ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ। ਕਿਉਂਕਿ ਮੈਂ ਖੁਦ ਆਪਣੇ ਤੋਂ ਉਚਿਆਂ ਦੇ ਅਧੀਨ ਕੰਮ ਕਰਦਾ ਹਾਂ। ਕੁਝ ਸਿਪਾਹੀ ਹਨ ਜੋ ਮੇਰੇ ਹੇਠਾਂ ਹਨ। ਜੇਕਰ ਮੈਂ ਕਿਸੇ ਨੂੰ ਆਖਦਾ ਹਾਂ, ‘ਜਾ’, ਤਾਂ ਉਹ ਜਾਂਦਾ ਹੈ ਤੇ ਜੇਕਰ ਮੈਂ ਕਿਸੇ ਹੋਰ ਨੂੰ ਆਖਦਾ ਹਾਂ, ‘ਆ’, ਉਹ ਆਉਂਦਾ ਹੈ। ਜੇਕਰ ਮੈਂ ਆਪਣੇ ਨੌਕਰ ਨੂੰ ਕਹਾਂ, ‘ਇਹ ਕਰ’, ਤਾਂ ਉਹ ਕਰਦਾ ਹੈ।”
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਹ ਹੈਰਾਨ ਹੋਇਆ। ਯਿਸੂ ਉਨ੍ਹਾਂ ਲੋਕਾਂ ਵੱਲ ਮੁੜਿਆ ਜੋ ਉਸਦਾ ਹੁਕਮ ਮੰਨਦੇ ਸਨ ਅਤੇ ਉਨ੍ਹਾਂ ਨੂੰ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਅਜਿਹਾ ਵਿਸ਼ਵਾਸ ਤਾਂ ਮੈਂ ਇਸਰਾਏਲ ਵਿੱਚ ਵੀ ਨਹੀਂ ਵੇਖਿਆ।”