1
ਯੂਹੰਨਾ 6:35
ਪਵਿੱਤਰ ਬਾਈਬਲ O.V. Bible (BSI)
ਯਿਸੂ ਨੇ ਉਨ੍ਹਾਂ ਨੂੰ ਆਖਿਆ, ਜੀਉਣ ਦੀ ਰੋਟੀ ਮੈਂ ਹਾਂ । ਜੋ ਮੇਰੇ ਕੋਲ ਆਉਂਦਾ ਹੈ ਉਹ ਮੂਲੋਂ ਭੁੱਖਾ ਨਾ ਹੋਵੇਗਾ ਅਤੇ ਜੋ ਮੇਰੇ ਉੱਤੇ ਨਿਹਚਾ ਕਰਦਾ ਹੈ ਸੋ ਕਦੇ ਤਿਹਾਇਆ ਨਾ ਹੋਵੇਗਾ
Linganisha
Chunguza ਯੂਹੰਨਾ 6:35
2
ਯੂਹੰਨਾ 6:63
ਜੀਉਂਦਾਤਾ ਤਾਂ ਆਤਮਾ ਹੈ। ਮਾਸ ਤੋਂ ਕੁਝ ਲਾਭ ਨਹੀਂ। ਜਿਹੜੀਆਂ ਗੱਲਾਂ ਮੈਂ ਤੁਹਾਨੂੰ ਆਖੀਆਂ ਹਨ ਓਹ ਆਤਮਾ ਨਾਲ ਹਨ ਅਤੇ ਜੀਉਣ ਹਨ
Chunguza ਯੂਹੰਨਾ 6:63
3
ਯੂਹੰਨਾ 6:27
ਨਾਸ ਹੋਣ ਵਾਲੇ ਭੋਜਨ ਦੇ ਲਈ ਮਿਹਨਤ ਨਾ ਕਰੋ ਸਗੋਂ ਉਸ ਭੋਜਨ ਲਈ ਜੋ ਸਦੀਪਕ ਜੀਉਣ ਤੀਕਰ ਰਹਿੰਦਾ ਹੈ ਜਿਹੜਾ ਮਨੁੱਖ ਦਾ ਪੁੱਤ੍ਰ ਤੁਹਾਨੂੰ ਦੇਵੇਗਾ ਕਿਉਂਕਿ ਪਿਤਾ ਪਰਮੇਸ਼ੁਰ ਨੇ ਉਸ ਉੱਤੇ ਮੋਹਰ ਕਰ ਦਿੱਤੀ ਹੈ
Chunguza ਯੂਹੰਨਾ 6:27
4
ਯੂਹੰਨਾ 6:40
ਮੇਰੇ ਪਿਤਾ ਦੀ ਇਹ ਮਰਜ਼ੀ ਹੈ ਕਿ ਹਰ ਕੋਈ ਜੋ ਪੁੱਤ੍ਰ ਨੂੰ ਵੇਖੇ ਅਤੇ ਉਸ ਉੱਤੇ ਨਿਹਚਾ ਕਰੇ ਸੋ ਸਦੀਪਕ ਜੀਉਣ ਪਾਵੇ ਅਤੇ ਮੈਂ ਉਹ ਨੂੰ ਅੰਤ ਦੇ ਦਿਨ ਜੀਉਂਦਾ ਉਠਾਵਾਂਗਾ।।
Chunguza ਯੂਹੰਨਾ 6:40
5
ਯੂਹੰਨਾ 6:29
ਯਿਸੂ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਕੰਮ ਇਹ ਹੈ ਕਿ ਜਿਸ ਨੂੰ ਉਨ ਭੇਜਿਆ ਹੈ ਉਸ ਉੱਤੇ ਤੁਸੀਂ ਨਿਹਚਾ ਕਰੋ
Chunguza ਯੂਹੰਨਾ 6:29
6
ਯੂਹੰਨਾ 6:37
ਜੋ ਕੁਝ ਪਿਤਾ ਮੈਨੂੰ ਦਿੰਦਾ ਹੈ ਮੇਰੇ ਕੋਲ ਆਵੇਗਾ ਅਤੇ ਜੋ ਮੇਰੇ ਕੋਲ ਆਉਂਦਾ ਹੈ ਮੈਂ ਕਦੇ ਵੀ ਉਹ ਨੂੰ ਕੱਢ ਨਾ ਦਿਆਂਗਾ
Chunguza ਯੂਹੰਨਾ 6:37
7
ਯੂਹੰਨਾ 6:68
ਸ਼ਮਊਨ ਪਤਰਸ ਨੇ ਉਹ ਨੂੰ ਉੱਤਰ ਦਿੱਤਾ, ਪ੍ਰਭੁ ਜੀ ਅਸੀਂ ਕਿਹ ਦੇ ਕੋਲ ਜਾਈਏ? ਸਦੀਪਕ ਜੀਉਣ ਦੀਆਂ ਗੱਲਾਂ ਤਾਂ ਤੇਰੇ ਕੋਲ ਹਨ
Chunguza ਯੂਹੰਨਾ 6:68
8
ਯੂਹੰਨਾ 6:51
ਉਹ ਜੀਉਂਦੀ ਰੋਟੀ ਜੋ ਸੁਰਗੋਂ ਉਤਰੀ ਸੋ ਮੈਂ ਹਾਂ । ਜੇ ਕੋਈ ਇਸ ਰੋਟੀਓਂ ਕੁਝ ਖਾਵੇ ਤਾਂ ਉਹ ਸਦਾ ਤੀਕੁ ਜੀਉਂਦਾ ਰਹੇਗਾ ਅਤੇ ਜੋ ਰੋਟੀ ਮੈਂ ਦਿਆਂਗਾ ਸੋ ਮੇਰਾ ਮਾਸ ਹੈ ਜਿਹੜਾ ਜਗਤ ਦੇ ਜੀਉਣ ਲਈ ਮੈਂ ਦਿਆਂਗਾ।।
Chunguza ਯੂਹੰਨਾ 6:51
9
ਯੂਹੰਨਾ 6:44
ਕੋਈ ਮੇਰੇ ਕੋਲ ਆ ਨਹੀਂ ਸੱਕਦਾ ਜੇ ਪਿਤਾ ਜਿਹ ਨੇ ਮੈਨੂੰ ਘੱਲਿਆ ਉਹ ਨੂੰ ਨਾ ਖਿੱਚੇ ਅਤੇ ਮੈਂ ਅੰਤ ਦੇ ਦਿਨ ਉਹ ਨੂੰ ਜੀਉਂਦਾ ਉਠਾਵਾਂਗਾ
Chunguza ਯੂਹੰਨਾ 6:44
10
ਯੂਹੰਨਾ 6:33
ਕਿਉਂਕਿ ਪਰਮੇਸ਼ੁਰ ਦੀ ਰੋਟੀ ਉਹ ਹੈ ਜੋ ਸੁਰਗੋਂ ਉੱਤਰਦੀ ਹੈ ਅਤੇ ਸੰਸਾਰ ਨੂੰ ਜੀਉਣ ਦਿੰਦੀ ਹੈ
Chunguza ਯੂਹੰਨਾ 6:33
11
ਯੂਹੰਨਾ 6:48
ਜੀਉਣ ਦੀ ਰੋਟੀ ਮੈਂ ਹਾਂ
Chunguza ਯੂਹੰਨਾ 6:48
12
ਯੂਹੰਨਾ 6:11-12
ਤਦ ਯਿਸੂ ਨੇ ਰੋਟੀਆਂ ਲੈ ਲਈਆਂ ਅਤੇ ਸ਼ੁਕਰ ਕਰ ਕੇ ਉਨ੍ਹਾਂ ਬੈਠਿਆਂ ਹੋਇਆਂ ਨੂੰ ਵੰਡ ਦਿੱਤੀਆਂ ਅਰ ਉਸੇ ਤਰਾਂ ਮੱਛੀਆਂ ਵਿੱਚੋਂ ਵੀ ਜਿੰਨੀਆਂ ਓਹ ਚਾਹੁੰਦੇ ਸਨ ਅਤੇ ਜਾਂ ਓਹ ਰੱਜ ਗਏ ਤਾਂ ਉਹ ਨੇ ਆਪਣੇ ਚੇਲਿਆਂ ਨੂੰ ਆਖਿਆ ਕਿ ਬਚਿਆਂ ਹੋਇਆਂ ਟੁਕੜਿਆਂ ਨੂੰ ਇੱਕਠੇ ਕਰੋ ਭਈ ਕੁਝ ਖਰਾਬ ਨਾ ਹੋ ਜਾਵੇ
Chunguza ਯੂਹੰਨਾ 6:11-12
13
ਯੂਹੰਨਾ 6:19-20
ਫੇਰ ਜਦ ਓਹ ਢਾਈ ਯਾ ਤਿੰਨ ਕੋਹ ਤੀਕੁਰ ਨਿੱਕਲ ਗਏ ਸਨ ਤਦ ਯਿਸੂ ਨੂੰ ਝੀਲ ਦੇ ਉੱਤੋਂ ਦੀ ਤੁਰਦਾ ਅਤੇ ਬੇੜੀ ਦੇ ਨੇੜੇ ਢੁਕਦਾ ਵੇਖਿਆ ਅਤੇ ਡਰ ਗਏ ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਮੈਂ ਹਾਂ ਡਰੋ ਨਾ!
Chunguza ਯੂਹੰਨਾ 6:19-20
Nyumbani
Biblia
Mipango
Video