YouVersion Logo
Search Icon

ਜ਼ਬੂਰਾਂ ਦੀ ਪੋਥੀ 26

26
ਖਰੇ ਮਨੁੱਖ ਦੀ ਅਰਦਾਸ
ਦਾਊਦ ਦਾ
1ਹੇ ਯਹੋਵਾਹ, ਮੇਰਾ ਨਿਆਉਂ ਕਰ ਕਿਉਂ ਜੋ ਮੈਂ ਖਰਾ
ਹੀ ਚੱਲਿਆ ਹਾਂ,
ਮੈਂ ਯਹੋਵਾਹ ਉੱਤੇ ਭਰੋਸਾ ਰੱਖਿਆ ਹੈ ਸੋ ਮੈਂ ਨਹੀਂ
ਤਿਲਕਾਂਗਾ
2ਹੇ ਯਹੋਵਾਹ, ਮੈਨੂੰ ਪਰਖ ਅਤੇ ਮੈਨੂੰ ਪਰਤਾ,
ਮੇਰੇ ਗੁਰਦੇ ਅਤੇ ਮੇਰੇ ਦਿਲ ਨੂੰ ਜਾਚ,
3ਕਿਉਂ ਜੋ ਤੇਰੀ ਦਯਾ ਮੇਰੀਆਂ ਅੱਖੀਆਂ ਦੇ ਅੱਗੇ ਹੈ,
ਅਤੇ ਮੈਂ ਤੇਰੀ ਸਚਿਆਈ ਵਿੱਚ ਚੱਲਿਆ ਹਾਂ।
4ਮੈਂ ਨਿਕੰਮਿਆਂ ਦੇ ਸੰਗ ਨਹੀਂ ਬੈਠਾ ਹਾਂ,
ਨਾ ਮੈਂ ਕਪਟੀਆਂ ਦੇ ਨਾਲ ਅੰਦਰ ਜਾਵਾਂਗਾ।
5ਬੁਰਿਆਂ ਦੀ ਸਭਾ ਨਾਲ ਮੈਂ ਵੈਰ ਰੱਖਿਆ ਹੈ,
ਅਤੇ ਦੁਸ਼ਟਾਂ ਦੇ ਸੰਗ ਮੈਂ ਨਹੀਂ ਬੈਠਾਂਗਾ।
6ਹੇ ਯਹੋਵਾਹ, ਮੈਂ ਆਪਣੇ ਹੱਥਾਂ ਨੂੰ ਨਿਰਮਲਤਾਈ
ਵਿੱਚ ਧੋਵਾਂਗਾ,
ਸੋ ਮੈਂ ਤੇਰੀ ਜਗਵੇਦੀ ਦੀ ਪਰਦੱਖਣਾ ਕਰਾਂਗਾ,
7ਤਾਂ ਜੋ ਮੈਂ ਧੰਨਵਾਦ ਦਾ ਸ਼ਬਦ ਸੁਣਾਵਾਂ,
ਅਤੇ ਤੇਰੇ ਸਾਰਿਆਂ ਅਚਰਜ ਕੰਮਾਂ ਦਾ ਨਿਰਨਾ ਕਰਾਂ।
8ਹੇ ਯਹੋਵਾਹ, ਮੈਂ ਤੇਰੇ ਭਵਨ ਦੇ ਵਸੇਬਿਆਂ ਨਾਲ,
ਅਤੇ ਤੇਰੀ ਮਹਿਮਾ ਦੇ ਡੇਹਰੇ ਨਾਲ ਪ੍ਰੇਮ ਰੱਖਦਾ ਹਾਂ।।
9ਮੇਰੀ ਜਾਨ ਨੂੰ ਪਾਪੀਆਂ ਦੇ ਨਾਲ ਨਾ ਰਲਾ,
ਨਾ ਮੇਰੀ ਜਿੰਦ ਨੂੰ ਖ਼ੂਨੀਆਂ ਦੇ ਨਾਲ,
10ਜਿਨ੍ਹਾਂ ਦੇ ਹੱਥਾਂ ਵਿੱਚ ਸ਼ਰਾਰਤ ਹੈ,
ਅਤੇ ਜਿਨ੍ਹਾਂ ਦਾ ਸੱਜਾ ਹੱਥ ਵੱਢੀਆਂ ਨਾਲ ਭਰਿਆ
ਹੋਇਆ ਹੈ।
11ਪਰ ਮੈਂ ਖਰਾ ਹੀ ਚੱਲਾਂਗਾ,
ਮੈਨੂੰ ਛੁਟਕਾਰਾ ਦੇਹ ਅਤੇ ਮੇਰੇ ਉੱਤੇ ਦਯਾ ਕਰ।
12ਮੇਰਾ ਪੈਰ ਪੱਧਰੇ ਥਾਂ ਉੱਤੇ ਟਿਕਿਆ ਹੋਇਆ ਹੈ,
ਮੈਂ ਸੰਗਤਾਂ ਵਿੱਚ ਯਹੋਵਾਹ ਨੂੰ ਧੰਨ ਆਖਾਂਗਾ।।

Highlight

Share

ਕਾਪੀ।

None

Want to have your highlights saved across all your devices? Sign up or sign in