ਯਿਸੂ ਨੇ ਪਰਮੇਸ਼ੁਰ ਦੇ ਰਾਜ ਬਾਰੇ ਵੀ ਦੱਸਿਆ। ਇੱਕ ਵਾਰ ਜਦੋਂ ਯਿਸੂ ਉਨ੍ਹਾਂ ਨਾਲ ਭੋਜਨ ਕਰ ਰਿਹਾ ਸੀ, ਤਾਂ ਉਸ ਨੇ ਉਨ੍ਹਾਂ ਨੂੰ ਯਰੂਸ਼ਲਮ ਤੋਂ ਬਾਹਰ ਨਹੀਂ ਜਾਣ ਨੂੰ ਆਖਿਆ। ਉਸ ਨੇ ਕਿਹਾ, “ਪਰਮੇਸ਼ੁਰ ਨੇ ਤੁਹਾਨੂੰ ਕੋਈ ਵਚਨ ਦਿੱਤਾ ਸੀ ਜਿਸ ਬਾਰੇ ਕਿ ਮੈਂ ਤੁਹਾਨੂੰ ਪਹਿਲਾਂ ਵੀ ਦੱਸ ਚੁੱਕਿਆ ਹਾਂ। ਤੁਸੀ ਇੱਥੇ (ਯਰੂਸ਼ਲਮ) ਵਿੱਚ ਉਸ ਵਚਨ ਦੇ ਪੂਰਾ ਹੋਣ ਦੀ ਉਡੀਕ ਵਿੱਚ ਰਹੋ। ਯੂਹੰਨਾ ਨੇ ਲੋਕਾਂ ਨੂੰ ਪਾਣੀ ਨਾਲ ਬਪਤਿਸਮਾ ਦਿੱਤਾ, ਪਰ ਥੋੜੇ ਹੀ ਦਿਨਾਂ ਵਿੱਚ, ਤੁਹਾਨੂੰ ਪਵਿੱਤਰ ਆਤਮਾ ਨਾਲ ਬਪਤਿਸਮਾ ਦਿੱਤਾ ਜਾਵੇਗਾ।”