1
ਉਤਪਤ 1:26-27
ਪਵਿੱਤਰ ਬਾਈਬਲ
ਫ਼ੇਰ ਪਰਮੇਸ਼ੁਰ ਨੇ ਆਖਿਆ, “ਆਓ ਹੁਣ ਅਸੀਂ ਆਦਮੀ ਦੀ ਸਾਜਣਾ ਕਰੀਏ। ਅਸੀਂ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਾਂਗੇ। ਆਦਮੀ ਸਾਡੇ ਵਰਗੇ ਹੋਣਗੇ। ਉਹ ਸਮੁੰਦਰ ਦੇ ਸਾਰੇ ਜੀਵਾਂ ਅਤੇ ਹਵਾ ਦੇ ਸਾਰੇ ਪੰਛੀਆਂ ਉੱਤੇ ਰਾਜ ਕਰਨਗੇ। ਉਹ ਸਾਰੇ ਵੱਡੇ ਜਾਨਵਰਾਂ ਅਤੇ ਧਰਤੀ ਉੱਤੇ ਰੀਂਗਣ ਵਾਲੇ ਸਾਰੇ ਛੋਟੇ ਜੀਵਾਂ ਉੱਤੇ ਰਾਜ ਕਰਨਗੇ।” ਇਸ ਲਈ ਪਰਮੇਸ਼ੁਰ ਨੇ ਆਦਮੀ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਸ ਨੂੰ ਆਪਣੇ ਸਰੂਪ ਉੱਤੇ ਸਾਜਿਆ। ਉਸ ਨੇ ਉਨ੍ਹਾਂ ਨੂੰ ਨਰ ਅਤੇ ਨਾਰੀ ਦੇ ਰੂਪ ਵਿੱਚ ਸਾਜਿਆ।
Compare
Explore ਉਤਪਤ 1:26-27
2
ਉਤਪਤ 1:28
ਪਰਮੇਸ਼ੁਰ ਨੇ ਉਨ੍ਹਾਂ ਨੂੰ ਅਸੀਸ ਦਿੱਤੀ ਅਤੇ ਆਖਿਆ, “ਬਹੁਤ ਸਾਰੇ ਬੱਚੇ ਪੈਦਾ ਕਰੋ। ਧਰਤੀ ਨੂੰ ਭਰ ਦਿਓ ਅਤੇ ਇਸ ਨੂੰ ਆਪਣੇ ਅਧਿਕਾਰ ਵਿੱਚ ਲੈ ਲਵੋ। ਸਮੁੰਦਰੀ ਜੀਵਾਂ ਅਤੇ ਹਵਾਈ ਪੰਛੀਆਂ ਉੱਤੇ ਰਾਜ ਕਰੋ। ਧਰਤੀ ਉੱਤੇ ਤੁਰਨ ਫ਼ਿਰਨ ਵਾਲੀ ਹਰ ਸ਼ੈਅ ਉੱਤੇ ਰਾਜ ਕਰੋ।”
Explore ਉਤਪਤ 1:28
3
ਉਤਪਤ 1:1
ਪਰਮੇਸ਼ੁਰ ਨੇ ਅਕਾਸ਼ ਤੇ ਧਰਤੀ ਨੂੰ ਸਾਜਿਆ।
Explore ਉਤਪਤ 1:1
4
ਉਤਪਤ 1:2
ਪਹਿਲਾਂ ਧਰਤੀ ਬਿਲਕੁਲ ਸੱਖਣੀ ਸੀ; ਧਰਤੀ ਉੱਤੇ ਕੁਝ ਵੀ ਨਹੀਂ ਸੀ। ਹਨੇਰੇ ਨੇ ਸਮੁੰਦਰ ਨੂੰ ਕੱਜਿਆ ਹੋਇਆ ਸੀ, ਅਤੇ ਪਰਮੇਸ਼ੁਰ ਦਾ ਆਤਮਾ ਪਾਣੀ ਉੱਤੇ ਚੱਲਦਾ ਸੀ।
Explore ਉਤਪਤ 1:2
5
ਉਤਪਤ 1:3
ਫ਼ੇਰ ਪਰਮੇਸ਼ੁਰ ਨੇ ਆਖਿਆ, “ਰੌਸ਼ਨੀ ਹੋ ਜਾਵੇ!” ਅਤੇ ਰੌਸ਼ਨੀ ਚਮਕਣ ਲੱਗੀ।
Explore ਉਤਪਤ 1:3
6
ਉਤਪਤ 1:31
ਪਰਮੇਸ਼ੁਰ ਨੇ ਉਨ੍ਹਾਂ ਸਾਰੀਆਂ ਚੀਜ਼ਾਂ ਵੱਲ ਤੱਕਿਆ ਜੋ ਉਸ ਨੇ ਸਾਜੀਆਂ ਸਨ ਅਤੇ ਉਸ ਨੇ ਵੇਖਿਆ ਕਿ ਸਭ ਕੁਝ ਬਹੁਤ ਚੰਗਾ ਸੀ। ਸ਼ਾਮ ਹੋ ਗਈ ਅਤੇ ਫ਼ੇਰ ਸਵੇਰ ਹੋਈ। ਇਹ ਛੇਵਾਂ ਦਿਨ ਸੀ।
Explore ਉਤਪਤ 1:31
7
ਉਤਪਤ 1:4
ਪਰਮੇਸ਼ੁਰ ਨੇ ਰੋਸ਼ਨੀ ਨੂੰ ਵੇਖਿਆ, ਅਤੇ ਉਸ ਨੇ ਜਾਣਿਆ ਕਿ ਉਹ ਚੰਗੀ ਸੀ। ਫ਼ੇਰ ਪਰਮੇਸ਼ੁਰ ਨੇ ਰੋਸ਼ਨੀ ਨੂੰ ਹਨੇਰੇ ਤੋਂ ਵੱਖ ਕੀਤਾ।
Explore ਉਤਪਤ 1:4
8
ਉਤਪਤ 1:29
ਪਰਮੇਸ਼ੁਰ ਨੇ ਆਖਿਆ, “ਮੈਂ ਤੁਹਾਨੂੰ ਅਨਾਜ ਪੈਦਾ ਕਰਨ ਵਾਲੇ ਸਾਰੇ ਪੌਦੇ ਅਤੇ ਸਾਰੇ ਫ਼ਲਦਾਰ ਰੁੱਖ ਦੇ ਰਿਹਾ ਹਾਂ। ਉਹ ਰੁੱਖ ਬੀਜਾਂ ਵਾਲੇ ਫ਼ਲ ਪੈਦਾ ਕਰਦੇ ਹਨ। ਇਹ ਅਨਾਜ ਅਤੇ ਫ਼ਲ ਤੁਹਾਡਾ ਭੋਜਨ ਹੋਣਗੇ।
Explore ਉਤਪਤ 1:29
9
ਉਤਪਤ 1:5
ਪਰਮੇਸ਼ੁਰ ਨੇ ਰੋਸ਼ਨੀ ਨੂੰ “ਦਿਨ” ਦਾ ਨਾਮ ਦਿੱਤਾ, ਅਤੇ ਹਨੇਰੇ ਨੂੰ “ਰਾਤ” ਦਾ ਨਾਮ ਦਿੱਤਾ। ਸ਼ਾਮ ਹੋਈ ਅਤੇ ਫ਼ੇਰ ਸਵੇਰ ਹੋਈ। ਇਹ ਪਹਿਲਾ ਦਿਨ ਸੀ।
Explore ਉਤਪਤ 1:5
10
ਉਤਪਤ 1:6
ਫ਼ੇਰ ਪਰਮੇਸ਼ੁਰ ਨੇ ਆਖਿਆ, “ਪਾਣੀ ਨੂੰ ਦੋ ਹਿੱਸਿਆਂ ਵਿੱਚ ਵੰਡਣ ਲਈ ਵਾਯੂਮੰਡਲ ਹੋਵੇ!”
Explore ਉਤਪਤ 1:6
11
ਉਤਪਤ 1:30
ਅਤੇ ਮੈਂ ਸਾਰੇ ਹਰੇ ਪੌਦੇ ਜਾਨਵਰਾਂ ਨੂੰ ਦੇ ਰਿਹਾ ਹਾਂ। ਉਹ ਹਰੇ ਪੌਦੇ ਉਨ੍ਹਾਂ ਦਾ ਭੋਜਨ ਹੋਣਗੇ। ਧਰਤੀ ਉਤਲਾ ਹਰ ਜਾਨਵਰ, ਹਵਾ ਵਿੱਚਲਾ ਹਰ ਪੰਛੀ, ਅਤੇ ਉਹ ਸਾਰੇ ਛੋਟੇ ਜੀਵ ਜਿਹੜੇ ਧਰਤੀ ਉੱਤੇ ਰੀਂਗਦੇ ਹਨ, ਉਸ ਭੋਜਨ ਨੂੰ ਖਾਣਗੇ।” ਅਤੇ ਇਹ ਸਾਰੀਂਆਂ ਗੱਲਾ ਵਾਪਰ ਗਈਆਂ।
Explore ਉਤਪਤ 1:30
12
ਉਤਪਤ 1:14
ਫ਼ੇਰ ਪਰਮੇਸ਼ੁਰ ਨੇ ਆਖਿਆ, “ਰਾਤਾਂ ਨੂੰ ਦਿਨਾਂ ਨਾਲੋਂ ਵੱਖ ਕਰਨ ਲਈ ਅਕਾਸ਼ ਵਿੱਚ ਰੌਸ਼ਨੀਆਂ ਹੋਣ। ਇਹ ਰੌਸ਼ਨੀਆਂ ਪਰਬਾਂ ਦੀਆਂ ਰੁੱਤਾਂ ਅਤੇ ਦਿਨਾਂ ਅਤੇ ਸਾਲਾਂ ਲਈ ਸੰਕੇਤ ਹੋਣ।
Explore ਉਤਪਤ 1:14
13
ਉਤਪਤ 1:11
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਘਾਹ ਤੇ ਪੌਦੇ ਉਗਾਵੇ ਜਿਹੜੇ ਫ਼ਲਦਾਰ ਰੁੱਖ ਪੈਦਾ ਕਰਨ ਜਿਹੜੇ ਬੀਜਾਂ ਵਾਲੇ ਫ਼ਲ ਪੈਦਾ ਕਰਨ। ਉਹ ਧਰਤੀ ਉੱਤੇ ਉੱਗਣ ਅਤੇ ਆਪਣੀ ਕਿਸਮ ਅਨੁਸਾਰ ਬੀਜ ਪੈਦਾ ਕਰਨ। ਇਹੀ ਕੁਝ ਵਾਪਰਿਆ।”
Explore ਉਤਪਤ 1:11
14
ਉਤਪਤ 1:7
ਇਸ ਲਈ ਪਰਮੇਸ਼ੁਰ ਨੇ ਵਾਯੂਮੰਡਲ ਸਾਜਿਆ ਅਤੇ ਵਾਯੂਮੰਡਲ ਦੇ ਹੇਠਲੇ ਪਾਣੀ ਨੂੰ ਵਾਯੂਮੰਡਲ ਦੇ ਉੱਪਰ ਪਾਣੀ ਤੋਂ ਵੱਖ ਕੀਤਾ। ਇਹੀ ਕੁਝ ਵਾਪਰਿਆ।
Explore ਉਤਪਤ 1:7
15
ਉਤਪਤ 1:12
ਧਰਤੀ ਨੇ ਅਨਾਜ ਪੈਦਾ ਕਰਨ ਵਾਲਾ ਘਾਹ ਅਤੇ ਪੌਦੇ ਉਗਾਏ ਅਤੇ ਇਸ ਨੇ ਰੁੱਖ ਉਗਾਏ ਜਿਨ੍ਹਾਂ ਤੇ ਬੀਜਾਂ ਵਾਲੇ ਫ਼ਲ ਸਨ। ਹਰ ਪੌਦੇ ਨੇ ਆਪਣੀ ਕਿਸਮ ਦੇ ਬੀਜ ਬਣਾਏ। ਅਤੇ ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।
Explore ਉਤਪਤ 1:12
16
ਉਤਪਤ 1:16
ਇਸ ਲਈ ਪਰਮੇਸ਼ੁਰ ਨੇ ਦੋ ਵਿਸ਼ਾਲ ਰੌਸ਼ਨੀਆਂ ਸਾਜੀਆਂ। ਪਰਮੇਸ਼ੁਰ ਨੇ ਦਿਨ ਤੇ ਹਕੂਮਤ ਕਰਨ ਲਈ ਵਿਸ਼ਾਲ ਰੌਸ਼ਨੀ ਅਤੇ ਰਾਤ ਉੱਤੇ ਹਕੂਮਤ ਕਰਨ ਲਈ ਛੋਟੀ ਰੌਸ਼ਨੀ ਦੀ ਸਾਜਨਾ ਕੀਤੀ। ਉਸ ਨੇ ਤਾਰੇ ਵੀ ਸਾਜੇ।
Explore ਉਤਪਤ 1:16
17
ਉਤਪਤ 1:9-10
ਫ਼ੇਰ ਪਰਮੇਸ਼ੁਰ ਨੇ ਆਖਿਆ, “ਅਕਾਸ਼ ਦੇ ਹੇਠਲਾ ਪਾਣੀ ਇੱਕ ਜਗ਼੍ਹਾ ਤੇ ਇਕੱਠਾ ਹੋ ਜਾਵੇ ਅਤੇ ਸੁੱਕੀ ਜ਼ਮੀਨ ਪ੍ਰਗਟ ਹੋਵੇ।” ਇਹੀ ਵਾਪਰਿਆ। ਪਰਮੇਸ਼ੁਰ ਨੇ ਖੁਸ਼ਕ ਜ਼ਮੀਨ ਨੂੰ “ਧਰਤੀ” ਦਾ ਨਾਮ ਦਿੱਤਾ। ਅਤੇ ਪਰਮੇਸ਼ੁਰ ਨੇ ਇਕੱਠੇ ਹੋਏ ਪਾਣੀ ਨੂੰ “ਸਮੁੰਦਰ” ਦਾ ਨਾਮ ਦਿੱਤਾ। ਪਰਮੇਸ਼ੁਰ ਨੇ ਦੇਖਿਆ ਕਿ ਇਹ ਚੰਗਾ ਸੀ।
Explore ਉਤਪਤ 1:9-10
18
ਉਤਪਤ 1:22
ਪਰਮੇਸ਼ੁਰ ਨੇ ਇਨ੍ਹਾਂ ਜਾਨਵਰਾਂ ਨੂੰ ਅਸੀਸ ਦਿੱਤੀ। ਪਰਮੇਸ਼ੁਰ ਨੇ ਉਨ੍ਹਾਂ ਨੂੰ ਬਹੁਤ ਸਾਰੇ ਬੱਚੇ ਪੈਦਾ ਕਰਨ ਅਤੇ ਸਮੁੰਦਰ ਨੂੰ ਭਰ ਦੇਣ ਲਈ ਆਖਿਆ ਅਤੇ ਪਰਮੇਸ਼ੁਰ ਨੇ ਧਰਤੀ ਉਤਲੇ ਪੰਛੀਆਂ ਨੂੰ ਹੋਰ ਅਨੇਕਾਂ ਪੰਛੀ ਪੈਦਾ ਕਰਨ ਲਈ ਆਖਿਆ।
Explore ਉਤਪਤ 1:22
19
ਉਤਪਤ 1:24
ਫ਼ੇਰ ਪਰਮੇਸ਼ੁਰ ਨੇ ਆਖਿਆ, “ਧਰਤੀ ਹਰ ਪ੍ਰਕਾਰ ਦੇ ਜੀਵਿਤ ਪ੍ਰਾਣੀਆਂ ਨੂੰ ਪੈਦਾ ਕਰੇ। ਇੱਥੇ ਹਰ ਪ੍ਰਕਾਰ ਦੇ ਪਾਲਤੂ ਅਤੇ ਰੀਂਗਣ ਵਾਲੇ ਜਾਨਵਰ ਅਤੇ ਜੰਗਲੀ ਜਾਨਵਰ ਹੋਣ।” ਇਹੀ ਕੁਝ ਵਾਪਰਿਆ।
Explore ਉਤਪਤ 1:24
20
ਉਤਪਤ 1:20
ਪਰਮੇਸ਼ੁਰ ਨੇ ਆਖਿਆ, “ਪਾਣੀ ਬਹੁਤ ਸਾਰੇ ਜੀਵਿਤ ਪ੍ਰਾਣੀਆਂ ਨਾਲ ਭਰ ਜਾਵੇ ਅਤੇ ਅਕਾਸ਼ ਦੇ ਵਾਯੂਮੰਡਲ ਦੇ ਆਰ-ਪਾਰ ਪੰਛੀ ਉੱਡਦੇ ਰਹਿਣ।”
Explore ਉਤਪਤ 1:20
21
ਉਤਪਤ 1:25
ਇਸ ਤਰ੍ਹਾਂ, ਪਰਮੇਸ਼ੁਰ ਨੇ ਹਰ ਤਰ੍ਹਾਂ ਦੇ ਜੰਗਲੀ ਜਾਨਵਰ, ਹਰ ਪ੍ਰਕਾਰ ਦੇ ਪਾਲਤੂ ਜਾਨਵਰ ਅਤੇ ਧਰਤੀ ਉੱਤੇ ਰੀਂਗਣ ਵਾਲੇ ਹਰ ਪ੍ਰਕਾਰ ਦੇ ਜਾਨਵਰਾਂ ਦੀ ਸਾਜਣਾ ਕੀਤੀ। ਪਰਮੇਸ਼ੁਰ ਨੇ ਵੇਖਿਆ ਇਹ ਚੰਗਾ ਸੀ।
Explore ਉਤਪਤ 1:25
Home
Bible
Plans
Videos