ਜਦੋਂ ਉਹ ਬਾਹਰ ਆ ਗਏ, ਆਦਮੀਆਂ ਵਿੱਚੋਂ ਇੱਕ ਨੇ ਆਖਿਆ, “ਹੁਣ ਭੱਜੋ ਅਤੇ ਆਪਣੀ ਜਾਨ ਬਚਾਓ। ਪਿੱਛੇ ਮੁੜਕੇ ਨਹੀਂ ਦੇਖਣਾ ਅਤੇ ਵਾਦੀ ਵਿੱਚ ਕਿਸੇ ਥਾਂ ਉੱਤੇ ਵੀ ਨਹੀਂ ਰੁਕਣਾ। ਜਦੋਂ ਤੱਕ ਤੁਸੀਂ ਪਹਾੜਾਂ ਤਾਈਂ ਨਹੀਂ ਪਹੁੰਚ ਜਾਂਦੇ, ਭੱਜਦੇ ਰਹੋ। ਜੇ ਤੁਸੀਂ ਰੁਕ ਗਏ, ਤਾਂ ਤੁਸੀਂ ਵੀ ਨਗਰ ਦੇ ਨਾਲ ਤਬਾਹ ਹੋ ਜਾਵੋਂਗੇ!”