1
ਲੂਕਾ 23:34
ਪਵਿੱਤਰ ਬਾਈਬਲ O.V. Bible (BSI)
ਤਦ ਯਿਸੂ ਨੇ ਆਖਿਆ, ਹੇ ਪਿਤਾ ਉਨ੍ਹਾਂ ਨੂੰ ਮਾਫ਼ ਕਰ ਕਿਉਂ ਜੋ ਓਹ ਨਹੀਂ ਜਾਣਦੇ ਭਈ ਕੀ ਕਰਦੇ ਹਨ, ਅਤੇ ਉਨ੍ਹਾਂ ਉਸ ਦੇ ਕੱਪੜੇ ਵੰਡ ਕੇ ਗੁਣੇ ਪਾਏ
Yenzanisa
Ongorora {{vhesi}}
2
ਲੂਕਾ 23:43
ਉਸ ਨੇ ਉਹ ਨੂੰ ਆਖਿਆ, ਮੈਂ ਤੈਨੂੰ ਸੱਤ ਆਖਦਾ ਹਾਂ ਭਈ ਅੱਜ ਤੂੰ ਮੇਰੇ ਸੰਗ ਸੁਰਗ ਵਿੱਚ ਹੋਵੇਂਗਾ।।
3
ਲੂਕਾ 23:42
ਅਤੇ ਉਹ ਨੇ ਆਖਿਆ, ਹੇ ਯਿਸੂ ਜਾਂ ਤੂੰ ਆਪਣੇ ਰਾਜ ਵਿੱਚ ਆਵੇਂ ਤਾਂ ਮੈਨੂੰ ਚੇਤੇ ਕਰੀਂ
4
ਲੂਕਾ 23:46
ਤਾਂ ਯਿਸੂ ਉੱਚੀ ਅਵਾਜ਼ ਨਾਲ ਚਿੱਲਾ ਕੇ ਆਖਿਆ ਕਿ ਹੇ ਪਿਤਾ ਮੈਂ ਆਪਣਾ ਆਤਮਾ ਤੇਰੇ ਹੱਥੀਂ ਸੌਂਪਦਾ ਹਾਂ, ਅਤੇ ਇਹ ਕਹਿ ਕੇ ਪ੍ਰਾਣ ਛੱਡ ਦਿੱਤੇ
5
ਲੂਕਾ 23:33
ਅਤੇ ਜਾਂ ਉਸ ਥਾਂ ਪਹੁੰਚੇ ਜੋ ਕਲਵਰੀ ਕਹਾਉਂਦਾ ਹੈ ਤਾਂ ਉਹ ਨੂੰ ਉੱਥੇ ਸਲੀਬ ਤੇ ਚੜਾਇਆ ਅਤੇ ਉਨ੍ਹਾਂ ਬੁਰਿਆਰਾਂ ਨੂੰ ਵੀ ਇੱਕ ਸੱਜੇ ਅਤੇ ਦੂਆ ਖੱਬੇ
6
ਲੂਕਾ 23:44-45
ਹੁਣ ਦੋਕੁ ਪਹਿਰ ਹੋ ਗਏ ਸਨ ਅਰ ਸਾਰੀ ਧਰਤੀ ਉੱਤੇ ਤੀਏ ਪਹਿਰ ਤੀਕੁਰ ਅਨ੍ਹੇਰਾ ਰਿਹਾ ਅਤੇ ਸੂਰਜ ਕਾਲਾ ਪੈ ਗਿਆ ਅਤੇ ਹੈਕਲ ਦਾ ਪੜਦਾ ਵਿਚਕਾਰੋਂ ਪਾਟ ਗਿਆ
7
ਲੂਕਾ 23:47
ਤਾਂ ਸੂਬੇਦਾਰ ਨੇ ਇਹ ਵਿਥਿਆ ਵੇਖ ਕੇ ਪਰਮੇਸ਼ੁਰ ਦੀ ਵਡਿਆਈ ਕੀਤੀ ਅਤੇ ਬੋਲਿਆ, ਸੱਚੀ ਮੁੱਚੀ ਇਹ ਧਰਮੀ ਪੁਰਖ ਸੀ!
Pekutangira
Bhaibheri
Zvirongwa
Mavideo