ਸੋ ਹੁਣ ਤੁਸੀਂ ਉਦਾਸ ਹੋ ਪਰ ਮੈਂ ਤੁਹਾਨੂੰ ਫੇਰ ਵੇਖਾਂਗਾ ਅਤੇ ਤੁਹਾਡਾ ਦਿਲ ਅਨੰਦ ਹੋਵੇਗਾ ਅਰ ਤੁਹਾਡਾ ਅਨੰਦ ਤੁਹਾਥੋਂ ਕੋਈ ਨਹੀਂ ਖੋਵੇਗਾ ਅਤੇ ਉਸ ਦਿਨ ਤੁਸੀਂ ਮੈਥੋਂ ਕੋਈ ਸਵਾਲ ਨਾ ਕਰੋਗੇ । ਮੈਂ ਤੁਹਾਨੂੰ ਸੱਚ ਸੱਚ ਆਖਦਾ ਹਾਂ, ਜੇ ਤੁਸੀਂ ਪਿਤਾ ਕੋਲੋਂ ਕੁਝ ਮੰਗੋ ਤਾਂ ਉਹ ਮੇਰੇ ਨਾਮ ਕਰਕੇ ਤੁਹਾਨੂੰ ਦੇਵੇਗਾ