“ਮੈਂ ਇਨ੍ਹਾਂ ਮਨੁੱਖਾਂ ਲਈ ਪ੍ਰਾਰਥਨਾ ਕਰਦਾ ਹਾਂ ਪਰ ਮੈਂ ਉਨ੍ਹਾਂ ਸਾਰੇ ਲੋਕਾਂ ਲਈ ਵੀ ਪ੍ਰਾਰਥਨਾ ਕਰਦਾ ਹਾਂ ਜੋ ਇਨ੍ਹਾਂ ਲੋਕਾਂ ਦੀਆਂ ਸਿੱਖਿਆਵਾਂ ਸਦਕਾ ਮੇਰੇ ਵਿੱਚ ਨਿਹਚਾ ਰੱਖਣਗੇ। ਪਿਤਾ ਮੈਂ ਪ੍ਰਾਰਥਨਾ ਕਰਦਾ ਕਿ ਲੋਕ ਮੇਰੇ ਵਿੱਚ ਨਿਹਚਾ ਰੱਖਣ। ਉਹ ਇੱਕ ਜੁਟ ਹੋਕੇ ਰਹਿਣ। ਤੂੰ ਮੇਰੇ ਵਿੱਚ ਹੈਂ ਤੇ ਮੈਂ ਤੇਰੇ ਵਿੱਚ। ਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਇਹ ਲੋਕ ਵੀ ਸਾਡੇ ਵਿੱਚ ਇੱਕ ਹੋਕੇ ਰਹਿਣ। ਇਸ ਤਰ੍ਹਾਂ ਦੁਨੀਆਂ ਵਿਸ਼ਵਾਸ ਕਰੇਗੀ ਕਿ ਤੂੰ ਮੈਨੂੰ ਭੇਜਿਆ ਹੈ।