1
ਉਤਪਤ 22:14
ਪਵਿੱਤਰ ਬਾਈਬਲ O.V. Bible (BSI)
ਤਾਂ ਅਬਰਾਹਾਮ ਨੇ ਉਸ ਥਾਂ ਦਾ ਨਾਉਂ ਯਹੋਵਾਹ ਯਿਰਹ ਰੱਖਿਆ ਜਿਹੜਾ ਅੱਜ ਤੀਕ ਆਖੀਦਾ ਹੈ ਕਿ ਯਹੋਵਾਹ ਦੇ ਪਰਬਤ ਉੱਤੇ ਦਿੱਤਾ ਜਾਵੇਗਾ
Jämför
Utforska ਉਤਪਤ 22:14
2
ਉਤਪਤ 22:2
ਤਾਂ ਉਸ ਨੇ ਆਖਿਆ, ਹੁਣ ਤੂੰ ਆਪਣੇ ਪੁੱਤ੍ਰ ਨੂੰ, ਹਾਂ, ਆਪਣੇ ਇਕਲੌਤੇ ਨੂੰ ਜਿਸ ਨੂੰ ਤੂੰ ਪਿਆਰ ਕਰਦਾ ਹੈਂ ਅਰਥਾਤ ਇਸਹਾਕ ਨੂੰ ਲੈਕੇ ਮੋਰੀਆਹ ਦੀ ਧਰਤੀ ਨੂੰ ਜਾਹ ਅਤੇ ਪਹਾੜਾਂ ਵਿੱਚੋਂ ਇੱਕ ਉੱਤੇ ਜਿਹੜਾ ਮੈਂ ਤੈਨੂੰ ਦੱਸਾਂਗਾ ਉਸ ਨੂੰ ਹੋਮ ਦੀ ਬਲੀ ਕਰਕੇ ਚੜ੍ਹਾ
Utforska ਉਤਪਤ 22:2
3
ਉਤਪਤ 22:12
ਉਸ ਆਖਿਆ, ਤੂੰ ਏਸ ਮੁੰਡੇ ਨੂੰ ਹੱਥ ਨਾ ਲਾ ਅਤੇ ਨਾ ਹੀ ਉਸ ਨਾਲ ਕੁਝ ਕਰ। ਹੁਣ ਮੈਂ ਜਾਣ ਗਿਆ ਹਾਂ ਕਿ ਤੂੰ ਪਰਮੇਸ਼ੁਰ ਤੋਂ ਭੈ ਖਾਂਦਾ ਹੈਂ ਕਿਉਂਜੋ ਤੈਂ ਆਪਣੇ ਪੁੱਤ੍ਰ, ਹਾਂ, ਆਪਣੇ ਇਕਲੌਤੇ ਪੁੱਤ੍ਰ ਦਾ ਵੀ ਮੈਂਥੋਂ ਸਰਫਾ ਨਹੀਂ ਕੀਤਾ
Utforska ਉਤਪਤ 22:12
4
ਉਤਪਤ 22:8
ਅਬਰਾਹਾਮ ਨੇ ਆਖਿਆ, ਹੇ ਮੇਰੇ ਪੁੱਤ੍ਰ ਪਰਮੇਸ਼ੁਰ ਹੋਮ ਬਲੀ ਲਈ ਲੇਲਾ ਆਪ ਹੀ ਦੇਊਗਾ ਤਾਂ ਓਹ ਦੋਵੇਂ ਇਕੱਠੇ ਤੁਰੇ ਗਏ
Utforska ਉਤਪਤ 22:8
5
ਉਤਪਤ 22:17-18
ਸੋ ਮੈਂ ਤੈਨੂੰ ਬਰਕਤਾਂ ਤੇ ਬਰਕਤਾਂ ਦਿਆਂਗਾ ਅਤੇ ਮੈਂ ਤੇਰੀ ਅੰਸ ਨੂੰ ਅਕਾਸ਼ ਦੇ ਤਾਰਿਆਂ ਜਿੰਨ੍ਹੀਂ ਅਰ ਸਮੁੰਦਰ ਦੇ ਕੰਢੇ ਦੀ ਰੇਤ ਵਾਂਙੁ ਅੱਤ ਵਧਾਂਵਾਗਾ ਅਰ ਤੇਰੀ ਅੰਸ ਆਪਣੇ ਵੈਰੀਆਂ ਦੇ ਫਾਟਕ ਉੱਤੇ ਕਬਜਾ ਕਰੇਗੀ ਅਤੇ ਤੇਰੀ ਅੰਸ ਵਿੱਚ ਧਰਤੀ ਦੀਆਂ ਸਾਰੀਆਂ ਕੌਮਾਂ ਬਰਕਤ ਪਾਉਣਗੀਆਂ ਕਿਉਂਜੋ ਤੈਂ ਮੇਰੇ ਬੋਲ ਨੂੰ ਸੁਣਿਆ ਹੈ
Utforska ਉਤਪਤ 22:17-18
6
ਉਤਪਤ 22:1
ਇਨ੍ਹਾਂ ਗੱਲਾਂ ਦੇ ਪਿੱਛੋਂ ਐਉਂ ਹੋਇਆ ਕਿ ਪਰਮੇਸ਼ੁਰ ਨੇ ਅਬਰਾਹਾਮ ਨੂੰ ਪਰਤਾਇਆ ਅਤੇ ਉਸ ਨੂੰ ਆਖਿਆ, ਹੇ ਅਬਰਾਹਾਮ! ਅੱਗੋਂ ਉਸ ਨੇ ਆਖਿਆ, ਮੈਂ ਹਾਜ਼ਰ ਹਾਂ
Utforska ਉਤਪਤ 22:1
7
ਉਤਪਤ 22:11
ਤਾਂ ਯਹੋਵਾਹ ਦੇ ਦੂਤ ਨੇ ਉਹ ਨੂੰ ਅਕਾਸ਼ ਤੋਂ ਪੁਕਾਰਿਆ, “ਅਬਰਾਹਾਮ ਅਬਾਰਾਹਮ!” ਉਸ ਉੱਤਰ ਦਿੱਤਾ, ਮੈਂ ਹਾਜ਼ਰ ਹਾਂ
Utforska ਉਤਪਤ 22:11
8
ਉਤਪਤ 22:15-16
ਫੇਰ ਯਹੋਵਾਹ ਦੇ ਦੂਤ ਨੇ ਅਕਾਸ਼ੋਂ ਅਬਰਾਹਾਮ ਨੂੰ ਦੂਜੀ ਵਾਰ ਸੱਦਿਆ ਅਤੇ ਆਖਿਆ, ਮੈਂ ਆਪ ਆਪਣੀ ਸੌਂਹ ਖਾਧੀ ਹੈ ਯਹੋਵਾਹ ਦਾ ਵਾਕ ਹੈ ਕਿਉਂਜੋ ਤੈਂ ਇਹ ਕੰਮ ਕੀਤਾ ਅਤੇ ਆਪਣੇ ਪੁੱਤ੍ਰ ਸਗੋਂ ਆਪਣੇ ਇਕਲੌਤੇ ਦਾ ਵੀ ਸਰਫਾ ਨਹੀਂ ਕੀਤਾ
Utforska ਉਤਪਤ 22:15-16
9
ਉਤਪਤ 22:9
ਓਹ ਉਸ ਥਾਂ ਉੱਤੇ ਜਾ ਪੁੱਜੇ ਜਿਹੜੀ ਪਰਮੇਸ਼ੁਰ ਨੇ ਉਹ ਨੂੰ ਦੱਸੀ ਸੀ। ਉੱਥੇ ਅਬਰਾਹਾਮ ਨੇ ਇੱਕ ਜਗਵੇਦੀ ਬਣਾਈ ਅਰ ਉਸ ਉੱਤੇ ਲੱਕੜੀਆਂ ਚੁਣ ਦਿੱਤੀਆਂ ਅਰ ਆਪਣੇ ਪੁੱਤ੍ਰ ਇਸਹਾਕ ਨੂੰ ਬੰਨ੍ਹਕੇ ਜਗਵੇਦੀ ਪੁਰ ਲੱਕੜੀਆਂ ਉੱਤੇ ਰੱਖ ਦਿੱਤਾ
Utforska ਉਤਪਤ 22:9
Hem
Bibeln
Planer
Videor