1
ਮੱਤੀ 15:18-19
ਪਵਿੱਤਰ ਬਾਈਬਲ (Revised Common Language North American Edition)
ਪਰ ਜੋ ਕੁਝ ਮੂੰਹ ਦੇ ਵਿੱਚੋਂ ਬਾਹਰ ਆਉਂਦਾ ਹੈ, ਉਹ ਅਸਲ ਵਿੱਚ ਉਸ ਦੇ ਦਿਲ ਦੇ ਵਿੱਚੋਂ ਆਉਂਦਾ ਹੈ, ਇਹ ਹੀ ਉਸ ਨੂੰ ਅਪਵਿੱਤਰ ਕਰਦਾ ਹੈ । ਦਿਲ ਵਿੱਚੋਂ ਬੁਰੇ ਵਿਚਾਰ ਨਿਕਲਦੇ ਹਨ ਜਿਵੇਂ ਹੱਤਿਆ, ਵਿਭਚਾਰ, ਹਰਾਮਕਾਰੀ, ਚੋਰੀ, ਝੂਠੀ ਗਵਾਹੀ, ਨਿੰਦਾ ਆਦਿ ।
താരതമ്യം
ਮੱਤੀ 15:18-19 പര്യവേക്ഷണം ചെയ്യുക
2
ਮੱਤੀ 15:11
ਜੋ ਮਨੁੱਖ ਦੇ ਮੂੰਹ ਦੇ ਰਾਹੀਂ ਅੰਦਰ ਜਾਂਦਾ ਹੈ, ਉਹ ਉਸ ਨੂੰ ਅਪਵਿੱਤਰ ਨਹੀਂ ਕਰਦਾ ਹੈ ਸਗੋਂ ਜੋ ਕੁਝ ਉਸ ਦੇ ਮੂੰਹ ਦੇ ਰਾਹੀਂ ਬਾਹਰ ਨਿਕਲਦਾ ਹੈ, ਉਹ ਉਸ ਨੂੰ ਅਪਵਿੱਤਰ ਕਰਦਾ ਹੈ ।”
ਮੱਤੀ 15:11 പര്യവേക്ഷണം ചെയ്യുക
3
ਮੱਤੀ 15:8-9
‘ਇਹ ਲੋਕ ਮੂੰਹ ਨਾਲ ਮੇਰਾ ਸਤਿਕਾਰ ਕਰਦੇ ਹਨ, ਪਰ ਇਹਨਾਂ ਦੇ ਦਿਲ ਮੇਰੇ ਤੋਂ ਬਹੁਤ ਦੂਰ ਹਨ । ਇਹ ਵਿਅਰਥ ਹੀ ਮੇਰੀ ਅਰਾਧਨਾ ਕਰਦੇ ਹਨ । ਕਿਉਂਕਿ ਇਹ ਮਨੁੱਖਾਂ ਦੀਆਂ ਸਿੱਖਿਆਵਾਂ ਪਰਮੇਸ਼ਰ ਦੇ ਸਿਧਾਂਤ ਕਰ ਕੇ ਸਿਖਾਉਂਦੇ ਹਨ ।’”
ਮੱਤੀ 15:8-9 പര്യവേക്ഷണം ചെയ്യുക
4
ਮੱਤੀ 15:28
ਤਦ ਯਿਸੂ ਨੇ ਉਸ ਨੂੰ ਕਿਹਾ, “ਹੇ ਬੀਬੀ, ਤੇਰਾ ਵਿਸ਼ਵਾਸ ਮਹਾਨ ਹੈ । ਇਸ ਲਈ ਜੋ ਤੂੰ ਚਾਹੁੰਦੀ ਹੈਂ, ਤੇਰੇ ਲਈ ਉਸੇ ਤਰ੍ਹਾਂ ਹੀ ਹੋਵੇ ।” ਅਤੇ ਉਸ ਦੀ ਬੇਟੀ ਉਸੇ ਸਮੇਂ ਠੀਕ ਹੋ ਗਈ ।
ਮੱਤੀ 15:28 പര്യവേക്ഷണം ചെയ്യുക
5
ਮੱਤੀ 15:25-27
ਪਰ ਉਹ ਔਰਤ ਯਿਸੂ ਨੂੰ ਮੱਥਾ ਟੇਕ ਕੇ ਬੇਨਤੀ ਕਰਨ ਲੱਗੀ, “ਪ੍ਰਭੂ ਜੀ, ਮੇਰੀ ਮਦਦ ਕਰੋ !” ਯਿਸੂ ਨੇ ਉਸ ਨੂੰ ਕਿਹਾ, “ਇਹ ਚੰਗਾ ਨਹੀਂ ਹੈ ਕਿ ਬੱਚਿਆਂ ਦੀ ਰੋਟੀ ਲੈ ਕੇ ਕਤੂਰਿਆਂ ਨੂੰ ਦਿੱਤੀ ਜਾਵੇ ।” ਉਸ ਨੇ ਉੱਤਰ ਦਿੱਤਾ, “ਪ੍ਰਭੂ ਜੀ, ਇਹ ਸੱਚ ਹੈ ਪਰ ਕਤੂਰਿਆਂ ਨੂੰ ਵੀ ਤਾਂ ਉਹਨਾਂ ਦੇ ਮਾਲਕਾਂ ਦੀ ਮੇਜ਼ ਤੋਂ ਬਚੇ ਹੋਏ ਚੂਰੇ ਭੂਰੇ ਮਿਲ ਹੀ ਜਾਂਦੇ ਹਨ ।”
ਮੱਤੀ 15:25-27 പര്യവേക്ഷണം ചെയ്യുക
ആദ്യത്തെ സ്ക്രീൻ
വേദപുസ്തകം
പദ്ധതികൾ
വീഡിയോകൾ