ਤਦ ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਤਾਂ ਫਿਰ ਮੈਂ ਯਿਸੂ ਨਾਲ, ਜਿਹੜਾ ‘ਮਸੀਹ’ ਅਖਵਾਉਂਦਾ ਹੈ, ਕੀ ਕਰਾਂ ?” ਉਹਨਾਂ ਸਾਰਿਆਂ ਨੇ ਉੱਚੀ ਆਵਾਜ਼ ਵਿੱਚ ਕਿਹਾ, “ਉਸ ਨੂੰ ਸਲੀਬ ਉੱਤੇ ਚੜ੍ਹਾਓ !” ਪਿਲਾਤੁਸ ਨੇ ਉਹਨਾਂ ਤੋਂ ਪੁੱਛਿਆ, “ਕਿਉਂ, ਉਸ ਨੇ ਕੀ ਅਪਰਾਧ ਕੀਤਾ ਹੈ ?” ਤਦ ਉਹਨਾਂ ਨੇ ਹੋਰ ਵੀ ਜ਼ੋਰ ਦੇ ਕੇ ਕਿਹਾ, “ਇਸ ਨੂੰ ਸਲੀਬ ਉੱਤੇ ਚੜ੍ਹਾਓ !”