ਲੂਕਾ 4:9-12
ਲੂਕਾ 4:9-12 PUNOVBSI
ਤਦ ਉਸ ਨੇ ਉਹ ਨੂੰ ਯਰੂਸ਼ਲਮ ਵਿੱਚ ਲੈ ਜਾ ਕੇ ਹੈਕਲ ਦੇ ਕਿੰਗਰੇ ਉੱਤੇ ਖੜਾ ਕੀਤਾ ਅਤੇ ਉਹ ਨੂੰ ਆਖਿਆ, ਜੇ ਤੂੰ ਪਰਮੇਸ਼ੁਰ ਦਾ ਪੁੱਤ੍ਰ ਹੈਂ ਤਾਂ ਆਪਣੇ ਆਪ ਨੂੰ ਐਥੋਂ ਹੇਠਾਂ ਡੇਗ ਦਿਹ ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ, ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।। ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਇਹ ਕਿਹਾ ਗਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ ।।