ਤਾਂ ਐਉਂ ਹੋਇਆ ਕਿ ਉਹ ਇੱਕ ਨਗਰ ਵਿੱਚ ਸੀ ਤਾਂ ਵੇਖੋ ਇੱਕ ਮਨੁੱਖ ਕੋੜ੍ਹ ਦਾ ਭਰਿਆ ਹੋਇਆ ਓੱਥੇ ਸੀ ਅਤੇ ਉਹ ਯਿਸੂ ਨੂੰ ਵੇਖ ਕੇ ਮੂੰਹ ਦੇ ਭਾਰ ਡਿੱਗਿਆ ਅਰ ਉਸ ਦੇ ਅੱਗੇ ਬੇਨਤੀ ਕਰ ਕੇ ਕਿਹਾ, ਪ੍ਰਭੁ ਜੀ ਜੇ ਤੂੰ ਚਾਹੇਂ ਤਾਂ ਮੈਨੂੰ ਸ਼ੁੱਧ ਕਰ ਸੱਕਦਾ ਹੈਂ ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਰ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ !