ਉਤ 16

16
ਹਾਜਰਾ ਅਤੇ ਉਸ ਦਾ ਪੁੱਤਰ ਇਸਮਾਏਲ
1ਅਬਰਾਮ ਦੀ ਪਤਨੀ ਸਾਰਈ ਦੇ ਕੋਈ ਸੰਤਾਨ ਨਹੀਂ ਸੀ। ਉਹ ਦੇ ਕੋਲ ਇੱਕ ਮਿਸਰੀ ਦਾਸੀ ਸੀ, ਜਿਸ ਦਾ ਨਾਮ ਹਾਜ਼ਰਾ ਸੀ। 2ਸਾਰਈ ਨੇ ਅਬਰਾਮ ਨੂੰ ਆਖਿਆ, ਵੇਖ, ਯਹੋਵਾਹ ਨੇ ਮੇਰੀ ਕੁੱਖ ਨੂੰ ਬੰਦ ਕਰ ਰੱਖਿਆ ਹੈ। ਕਿਰਪਾ ਕਰਕੇ ਮੇਰੀ ਦਾਸੀ ਕੋਲ ਜਾ, ਸ਼ਾਇਦ ਮੈਂ ਉਸ ਤੋਂ ਸੰਤਾਨ ਵਾਲੀ ਬਣ ਜਾਂਵਾਂ। ਅਬਰਾਮ ਨੇ ਸਾਰਈ ਦੀ ਗੱਲ ਮੰਨ ਲਈ। 3ਜਦੋਂ ਅਬਰਾਮ ਨੂੰ ਕਨਾਨ ਦੇਸ਼ ਵਿੱਚ ਵੱਸਦਿਆਂ ਦੱਸ ਸਾਲ ਹੋ ਗਏ, ਤਦ ਅਬਰਾਮ ਦੀ ਪਤਨੀ ਸਾਰਈ ਨੇ ਆਪਣੀ ਮਿਸਰੀ ਦਾਸੀ ਹਾਜ਼ਰਾ ਨੂੰ ਲੈ ਕੇ ਆਪਣੇ ਪਤੀ ਅਬਰਾਮ ਨੂੰ ਦਿੱਤਾ, ਕਿ ਉਹ ਉਸ ਦੀ ਪਤਨੀ ਹੋਵੇ। 4ਉਹ ਹਾਜ਼ਰਾ ਕੋਲ ਗਿਆ ਅਤੇ ਉਹ ਗਰਭਵਤੀ ਹੋਈ। ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ, ਤਦ ਉਹ ਦੀ ਮਾਲਕਣ ਉਹ ਦੀਆਂ ਅੱਖਾਂ ਵਿੱਚ ਤੁੱਛ ਹੋ ਗਈ। 5ਸਾਰਈ ਨੇ ਅਬਰਾਮ ਨੂੰ ਆਖਿਆ, ਜੋ ਮੇਰੇ ਨਾਲ ਹੋਇਆ ਉਸਦਾ ਕਾਰਨ ਤੂੰ ਹੈ। ਮੈਂ ਆਪਣੀ ਦਾਸੀ ਨੂੰ ਤੇਰੀ ਪਤਨੀ ਹੋਣ ਲਈ ਆਪ ਦਿੱਤਾ ਅਤੇ ਜਦ ਉਸ ਨੇ ਜਾਣਿਆ ਕਿ ਉਹ ਗਰਭਵਤੀ ਹੈ ਤਾਂ ਮੇਰੀ ਕਦਰ ਉਹ ਦੀਆਂ ਅੱਖਾਂ ਵਿੱਚ ਘੱਟ ਗਈ। ਇਸ ਲਈ ਯਹੋਵਾਹ ਮੇਰਾ ਅਤੇ ਤੇਰਾ ਨਿਆਂ ਕਰੇ। 6ਅਬਰਾਮ ਨੇ ਸਾਰਈ ਨੂੰ ਆਖਿਆ, ਵੇਖ, ਤੇਰੀ ਦਾਸੀ ਤੇਰੇ ਵੱਸ ਵਿੱਚ ਹੈ, ਜੋ ਤੇਰੀ ਨਿਗਾਹ ਵਿੱਚ ਚੰਗਾ ਹੈ ਤੂੰ ਉਸ ਨਾਲ ਉਹੀ ਕਰ। ਉਪਰੰਤ ਸਾਰਈ ਨੇ ਉਸ ਨਾਲ ਸਖ਼ਤੀ ਕੀਤੀ ਅਤੇ ਉਹ ਉਸ ਦੇ ਕੋਲੋਂ ਭੱਜ ਗਈ। 7ਪਰ ਯਹੋਵਾਹ ਦੇ ਦੂਤ ਨੇ ਉਹ ਨੂੰ ਸ਼ੂਰ ਵਾਲੇ ਰਾਹ ਤੇ ਪਾਣੀ ਦੇ ਚਸ਼ਮੇ ਕੋਲ ਉਜਾੜ ਵਿੱਚ ਲੱਭਿਆ। 8ਉਸ ਨੇ ਆਖਿਆ, ਹੇ ਹਾਜ਼ਰਾ ਸਾਰਈ ਦੀ ਦਾਸੀ, ਤੂੰ ਕਿੱਥੋਂ ਆਈ ਹੈਂ? ਅਤੇ ਕਿੱਧਰ ਜਾਣਾ ਹੈ? ਤਦ ਉਸ ਨੇ ਆਖਿਆ ਮੈਂ ਆਪਣੀ ਮਾਲਕਣ ਸਾਰਈ ਕੋਲੋਂ ਭੱਜ ਆਈ ਹਾਂ। 9ਫੇਰ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਆਪਣੀ ਮਾਲਕਣ ਕੋਲ ਮੁੜ ਜਾ ਅਤੇ ਆਪਣੇ ਆਪ ਨੂੰ ਉਸ ਦੇ ਅਧੀਨ ਕਰ ਦੇ। 10ਯਹੋਵਾਹ ਦੇ ਦੂਤ ਨੇ ਉਹ ਨੂੰ ਇਹ ਵੀ ਆਖਿਆ, ਮੈਂ ਤੇਰੀ ਅੰਸ ਨੂੰ ਐਨਾ ਵਧਾਵਾਂਗਾ ਕਿ ਉਹ ਵਾਧੇ ਦੇ ਕਾਰਨ ਗਿਣੀ ਨਾ ਜਾਵੇਗੀ। 11ਅਤੇ ਯਹੋਵਾਹ ਦੇ ਦੂਤ ਨੇ ਉਹ ਨੂੰ ਆਖਿਆ, ਵੇਖ, ਤੂੰ ਗਰਭਵਤੀ ਹੈਂ ਅਤੇ ਪੁੱਤਰ ਜਣੇਂਗੀ। ਤੂੰ ਉਸ ਦਾ ਨਾਮ ਇਸਮਾਏਲ#16:11 ਪਰਮੇਸ਼ੁਰ ਸੁਣਦਾ ਹੈ ਰੱਖੀਂ ਕਿਉਂ ਜੋ ਯਹੋਵਾਹ ਨੇ ਤੇਰੇ ਦੁੱਖ ਨੂੰ ਸੁਣਿਆ ਹੈ। 12ਪਰ ਉਹ ਮਨੁੱਖਾਂ ਵਿੱਚ ਜੰਗਲੀ ਗਧੇ ਜਿਹਾ ਹੋਵੇਗਾ। ਉਹ ਦਾ ਹੱਥ ਹਰ ਇੱਕ ਦੇ ਵਿਰੁੱਧ ਅਤੇ ਹਰ ਇੱਕ ਦਾ ਹੱਥ ਉਸ ਦੇ ਵਿਰੁੱਧ ਹੋਵੇਗਾ ਅਤੇ ਉਹ ਆਪਣੇ ਸਾਰੇ ਭਰਾਵਾਂ ਦੇ ਸਾਹਮਣੇ#16:12 ਭਰਾਵਾਂ ਦੇ ਪੂਰਬ ਵੱਲ ਵੱਸੇਗਾ ਵੱਸੇਗਾ। 13ਤਦ ਉਸ ਨੇ ਯਹੋਵਾਹ ਦਾ ਨਾਮ ਜੋ ਉਹ ਦੇ ਨਾਲ ਗੱਲਾਂ ਕਰਦਾ ਸੀ, ਅਤਾਏਲਰੋਈ#16:13 ਮੇਰਾ ਵੇਖਣਹਾਰ ਪਰਮੇਸ਼ੁਰ ਰੱਖਿਆ ਕਿ ਉਸ ਨੇ ਆਖਿਆ ਕੀ ਮੈਂ ਉਹ ਨੂੰ ਵੇਖਣ ਦੇ ਮਗਰੋਂ ਵੀ ਜਿਉਂਦੀ ਹਾਂ? 14ਇਸ ਲਈ ਉਹ ਉਸ ਖੂਹ ਦਾ ਨਾਮ ਬਏਰ-ਲਹਈ-ਰੋਈ ਆਖਦੇ ਹਨ। ਵੇਖੋ ਓਹ ਕਾਦੇਸ਼ ਅਤੇ ਬਰਦ ਦੇ ਵਿਚਕਾਰ ਹੈ। 15ਹਾਜ਼ਰਾ ਨੇ ਅਬਰਾਮ ਲਈ ਇੱਕ ਪੁੱਤਰ ਨੂੰ ਜਨਮ ਦਿੱਤਾ ਅਤੇ ਅਬਰਾਮ ਨੇ ਆਪਣੇ ਪੁੱਤਰ ਦਾ ਨਾਮ ਜਿਸ ਨੂੰ ਹਾਜ਼ਰਾ ਨੇ ਜਨਮ ਦਿੱਤਾ, ਇਸਮਾਏਲ ਰੱਖਿਆ। 16ਜਦ ਹਾਜ਼ਰਾ ਨੇ ਇਸਮਾਏਲ ਨੂੰ ਜਨਮ ਦਿੱਤਾ ਉਸ ਵੇਲੇ ਅਬਰਾਮ ਦੀ ਉਮਰ ਛਿਆਸੀ ਸਾਲ ਸੀ।

Nu geselecteerd:

ਉਤ 16: IRVPun

Markering

Deel

Kopiëren

None

Wil je jouw markerkingen op al je apparaten opslaan? Meld je aan of log in