1
ਲੂਕਾ 18:1
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ
ਫਿਰ ਯਿਸੂ ਉਨ੍ਹਾਂ ਨਾਲ ਦ੍ਰਿਸ਼ਟਾਂਤ ਵਿੱਚ ਗੱਲਾਂ ਕਰ ਕੇ ਕਹਿਣ ਲੱਗਾ ਕਿ ਸਦਾ ਪ੍ਰਾਰਥਨਾ ਵਿੱਚ ਲੱਗੇ ਰਹੋ ਅਤੇ ਹਿੰਮਤ ਨਾ ਹਾਰੋ।
Vergelijk
Ontdek ਲੂਕਾ 18:1
2
ਲੂਕਾ 18:7-8
ਫੇਰ ਭਲਾ, ਪਰਮੇਸ਼ੁਰ ਆਪਣੇ ਚੁਣਿਆਂ ਹੋਇਆਂ ਦਾ ਬਦਲਾ ਨਾ ਲਵੇਗਾ, ਜਿਹੜੇ ਰਾਤ-ਦਿਨ ਉਸ ਦੀ ਦੁਹਾਈ ਦਿੰਦੇ ਹਨ, ਭਾਵੇਂ ਉਹ ਉਹਨਾਂ ਦੇ ਨਿਆਂ ਵਿੱਚ ਦੇਰੀ ਕਰੇ? ਮੈਂ ਤੁਹਾਨੂੰ ਆਖਦਾ ਹਾਂ ਜੋ ਉਹ ਛੇਤੀ ਹੀ ਉਨ੍ਹਾਂ ਦਾ ਬਦਲਾ ਲਵੇਗਾ। ਪਰ ਜਦ ਮਨੁੱਖ ਦਾ ਪੁੱਤਰ ਆਵੇਗਾ ਤਦ ਕੀ ਉਹ ਧਰਤੀ ਉੱਤੇ ਵਿਸ਼ਵਾਸ ਪਾਵੇਗਾ?।
Ontdek ਲੂਕਾ 18:7-8
3
ਲੂਕਾ 18:27
ਤਾਂ ਉਸ ਨੇ ਆਖਿਆ ਕਿ ਜਿਹੜੀਆਂ ਗੱਲਾਂ ਮਨੁੱਖਾਂ ਤੋਂ ਨਹੀਂ ਹੋ ਸਕਦੀਆਂ ਹਨ ਉਹ ਪਰਮੇਸ਼ੁਰ ਤੋਂ ਹੋ ਸਕਦੀਆਂ ਹਨ।
Ontdek ਲੂਕਾ 18:27
4
ਲੂਕਾ 18:4-5
ਕਾਫੀ ਸਮੇਂ ਤੱਕ ਹਾਕਮ ਨੇ ਉਸ ਵਿਧਵਾ ਦੀ ਗੱਲ ਨਾ ਸੁਣੀ ਪਰ ਪਿੱਛੋਂ ਆਪਣੇ ਮਨ ਵਿੱਚ ਸੋਚਣ ਲੱਗਾ ਕਿ ਮੈਂ ਨਾ ਤਾਂ ਪਰਮੇਸ਼ੁਰ ਦਾ ਡਰ ਮੰਨਦਾ ਹਾਂ ਅਤੇ ਨਾ ਮਨੁੱਖ ਦੀ ਪਰਵਾਹ ਕਰਦਾ ਹਾਂ। ਤਾਂ ਵੀ ਇਹ ਵਿਧਵਾ ਮੈਨੂੰ ਸ਼ਿਕਾਇਤ ਕਰਦੀ ਹੈ ਇਸ ਲਈ ਮੈਂ ਉਸ ਦਾ ਬਦਲਾ ਉਸ ਨੂੰ ਲੈ ਦਿਆਂਗਾ, ਇਹ ਨਾ ਹੋਵੇ ਜੋ ਉਹ ਵਾਰ-ਵਾਰ ਆ ਕੇ ਮੈਨੂੰ ਤੰਗ ਕਰੇ।
Ontdek ਲੂਕਾ 18:4-5
5
ਲੂਕਾ 18:17
ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੋ ਕੋਈ ਪਰਮੇਸ਼ੁਰ ਦੇ ਰਾਜ ਨੂੰ ਛੋਟੇ ਬੱਚੇ ਦੀ ਤਰ੍ਹਾਂ ਕਬੂਲ ਨਾ ਕਰੇ ਉਹ ਉਸ ਵਿੱਚ ਕਦੇ ਨਾ ਵੜੇਗਾ।
Ontdek ਲੂਕਾ 18:17
6
ਲੂਕਾ 18:16
ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ, ਛੋਟਿਆਂ ਬੱਚਿਆਂ ਨੂੰ ਮੇਰੇ ਕੋਲ ਆਉਣ ਦਿਓ ਅਤੇ ਉਨ੍ਹਾਂ ਨੂੰ ਮਨ੍ਹਾ ਨਾ ਕਰੋ, ਕਿਉਂ ਜੋ ਪਰਮੇਸ਼ੁਰ ਦਾ ਰਾਜ ਇਹੋ ਜਿਹਿਆਂ ਦਾ ਹੈ।
Ontdek ਲੂਕਾ 18:16
7
ਲੂਕਾ 18:42
ਤਦ ਯਿਸੂ ਨੇ ਉਸ ਨੂੰ ਕਿਹਾ, ਸੁਜਾਖਾ ਹੋ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
Ontdek ਲੂਕਾ 18:42
8
ਲੂਕਾ 18:19
ਯਿਸੂ ਨੇ ਉਸ ਨੂੰ ਕਿਹਾ, ਤੂੰ ਮੈਨੂੰ ਉੱਤਮ ਕਿਉਂ ਆਖਦਾ ਹੈਂ? ਉੱਤਮ ਕੋਈ ਨਹੀਂ ਪਰ ਕੇਵਲ ਇੱਕੋ ਪਰਮੇਸ਼ੁਰ।
Ontdek ਲੂਕਾ 18:19
Thuisscherm
Bijbel
Leesplannen
Video's