
ਯਿਸੂ ਆਪਣੇ ਚੇਲਿਆਂ ਦੇ ਪੈਰ ਧੋਂਦਾ ਹੈ
1ਇਹ ਸਮਾਂ ਤਕਰੀਬਨ ਯਹੂਦੀਆਂ ਦੇ ਪਸਾਹ ਦੇ ਤਿਉਹਾਰ ਲਈ ਸੀ ਅਤੇ ਯਿਸੂ ਜਾਣਦਾ ਸੀ ਕਿ ਇਹ ਉਸਦਾ ਜਗਤ ਨੂੰ ਛੱਡਣ ਦਾ ਅਤੇ ਆਪਣੇ ਪਿਤਾ ਕੋਲ ਜਾਣ ਦਾ ਸਮਾਂ ਸੀ। ਜਿਹੜੇ ਲੋਕ ਇਸ ਜਗਤ ਵਿੱਚ ਉਸ ਦੇ ਨੇੜੇ ਸਨ ਯਿਸੂ ਨੇ ਹਮੇਸ਼ਾ ਉਨ੍ਹਾਂ ਨੂੰ ਪਿਆਰ ਕੀਤਾ ਸੀ ਅਤੇ ਉਸ ਨੇ ਅਜਿਹੇ ਲੋਕਾਂ ਨੂੰ ਅੰਤ ਤੀਕ ਪਿਆਰ ਕੀਤਾ।
2ਯਿਸੂ ਅਤੇ ਉਸ ਦੇ ਚੇਲੇ ਰਾਤ ਦਾ ਭੋਜਨ ਕਰ ਰਹੇ ਸਨ। ਸ਼ੈਤਾਨ ਪਹਿਲਾਂ ਹੀ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਯਿਸੂ ਨੂੰ ਧੋਖਾ ਦੇਣ ਲਈ ਪ੍ਰੇਰਿਤ ਕਰ ਚੁੱਕਿਆ ਸੀ। 3ਯਿਸੂ ਜਾਣਦਾ ਸੀ ਕਿ ਪਿਤਾ ਨੇ ਉਸ ਨੂੰ ਸਭ ਕਾਸੇ ਉੱਤੇ ਅਧਿਕਾਰ ਦਿੱਤਾ ਹੋਇਆ ਸੀ। ਉਹ ਇਹ ਵੀ ਜਾਣਦਾ ਸੀ ਕਿ ਉਹ ਪਰਮੇਸ਼ੁਰ ਤੋਂ ਆਇਆ ਸੀ ਅਤੇ ਉਹ ਉਸ ਕੋਲ ਹੀ ਵਾਪਸ ਜਾਣ ਵਾਲਾ ਹੈ। 4ਜਦੋਂ ਉਹ ਭੋਜਨ ਕਰ ਰਹੇ ਸਨ ਯਿਸੂ ਉੱਠ ਖਲੋਇਆ ਅਤੇ ਆਪਣਾ ਚੋਗਾ ਥੱਲੇ ਲੰਮਾ ਪਾ ਦਿੱਤਾ ਅਤੇ ਤੌਲੀਆ ਲਿਆ ਜਿਸ ਨੂੰ ਕਿ ਉਸ ਨੇ ਆਪਣੇ ਲੱਕ ਦੁਆਲੇ ਲਪੇਟ ਲਿਆ। 5ਫ਼ਿਰ ਉਸ ਨੇ ਇੱਕ ਭਾਂਡੇ ਵਿੱਚ ਪਾਣੀ ਲਿਆ ਅਤੇ ਆਪਣੇ ਚੇਲਿਆਂ ਦੇ ਪੈਰ ਧੋਣੇ ਸ਼ੁਰੂ ਕਰ ਦਿੱਤੇ। ਉਸ ਦੇ ਲੱਕ ਨਾਲ ਇੱਕ ਤੌਲੀਆ ਸੀ ਜਿਸ ਨਾਲ ਉਸ ਨੇ ਉਨ੍ਹਾਂ ਦੇ ਪੈਰ ਪੂੰਝੇ।
6ਜਦੋਂ ਯਿਸੂ ਸ਼ਮਊਨ ਪਤਰਸ ਕੋਲ ਆਇਆ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ, ਕੀ ਤੁਸੀਂ ਮੇਰੇ ਪੈਰ ਧੋਵੋਂਗੇ।”
7ਯਿਸੂ ਨੇ ਆਖਿਆ, “ਤੂੰ ਹੁਣੇ ਨਹੀਂ ਸਮਝੇਂਗਾ ਕਿ ਮੈਂ ਕੀ ਕਰ ਰਿਹਾ ਹਾਂ, ਸਗੋਂ ਤੂੰ ਬਾਦ ਵਿੱਚ ਸਮਝੇਂਗਾ।”
8ਪਤਰਸ ਨੇ ਕਿਹਾ, “ਤੂੰ ਕਦੇ ਵੀ ਮੇਰੇ ਪੈਰ ਨਹੀਂ ਧੋਵੇਂਗਾ।”
ਯਿਸੂ ਨੇ ਆਖਿਆ, “ਜੇਕਰ ਮੈਂ ਤੇਰੇ ਪੈਰ ਨਾ ਧੋਵਾਂ ਫ਼ਿਰ ਤੂੰ ਮੇਰੇ ਲੋਕਾਂ ਵਿੱਚੋਂ ਇੱਕ ਨਹੀਂ ਹੋਵੇਂਗਾ।”
9ਸ਼ਮਊਨ ਪਤਰਸ ਨੇ ਉੱਤਰ ਦਿੱਤਾ, “ਪ੍ਰਭੂ, ਫ਼ੇਰ ਸਿਰਫ਼ ਮੇਰੇ ਪੈਰ ਹੀ ਨਹੀਂ ਸਗੋਂ ਹੱਥ ਅਤੇ ਸਿਰ ਵੀ ਧੋ ਦੇਵੋ।”
10ਯਿਸੂ ਨੇ ਆਖਿਆ, “ਉਹ ਵਿਅਕਤੀ ਜਿਸਨੇ ਆਪਣਾ ਸਾਰਾ ਸਰੀਰ ਧੋਤਾ ਹੈ ਸਾਫ਼ ਹੈ ਅਤੇ ਸਿਰਫ਼ ਉਸ ਦੇ ਪੈਰ ਧੋਤੇ ਜਾਣੇ ਚਾਹੀਦੇ ਹਨ। ਤੁਸੀਂ ਸਾਫ਼ ਹੋ, ਪਰ ਤੁਹਾਡੇ ਵਿੱਚੋਂ ਸਾਰੇ ਸਾਫ਼ ਨਹੀਂ ਹਨ।” 11ਯਿਸੂ ਜਾਣਦਾ ਸੀ ਕਿ ਉਸ ਦੇ ਵਿਰੁੱਧ ਕੌਣ ਹੋਵੇਗਾ ਇਸ ਲਈ ਉਸ ਨੇ ਆਖ਼ਿਆ: “ਤੁਹਾਡੇ ਵਿੱਚੋਂ ਹਰ ਕੋਈ ਸਾਫ਼ ਨਹੀਂ ਹੈ।”
12ਜਦੋਂ ਯਿਸੂ ਉਨ੍ਹਾਂ ਦੇ ਪੈਰ ਧੋ ਹਟਿਆ ਤਾਂ ਉਹ ਫ਼ਿਰ ਆਪਣਾ ਚੋਗਾ ਪਾਕੇ ਮੇਜ਼ ਉੱਤੇ ਆਣ ਬੈਠਾ ਅਤੇ ਪੁੱਛਣ ਲੱਗਾ, “ਕੀ ਤੁਸੀਂ ਸਮਝਦੇ ਹੋ ਕਿ ਮੈਂ ਤੁਹਾਡੇ ਲਈ ਕੀ ਕੀਤਾ ਹੈ? 13ਤੁਸੀਂ ਮੈਨੂੰ ‘ਗੁਰੂ’ ਅਤੇ ‘ਪ੍ਰਭੂ’ ਸੱਦਦੇ ਹੋ ਅਤੇ ਇਹ ਸਹੀ ਹੈ, ਕਿਉਂਕਿ ਮੈਂ ਉਹੀ ਹਾਂ। 14ਮੈਂ ਤੁਹਾਡਾ ਪ੍ਰਭੂ ਵੀ ਹਾ ਅਤੇ ਗੁਰੂ ਵੀ। ਪਰ ਮੈਂ ਤੁਹਾਡੇ ਪੈਰ ਇੱਕ ਸੇਵਕ ਵਾਂਗ ਹੋਤੇ ਹਨ, ਇਸ ਲਈ ਤੁਹਾਨੂੰ ਵੀ ਇੱਕ ਦੂਜੇ ਦੇ ਪੈਰ ਧੋਣੇ ਚਾਹੀਦੇ ਹਨ। 15ਮੈਂ ਇਹ ਤੁਹਾਡੇ ਲਈ ਇੱਕ ਮਿਸਾਲ ਦੇਣ ਵਾਸਤੇ ਕੀਤਾ ਹੈ, ਤਾਂ ਜੋ ਤੁਸੀਂ ਵੀ ਉਵੇਂ ਕਰ ਸੱਕੋਂ ਜਿਵੇਂ ਮੈਂ ਤੁਹਾਡੇ ਨਾਲ ਕੀਤਾ ਹੈ। 16ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇੱਕ ਸੇਵਕ ਆਪਣੇ ਸੁਆਮੀ ਤੋਂ ਵੱਡਾ ਨਹੀਂ ਹੁੰਦਾ। ਅਤੇ ਉਹ ਜੋ ਕੰਮ ਕਰਨ ਲਈ ਭੇਜੇ ਗਏ ਹਨ ਉਹ ਆਪਣੇ ਭੇਜਣ ਵਾਲੇ ਤੋਂ ਵੱਡੇ ਨਹੀਂ ਹਨ। 17ਜੇਕਰ ਤੁਸੀਂ ਇਹ ਗੱਲਾਂ ਜਾਣਦੇ ਹੋ, ਤਾਂ ਜਦੋਂ ਤੁਸੀਂ ਇਹ ਕਰੋਂਗੇ ਤਾਂ ਖੁਸ਼ ਹੋਵੋਂਗੇ।
18“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’ 19ਮੈਂ ਇਹ ਸਭ ਕੁਝ ਵਾਪਰਨ ਤੋਂ ਪਹਿਲਾਂ ਹੀ ਤੁਹਾਨੂੰ ਹੁਣ ਦੱਸ ਰਿਹਾ ਹਾਂ। ਜਦੋਂ ਉਹ ਵਾਪਰੇਗਾ, ਤੁਸੀਂ ਨਿਹਚਾ ਕਰੋਂਗੇ ਕਿ ਮੈਂ ਹਾਂ। 20ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਮੇਰੇ ਭੇਜੇ ਹੋਏ ਵਿਅਕਤੀ ਨੂੰ ਕਬੂਲਦਾ ਹੈ ਸੋ ਮੈਨੂੰ ਕਬੂਲਦਾ ਹੈ ਅਤੇ ਉਹ ਜੋ ਮੈਨੂੰ ਕਬੂਲਦਾ ਹੈ ਸੋ ਮੇਰੇ ਭੇਜਣ ਵਾਲੇ ਨੂੰ ਕਬੂਲਦਾ ਹੈ।”
ਯਿਸੂ ਦਾ ਆਪਣੇ ਵਿਰੋਧੀ ਬਾਰੇ ਦੱਸਣਾ
(ਮੱਤੀ 26:20-25; ਮਰਕੁਸ 14:17-21; ਲੂਕਾ 22:21-23)
21ਯਿਸੂ ਇਹ ਗੱਲਾਂ ਆਖਦੇ ਹੋਏ ਬੜਾ ਦੁੱਖੀ ਹੋਇਆ ਅਤੇ ਉਸ ਨੇ ਸਾਫ ਤੌਰ ਤੇ ਆਖਿਆ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ। ਤੁਹਾਡੇ ਵਿੱਚੋਂ ਇੱਕ ਮੈਨੂੰ ਧੋਖਾ ਦੇਵੇਗਾ।”
22ਯਿਸੂ ਦੇ ਚੇਲੇ ਉਲਝਨ ਵਿੱਚ ਪੈ ਗਏ ਅਤੇ ਉਨ੍ਹਾਂ ਨੇ ਇੱਕ ਦੂਜੇ ਵੱਲ ਵੇਖਿਆ। ਉਨ੍ਹਾਂ ਨੂੰ ਇਹ ਨਾ ਸਮਝ ਆਇਆ ਕਿ ਯਿਸੂ ਕਿਸ ਮਨੁੱਖ ਦੇ ਬਾਰੇ ਗੱਲ ਕਰ ਰਿਹਾ ਸੀ। 23ਉਨ੍ਹਾਂ ਵਿੱਚੋਂ ਇੱਕ ਚੇਲਾ ਯਿਸੂ ਦੇ ਬਿਲਕੁਲ ਕੋਲ ਖੜ੍ਹਾ ਸੀ, ਜਿਸ ਨੂੰ ਯਿਸੂ ਪਿਆਰ ਕਰਦਾ ਸੀ ਉਹ ਯਿਸੂ ਦੀ ਛਾਤੀ ਦੇ ਸਹਾਰੇ ਨਾਲ ਬੈਠਾ ਸੀ। 24ਇਸ ਲਈ ਸ਼ਮਊਨ ਪਤਰਸ, ਯਿਸੂ ਨੂੰ ਇਹ ਪੁੱਛਣ ਲਈ ਇਸ਼ਾਰਾ ਕਰ ਰਿਹਾ ਸੀ ਕਿ ਉਹ ਕਿਸ ਬਾਰੇ ਬੋਲ ਰਿਹਾ ਸੀ।
25ਉਹ ਚੇਲਾ ਯਿਸੂ ਦੇ ਹੋਰ ਕਰੀਬ ਹੋਇਆ ਅਤੇ ਉਸ ਨੂੰ ਆਖਣ ਲੱਗਾ, “ਹੇ ਪ੍ਰਭੂ, ਕੌਣ ਹੈ ਜੋ ਤੈਨੂੰ ਤੇਰੇ ਦੁਸ਼ਮਣਾ ਹੱਥੀਂ ਫ਼ੜਵਾਏਗਾ।”
26ਯਿਸੂ ਨੇ ਆਖਿਆ, “ਜਿਸ ਲਈ ਮੈਂ ਰੋਟੀ ਕਟੋਰੇ ਵਿੱਚ ਡਬੋਵਾਂਗਾ ਅਤੇ ਉਸ ਨੂੰ ਦੇਵਾਂਗਾ ਉਹੀ ਇੱਕ ਹੈ ਜੋ ਮੈਨੂੰ ਮੇਰੇ ਦੁਸ਼ਮਨਾਂ ਹੱਥੀ ਫ਼ੜਵਾਏਗਾ।” ਸੋ ਯਿਸੂ ਨੇ ਰੋਟੀ ਲਈ ਇਸ ਨੂੰ ਕਟੋਰੇ ਵਿੱਚ ਡਬੋਇਆ ਅਤੇ ਸ਼ਮਊਨ ਦੇ ਪੁੱਤਰ ਯਹੂਦਾ ਇਸੱਕਰਿਯੋਤੀ ਨੂੰ ਦਿੱਤੀ। 27ਜਿਵੇਂ ਹੀ ਯਹੂਦਾ ਨੇ ਰੋਟੀ ਲਈ ਸ਼ੈਤਾਨ ਉਸ ਵਿੱਚ ਪ੍ਰਵੇਸ਼ ਕਰ ਗਿਆ। ਯਿਸੂ ਨੇ ਯਹੂਦਾ ਨੂੰ ਕਿਹਾ, “ਜੋ ਤੂੰ ਕਰਨਾ ਛੇਤੀ ਕਰ।” 28ਮੇਚ ਤੇ ਬੈਠਿਆਂ ਵਿੱਚੋਂ ਕੋਈ ਵੀ ਮਨੁੱਖ ਨਾ ਸਮਝ ਸੱਕਿਆ ਕਿ ਯਿਸੂ ਕੀ ਆਖ ਰਿਹਾ ਹੈ ਅਤੇ ਉਸ ਨੇ ਇਹ ਗੱਲ ਯਹੂਦਾ ਨੂੰ ਕਿਉਂ ਕਹੀ। 29ਯਹੂਦਾ ਕੋਲ ਧਨ ਵਾਲਾ ਸੰਦੂਕ ਰਹਿੰਦਾ ਸੀ। ਉਨ੍ਹਾਂ ਵਿੱਚੋਂ ਕੁਝ ਇੱਕ ਨੇ ਸਮਝਿਆ ਕਿ ਯਿਸੂ ਨੇ ਉਸ ਨੂੰ ਉਹ ਚੀਜ਼ਾਂ ਖਰੀਦਣ ਲਈ ਕਿਹਾ ਹੈ ਜਿਨ੍ਹਾਂ ਦੀ ਤਿਉਹਾਰ ਲਈ ਜ਼ਰੂਰਤ ਹੈ। ਜਾਂ ਉਸ ਨੂੰ ਗਰੀਬਾਂ ਨੂੰ ਕੁਝ ਦੇਣ ਲਈ ਕਿਹਾ ਹੈ।
30ਤਾਂ ਯਹੂਦਾ ਰੋਟੀ ਲੈ ਕੇ ਝੱਟ ਬਾਹਰ ਨਿਕਲ ਗਿਆ। ਇਹ ਰਾਤ ਦਾ ਵੇਲਾ ਸੀ।
ਯਿਸੂ ਦਾ ਆਪਣੀ ਮੌਤ ਬਾਰੇ ਦੱਸਣਾ
31ਜਦੋਂ ਯਹੂਦਾ ਚੱਲਾ ਗਿਆ ਤਾਂ ਯਿਸੂ ਨੇ ਆਖਿਆ, “ਹੁਣ ਮਨੁੱਖ ਦਾ ਪੁੱਤਰ ਆਪਣੀ ਮਹਿਮਾ ਪਾਉਂਦਾ ਹੈ ਅਤੇ ਪਰਮੇਸ਼ੁਰ ਆਪਣੀ ਮਹਿਮਾ ਮਨੁੱਖ ਦੇ ਪੁੱਤਰ ਰਾਹੀਂ ਪਾਉਂਦਾ ਹੈ। 32ਜੇਕਰ ਪਰਮੇਸ਼ੁਰ ਉਸ ਰਾਹੀਂ ਮਹਿਮਾ ਪ੍ਰਾਪਤ ਕਰਦਾ ਹੈ, ਤਾਂ ਉਹ ਮਨੁੱਖ ਦੇ ਪੁੱਤਰ ਨੂੰ ਆਪਣੇ ਰਾਹੀਂ ਮਹਿਮਾ ਦੇਵੇਗਾ। ਅਤੇ ਉਹ ਜਲਦੀ ਹੀ ਉਸ ਨੂੰ ਮਹਿਮਾ ਦੇਵੇਗਾ।”
33ਯਿਸੂ ਨੇ ਕਿਹਾ, “ਮੇਰੇ ਬਚਿਓ, ਮੈਂ ਹੋਰ ਥੋੜਾ ਜਿਹਾ ਚਿਰ ਤੁਹਾਡੇ ਨਾਲ ਰਹਾਂਗਾ। ਫੇਰ ਤੁਸੀਂ ਮੈਨੂੰ ਲੱਭੋਂਗੇ, ਪਰ ਜਿਵੇਂ ਕਿ ਮੈਂ ਯਹੂਦੀਆਂ ਨੂੰ ਕਿਹਾ ਸੀ ਮੈਂ ਹੁਣ ਤੁਹਾਨੂੰ ਵੀ ਕਹਿੰਦਾ ਹਾਂ ਤੁਸੀਂ ਉਸ ਜਗ੍ਹਾ ਨਹੀਂ ਆ ਸੱਕਦੇ ਜਿੱਥੇ ਮੈਂ ਜਾ ਰਿਹਾ ਹਾਂ।
34“ਮੈਂ ਤੁਹਾਨੂੰ ਇੱਕ ਨਵਾਂ ਹੁਕਮ ਦਿੰਦਾ ਹਾਂ। ਉਹ ਇਹ ਹੈ, ਕਿ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋ। ਇੱਕ ਦੂਜੇ ਨੂੰ ਉਸੇ ਤਰ੍ਹਾਂ ਪਿਆਰ ਕਰੋ ਜਿਵੇਂ ਮੈਂ ਤੁਹਾਨੂੰ ਪਿਆਰ ਕੀਤਾ। 35ਜੇ ਤੁਸੀਂ ਇੱਕ ਦੂਜੇ ਨੂੰ ਪਿਆਰ ਕਰੋਂਗੇ ਤਾਂ ਸਾਰੇ ਲੋਕ ਜਾਣ ਲੈਣਗੇ ਕਿ ਤੁਸੀਂ ਮੇਰੇ ਚੇਲੇ ਹੋ।”
ਯਿਸੂ ਕਹਿੰਦਾ ਕਿ ਪਤਰਸ ਉਸ ਨੂੰ ਪਛਾਨਣ ਤੋਂ ਇਨਕਾਰੀ ਹੋਵੇਗਾ
(ਮੱਤੀ 26:31-35; ਮਰਕੁਸ 14:27-31; ਲੂਕਾ 22:31-34)
36ਸ਼ਮਊਨ ਪਤਰਸ ਨੇ ਯਿਸੂ ਨੂੰ ਕਿਹਾ, “ਪ੍ਰਭੂ ਤੁਸੀਂ ਕਿੱਥੇ ਜਾ ਰਹੇ ਹੋ?”
ਯਿਸੂ ਨੇ ਆਖਿਆ, “ਜਿੱਥੇ ਮੈਂ ਜਾ ਰਿਹਾ ਹਾਂ ਉੱਥੇ ਹੁਣ ਤੂੰ ਮੇਰੇ ਮਗਰ ਨਹੀਂ ਆ ਸੱਕਦਾ ਪਰ ਬਾਦ ਵਿੱਚ ਤੂੰ ਆ ਜਾਵੇਗਾ।”
37ਪਤਰਸ ਨੇ ਕਿਹਾ, “ਪ੍ਰਭੂ ਹੁਣ ਮੈਂ ਤੇਰੇ ਮਗਰ ਕਿਉਂ ਨਹੀਂ ਆ ਸੱਕਦਾ? ਮੈਂ ਤੇਰੇ ਲਈ ਮਰਨ ਨੂੰ ਤਿਆਰ ਹਾਂ।”
38ਯਿਸੂ ਨੇ ਆਖਿਆ, “ਕੀ ਤੂੰ ਸੱਚਮੁੱਚ ਮੇਰੇ ਲਈ ਆਪਣੇ-ਆਪ ਨੂੰ ਕੁਰਬਾਨ ਕਰ ਦੇਵੇਂਗਾ? ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿੰਨਾ ਚਿਰ ਤੂੰ ਤਿੰਨ ਵਾਰੀ ਮੈਨੂੰ ਪਛਾਨਣ ਤੋਂ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਹੀਂ ਦੇਵੇਗਾ।”

Highlight

Share

Copy

None

Want to have your highlights saved across all your devices? Sign up or sign in

Free Reading Plans and Devotionals related to ਯੂਹੰਨਾ ਦੀ ਇੰਜੀਲ 13

YouVersion uses cookies to personalize your experience. By using our website, you accept our use of cookies as described in our Privacy Policy