ਪਰ ਤੁਹਾਡੇ ਵਿੱਚ ਅਜਿਹਾ ਨਹੀਂ ਹੋਣਾ ਚਾਹੀਦਾ । ਜੇਕਰ ਤੁਹਾਡੇ ਵਿੱਚੋਂ ਕੋਈ ਵੱਡਾ ਬਣਨਾ ਚਾਹੇ ਤਾਂ ਉਹ ਦੂਜਿਆਂ ਦਾ ਸੇਵਕ ਬਣੇ । ਇਸੇ ਤਰ੍ਹਾਂ ਜੇਕਰ ਤੁਹਾਡੇ ਵਿੱਚੋਂ ਕੋਈ ਆਗੂ ਬਣਨਾ ਚਾਹੇ ਤਾਂ ਉਹ ਤੁਹਾਡਾ ਸੇਵਕ ਬਣੇ । ਜਿਵੇਂ ਮਨੁੱਖ ਦਾ ਪੁੱਤਰ ਸੇਵਾ ਕਰਵਾਉਣ ਲਈ ਨਹੀਂ ਸਗੋਂ ਸੇਵਾ ਕਰਨ ਲਈ ਆਇਆ ਹੈ ਅਤੇ ਬਹੁਤ ਸਾਰੇ ਲੋਕਾਂ ਦੀ ਮੁਕਤੀ ਦਾ ਮੁੱਲ ਚੁਕਾਉਣ ਦੇ ਲਈ ਆਪਣੀ ਜਾਨ ਦੇਣ ਲਈ ਆਇਆ ਹੈ ।”